ਸ਼ੁਰੂਆਤੀ ਕਾਰੋਬਾਰ ''ਚ ਰੁਪਿਆ ਸੱਤ ਪੈਸੇ ਕਮਜ਼ੋਰ ਹੋ ਕੇ ਖੁੱਲ੍ਹਿਆ
Friday, Jul 22, 2022 - 11:59 AM (IST)
ਮੁੰਬਈ (ਭਾਸ਼ਾ) - ਅਮਰੀਕੀ ਡਾਲਰ ਦੀ ਮਜ਼ਬੂਤੀ ਅਤੇ ਵਿਦੇਸ਼ੀ ਬਾਜ਼ਾਰਾਂ ’ਚ ਕੱਚੇ ਤੇਲ ਦੀਆਂ ਕੀਮਤਾਂ ’ਚ ਵਾਧੇ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ’ਚ ਰੁਪਿਆ ਸੱਤ ਪੈਸੇ ਕਮਜ਼ੋਰ ਹੋ ਕੇ 79.92 ਰੁਪਏ ਪ੍ਰਤੀ ਡਾਲਰ ’ਤੇ ਆ ਗਿਆ।
ਅੰਤਰ-ਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 79.90 'ਤੇ ਖੁੱਲ੍ਹਿਆ, ਪਰ ਕੁਝ ਹੀ ਸਮੇਂ 'ਚ ਇਹ 79.92 ਰੁਪਏ ਪ੍ਰਤੀ ਡਾਲਰ 'ਤੇ ਆ ਗਿਆ। ਇਸ ਤਰ੍ਹਾਂ ਰੁਪਏ 'ਚ ਪਿਛਲੇ ਦਿਨ ਦੇ ਮੁਕਾਬਲੇ ਸੱਤ ਪੈਸੇ ਦੀ ਕਮਜ਼ੋਰੀ ਦਰਜ ਕੀਤੀ ਗਈ।
ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਅਤੇ ਵਿਦੇਸ਼ੀ ਪ੍ਰਵਾਹ ਵਧਣ ਕਾਰਨ ਵੀਰਵਾਰ ਨੂੰ ਰੁਪਿਆ ਆਪਣੇ ਸਭ ਤੋਂ ਹੇਠਲੇ ਪੱਧਰ ਤੋਂ ਉਭਰ ਕੇ 20 ਪੈਸੇ ਦੀ ਮਜ਼ਬੂਤੀ ਨਾਲ 79.85 ਪ੍ਰਤੀ ਡਾਲਰ 'ਤੇ ਬੰਦ ਹੋਇਆ।
ਇਸ ਦੌਰਾਨ ਛੇ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਮਜ਼ਬੂਤੀ ਮਾਪਦਾ ਡਾਲਰ ਸੂਚਕਾਂਕ 0.01 ਫੀਸਦੀ ਵਧ ਕੇ 106.54 'ਤੇ ਰਿਹਾ।
ਅੰਤਰਰਾਸ਼ਟਰੀ ਤੇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ ਇਕ ਫੀਸਦੀ ਵਧ ਕੇ 104.90 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।
ਵੀਰਵਾਰ ਨੂੰ ਵੀ ਵਿਦੇਸ਼ੀ ਨਿਵੇਸ਼ਕ ਸ਼ੁੱਧ ਖਰੀਦਦਾਰ ਬਣੇ ਰਹੇ। ਉਪਲਬਧ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ 1,799.32 ਕਰੋੜ ਮੁੱਲ ਦੇ ਸ਼ੇਅਰਾਂ ਦੀ ਸ਼ੁੱਧ ਖ਼ਰੀਦਦਾਰੀ ਕੀਤੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।