ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 18 ਪੈਸੇ ਟੁੱਟਿਆ
Tuesday, May 11, 2021 - 11:09 AM (IST)
ਮੁੰਬਈ - ਘਰੇਲੂ ਸ਼ੇਅਰ ਬਾਜ਼ਾਰ ਵਿਚ ਕਮਜ਼ੋਰ ਰੁਖ਼ ਅਤੇ ਅਮਰੀਕੀ ਮੁਦਰਾ ਦੀ ਮਜ਼ਬੂਤੀ ਦੇ ਕਾਰਨ ਰੁਪਿਆ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦਰਮਿਆਨ 18 ਪੈਸੇ ਟੁੱਟ ਕੇ 73.53 ਦੇ ਪੱਧਰ 'ਤੇ ਆ ਗਿਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਕੋਵਿਡ-19 ਸੰਕਰਮਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਚਿੰਤਾ ਨੇ ਵੀ ਨਿਵੇਸ਼ਕਾਂ ਦੀਆਂ ਭਾਵਨਾਵਾਂ ਨੂੰ ਪ੍ਰਭਾਵਿਤ ਕੀਤਾ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਘਰੇਲੂ ਇਕਾਈ ਅਮਰੀਕੀ ਡਾਲਰ ਦੇ ਮੁਕਾਬਲੇ 73.47 'ਤੇ ਖੁੱਲ੍ਹੀ ਅਤੇ ਅੱਗੇ ਗਿਰਾਵਟ ਦਰਜ ਕਰਦੇ ਹੋਏ 73.53 ਦੇ ਪੱਧਰ 'ਤੇ ਆ ਗਈ, ਜਿਹੜੀ ਪਿਛਲੇ ਬੰਦ ਭਾਅ ਦੇ ਮੁਕਾਬਲੇ 18 ਪੈਸੇ ਦੀ ਗਿਰਾਵਟ ਦਰਸਾਉਂਦਾ ਹੈ। ਰੁਪਿਆ ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 73.35 'ਤੇ ਬੰਦ ਹੋਇਆ ਸੀ।