ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 28 ਪੈਸੇ ਟੁੱਟਿਆ
Tuesday, Mar 22, 2022 - 12:45 PM (IST)
ਮੁੰਬਈ (ਭਾਸ਼ਾ) - ਗਲੋਬਲ ਤੇਲ ਦੀ ਸਪਲਾਈ ਨੂੰ ਲੈ ਕੇ ਵਧੀਆਂ ਚਿੰਤਾਵਾਂ ਅਤੇ ਘਰੇਲੂ ਸ਼ੇਅਰ ਬਾਜ਼ਾਰ ਵਿਚ ਨਕਾਰਾਤਮਕ ਰੁਝਾਨ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਮੁਦਰਾ ਦੇ ਮੁਕਾਬਲੇ 28 ਪੈਸੇ ਕਮਜ਼ੋਰ ਹੋ ਕੇ 76.46 'ਤੇ ਆ ਗਿਆ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 76.39 'ਤੇ ਕਮਜ਼ੋਰ ਖੁੱਲ੍ਹਿਆ, ਫਿਰ ਇਹ ਪਿਛਲੀ ਬੰਦ ਕੀਮਤ ਦੇ ਮੁਕਾਬਲੇ 28 ਪੈਸੇ ਦੀ ਗਿਰਾਵਟ ਨੂੰ ਦਰਸਾਉਂਦੇ ਹੋਏ 76.46 'ਤੇ ਆ ਗਿਆ।
ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸੋਮਵਾਰ ਨੂੰ 34 ਪੈਸੇ ਕਮਜ਼ੋਰ ਹੋ ਕੇ 76.18 ਦੇ ਪੱਧਰ 'ਤੇ ਬੰਦ ਹੋਇਆ।
ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.17 ਫੀਸਦੀ ਵਧ ਕੇ 98.66 ਦੇ ਪੱਧਰ 'ਤੇ ਪਹੁੰਚ ਗਿਆ।
ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ 2.22 ਫੀਸਦੀ ਵਧ ਕੇ 118.19 ਡਾਲਰ ਪ੍ਰਤੀ ਬੈਰਲ ਹੋ ਗਿਆ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।