ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਡਿੱਗ ਕੇ 81.96 ਦੇ ਪੱਧਰ ''ਤੇ ਖੁੱਲ੍ਹਿਆ

Monday, Jun 19, 2023 - 10:27 AM (IST)

ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਡਿੱਗ ਕੇ 81.96 ਦੇ ਪੱਧਰ ''ਤੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਵਿਦੇਸ਼ਾਂ 'ਚ ਡਾਲਰ ਦੀ ਮਜ਼ਬੂਤੀ ਦੇ ਵਿਚਾਲੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 6 ਪੈਸੇ ਕਮਜ਼ੋਰ ਹੋ ਕੇ 81.96 'ਤੇ ਆ ਗਿਆ। ਵਿਸ਼ਲੇਸ਼ਕਾਂ ਨੇ ਕਿਹਾ ਕਿ ਸਥਾਨਕ ਇਕਵਿਟੀ ਵਿਚ ਐੱਫਆਈਆਈ ਦੀ ਖਰੀਦਦਾਰੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਕਮਜ਼ੋਰੀ ਨੇ ਭਾਰਤੀ ਮੁਦਰਾ ਦੇ ਨੁਕਸਾਨ ਨੂੰ ਸੀਮਤ ਕੀਤਾ। ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ 81.93 'ਤੇ ਖੁੱਲ੍ਹਿਆ ਅਤੇ ਬਾਅਦ ਦੇ ਕਾਰੋਬਾਰ ਵਿਚ ਡਿੱਗ ਕੇ 81.96 'ਤੇ ਆ ਗਿਆ, ਜਿਸ ਨਾਲ ਪਿਛਲੀ ਬੰਦ ਕੀਮਤ ਨਾਲੋਂ 6 ਪੈਸੇ ਦਾ ਨੁਕਸਾਨ ਹੋਇਆ। 

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 81.90 ਦੇ ਪੱਧਰ 'ਤੇ ਬੰਦ ਹੋਇਆ ਸੀ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 1.46 ਫ਼ੀਸਦੀ ਡਿੱਗ ਕੇ 75.49 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.10 ਫ਼ੀਸਦੀ ਵਧ ਕੇ 102.35 'ਤੇ ਪਹੁੰਚ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 794.78 ਕਰੋੜ ਰੁਪਏ ਦੇ ਸ਼ੇਅਰ ਖਰੀਦੇ।


author

rajwinder kaur

Content Editor

Related News