ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਇਆ 20 ਪੈਸੇ ਟੁੱਟਿਆ
Friday, Aug 20, 2021 - 11:59 AM (IST)
ਮੁੰਬਈ (ਏਜੰਸੀ) : ਘਰੇਲੂ ਸ਼ੇਅਰ ਬਾਜ਼ਾਰ 'ਚ ਕਮਜ਼ੋਰ ਰੁਝਾਨ ਨੂੰ ਦੇਖਦੇ ਹੋਏ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 20 ਪੈਸੇ ਡਿੱਗ ਕੇ 74.44 'ਤੇ ਆ ਗਿਆ।
ਅੰਤਰਬੈਂਕ ਵਿਦੇਸ਼ੀ ਬਾਜ਼ਾਰ ਵਿਚ ਡਾਲਰ ਦੇ ਮੁਕਾਬਲੇ ਰੁਪਿਆ 74.38 ਦੇ ਪੱਧਰ 'ਤੇ ਖੁੱਲ੍ਹਿਆ ਅਤੇ ਫਿਰ 74.44 'ਤੇ ਡਿੱਗ ਗਿਆ, ਜੋ ਪਿਛਲੇ ਬੰਦ ਦੇ ਮੁਕਾਬਲੇ 20 ਪੈਸੇ ਦੀ ਕਮਜ਼ੋਰੀ ਨੂੰ ਦਰਸਾਉਂਦਾ ਹੈ। ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 74.24 ਦੇ ਪੱਧਰ 'ਤੇ ਬੰਦ ਹੋਇਆ ਸੀ। ਮੁਹੱਰਮ ਕਾਰਨ ਵੀਰਵਾਰ ਨੂੰ ਵਿਦੇਸ਼ੀ ਮੁਦਰਾ ਬਾਜ਼ਾਰ ਬੰਦ ਰਿਹਾ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.04 ਫੀਸਦੀ ਘੱਟ ਕੇ 93.52 'ਤੇ ਕਾਰੋਬਾਰ ਕਰ ਰਿਹਾ ਹੈ। ਗਲੋਬਲ ਤੇਲ ਬੈਂਚਮਾਰਕ ਬ੍ਰੈਂਟ ਕੱਚਾ ਫਿਊਚਰਜ਼ 0.53 ਫੀਸਦੀ ਵਧ ਕੇ 66.80 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ।