ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 26 ਪੈਸੇ ਟੁੱਟਿਆ

03/21/2022 12:09:35 PM

ਮੁੰਬਈ (ਭਾਸ਼ਾ) - ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ ਅਤੇ ਅਮਰੀਕੀ ਡਾਲਰ ਦੀ ਮਜ਼ਬੂਤੀ ਨਾਲ ਸ਼ੁਰੂਆਤੀ ਕਾਰੋਬਾਰ 'ਚ ਸੋਮਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 26 ਪੈਸੇ ਡਿੱਗ ਕੇ 76.10 'ਤੇ ਆ ਗਿਆ।

ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 76.08 'ਤੇ ਖੁੱਲ੍ਹਿਆ, ਫਿਰ ਪਿਛਲੇ ਬੰਦ ਮੁੱਲ ਨਾਲੋਂ 26 ਪੈਸੇ ਦੀ ਗਿਰਾਵਟ ਨੂੰ ਦਰਸਾਉਂਦੇ ਹੋਏ, 76.10 'ਤੇ ਆ ਗਿਆ।
ਵੀਰਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 37 ਪੈਸੇ ਦੇ ਵਾਧੇ ਨਾਲ 75.84 ਪ੍ਰਤੀ ਡਾਲਰ 'ਤੇ ਬੰਦ ਹੋਇਆ।

ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.08 ਫੀਸਦੀ ਵਧ ਕੇ 98.31 ਦੇ ਪੱਧਰ 'ਤੇ ਪਹੁੰਚ ਗਿਆ।
ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ 3.10 ਫੀਸਦੀ ਵਧ ਕੇ 111.28 ਡਾਲਰ ਪ੍ਰਤੀ ਬੈਰਲ 'ਤੇ ਰਿਹਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 

Harinder Kaur

This news is Content Editor Harinder Kaur