ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 33 ਪੈਸੇ ਟੁੱਟਿਆ

Thursday, Jun 17, 2021 - 11:53 AM (IST)

ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 33 ਪੈਸੇ ਟੁੱਟਿਆ

ਮੁੰਬਈ (ਭਾਸ਼ਾ) : ਵਿਦੇਸ਼ੀ ਬਾਜ਼ਾਰ ਵਿਚ ਡਾਲਰ ਦੀ ਮਜ਼ਬੂਤੀ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 33 ਪੈਸੇ ਦੀ ਗਿਰਾਵਟ ਨਾਲ 73.65 ਦੇ ਪੱਧਰ 'ਤੇ ਆ ਗਿਆ। ਅੰਤਰਬੈਂਕ ਫਾਰੇਕਸ ਬਾਜ਼ਾਰ 'ਚ ਘਰੇਲੂ ਇਕਾਈ ਅਮਰੀਕੀ ਡਾਲਰ ਦੇ ਮੁਕਾਬਲੇ 73.65 ਦੇ ਪੱਧਰ 'ਤੇ ਖੁੱਲ੍ਹ ਗਈ, ਜੋ ਪਿਛਲੇ ਬੰਦ ਦੇ ਮੁਕਾਬਲੇ 33 ਪੈਸੇ ਦੀ ਗਿਰਾਵਟ ਨੂੰ ਦਰਸਾਉਂਦੀ ਹੈ। ਰੁਪਿਆ ਬੁੱਧਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ 73.32 ਦੇ ਪੱਧਰ 'ਤੇ ਬੰਦ ਹੋਇਆ ਸੀ।

ਇਸ ਦੌਰਾਨ ਛੇ ਵੱਡੀਆਂ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.29% ਦੀ ਤੇਜ਼ੀ ਨਾਲ 91.39 ਦੇ ਪੱਧਰ 'ਤੇ ਬੰਦ ਹੋਇਆ ਹੈ। ਸ਼ੇਅਰ ਬਾਜ਼ਾਰ ਦੇ ਆਰਜ਼ੀ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐੱਫ. ਆਈ. ਆਈ.) ਨੇ ਬੁੱਧਵਾਰ ਨੂੰ ਕੁਲ ਆਧਾਰ 'ਤੇ 870.29 ਕਰੋੜ ਰੁਪਏ ਦੇ ਸ਼ੇਅਰ ਵੇਚੇ। ਅੰਤਰਰਾਸ਼ਟਰੀ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.60 ਫੀਸਦੀ ਦੀ ਗਿਰਾਵਟ ਨਾਲ 73.94 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! 815 ਰੁਪਏ ਵਾਲਾ ਗੈਸ ਸਿਲੰਡਰ ਖ਼ਰੀਦੋ ਸਿਰਫ਼ 15 ਰੁਪਏ ਵਿਚ, ਜਾਣੋ ਕਿਵੇਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News