ਕਾਰੋਬਾਰ ਦੀ ਸ਼ੁਰੂਆਤ ''ਚ ਡਾਲਰ ਦੇ ਮੁਕਾਬਲੇ ਰੁਪਿਆ ਅੱਠ ਪੈਸੇ ਟੁੱਟਿਆ

10/05/2020 1:10:43 PM

ਮੁੰਬਈ — ਵਿਦੇਸ਼ੀ ਮੁਦਰਾ ਐਕਸਚੇਂਜ ਮਾਰਕੀਟ ਵਿਚ ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਕਮਜ਼ੋਰ ਹੋ ਕੇ 73.21 ਰੁਪਏ ਪ੍ਰਤੀ ਡਾਲਰ ਦੇ ਆਸਪਾਸ ਰਿਹਾ। ਹਾਲਾਂਕਿ ਇਸ ਦੌਰਾਨ ਘਰੇਲੂ ਸ਼ੇਅਰ ਬਾਜ਼ਾਰ ਵਿਚ ਤੇਜ਼ੀ ਦਾ ਰੁਖ਼ ਰਿਹਾ। ਵਿਦੇਸ਼ੀ ਮੁਦਰਾ ਬਾਜ਼ਾਰ 'ਚ ਕਾਰੋਬਾਰ ਦੀ ਸ਼ੁਰੂਆਤ 'ਚ ਡਾਲਰ-ਰੁਪਏ ਦੀ ਵਟਾਂਦਰਾ ਦਰ 73.16 ਦੇ ਪੱਧਰ 'ਤੇ ਰਹੀ। ਇਸ ਤੋਂ ਬਾਅਦ ਰੁਪਿਆ ਹੋਰ ਕਮਜ਼ੋਰ ਹੋ ਕੇ 73.21 ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਇਹ ਪੱਧਰ ਪਿਛਲੀ ਬੰਦ ਕੀਮਤ ਤੋਂ ਅੱਠ ਪੈਸੇ ਘੱਟ ਸੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਡਾਲਰ ਦੇ ਮੁਕਾਬਲੇ ਰੁਪਿਆ 73.13 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਡਾਲਰ ਦਾ ਇੰਡੈਕਸ 1.12 ਪ੍ਰਤੀਸ਼ਤ ਦੀ ਗਿਰਾਵਟ ਨਾਲ 93.72 'ਤੇ ਪਹੁੰਚ ਗਿਆ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਵੀਰਵਾਰ ਨੂੰ ਸਟਾਕ ਬਾਜ਼ਾਰਾਂ ਵਿਚ 1,632.25 ਕਰੋੜ ਰੁਪਏ ਦੀ ਸ਼ੁੱਧ ਖਰੀਦ ਕੀਤੀ। ਫੋਰੈਕਸ ਬਾਜ਼ਾਰ ਸ਼ੁੱਕਰਵਾਰ ਨੂੰ ਗਾਂਧੀ ਜਯੰਤੀ ਕਾਰਨ ਬੰਦ ਰਹੇ। ਬ੍ਰੈਂਟ ਕੱਚੇ ਤੇਲ ਦਾ ਵਾਅਦਾ ਜਿਸ ਨੂੰ ਗਲੋਬਲ ਕੱਚੇ ਤੇਲ ਦਾ ਮਿਆਰ ਮੰਨਿਆ ਜਾਂਦਾ ਹੈ, ਇਸ ਅਰਸੇ ਦੌਰਾਨ 2.14 ਪ੍ਰਤੀਸ਼ਤ ਦੇ ਵਾਧੇ ਨਾਲ 40.11 ਰੁਪਏ ਪ੍ਰਤੀ ਡਾਲਰ 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ : ਕੀ ਨੋਟਾਂ ਨਾਲ ਵੀ ਹੋ ਸਕਦੈ ਕੋਰੋਨਾ ਵਾਇਰਸ ਲਾਗ ਦਾ ਖ਼ਤਰਾ? ਜਾਣੋ RBI ਨੇ ਕੀ ਕਿਹਾ


Harinder Kaur

Content Editor

Related News