ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 20 ਪੈਸੇ ਟੁੱਟਿਆ

Friday, Jul 02, 2021 - 12:18 PM (IST)

ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 20 ਪੈਸੇ ਟੁੱਟਿਆ

ਮੁੰਬਈ - ਅਮਰੀਕੀ ਮੁਦਰਾ ਦੀ ਤੇਜ਼ੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਰਹਿਣ ਦੇ ਕਾਰਨ ਭਾਰਤੀ ਰੁਪਿਆ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਦਰਮਿਆਨ ਅਮਰੀਕੀ ਡਾਲਰ ਦੇ ਮੁਕਾਬਲੇ 20 ਪੈਸੇ ਟੁੱਟ ਕੇ 74.75 'ਤੇ ਆ ਗਿਆ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 74.71 'ਤੇ ਖੁੱਲ੍ਹਿਆ ਅਤੇ ਫਿਰ 74.75 ਤੱਕ ਡਿੱਗ ਗਿਆ ਜਿਹੜਾ ਕਿ ਪਿਛਲੇ ਬੰਦ ਭਾਅ ਦੇ ਮੁਕਾਬਲੇ 20 ਪੈਸੇ ਦੀ ਗਿਰਾਵਟ ਦਰਸਾਉਂਦਾ ਹੈ।
ਰੁਪਿਆ ਵੀਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 74.55 'ਤੇ ਬੰਦ ਹੋਇਆ ਸੀ। ਗਲੋਬਲ ਤੇਲ ਬੈਂਚਮਾਰਕ ਬ੍ਰੈਂਟ ਕੱਚਾ ਤੇਲ ਵਾਇਦਾ 0.05 ਫ਼ੀਸਦੀ ਡਿੱਗ ਕੇ 75.80 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News