ਰੁਪਿਆ ਸ਼ੁਰੂਆਤੀ ਕਾਰੋਬਾਰ ''ਚ 18 ਪੈਸੇ ਦੇ ਵਾਧੇ ਦੇ ਨਾਲ 81.93 ਪ੍ਰਤੀ ਡਾਲਰ ''ਤੇ

Thursday, Apr 13, 2023 - 11:31 AM (IST)

ਮੁੰਬਈ- ਵਿਦੇਸ਼ੀ ਬਾਜ਼ਾਰਾਂ 'ਚ ਅਮਰੀਕੀ ਮੁਦਰਾ 'ਚ ਕਮਜ਼ੋਰੀ ਦੇ ਰੁਖ਼ ਦੇ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 18 ਪੈਸੇ ਦੇ ਵਾਧੇ ਦੇ ਨਾਲ 81.93 ਪ੍ਰਤੀ ਡਾਲਰ 'ਤੇ ਪਹੁੰਚ ਗਿਆ। 
ਫਾਰੈਕਸ ਡੀਲਰਾਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦੇ ਪ੍ਰਵਾਹ ਨਾਲ ਵੀ ਸਥਾਨਕ ਮੁਦਰਾ ਨੂੰ ਸਮਰਥਨ ਮਿਲਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ 81.99 ਪ੍ਰਤੀ ਡਾਲਰ 'ਤੇ ਖੁੱਲ੍ਹਣ ਤੋਂ ਬਾਅਦ 81.93 ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਇਹ ਪਿਛਲੇ ਬੰਦ ਪੱਧਰ ਦੀ ਤੁਲਨਾ 'ਚ 18 ਪੈਸੇ ਦਾ ਵਾਧਾ ਹੈ। 

ਇਹ ਵੀ ਪੜ੍ਹੋ- ਕਾਰੋਬਾਰ ਨੂੰ ਸੌਖਾਲਾ ਬਣਾਉਣ ਲਈ ਕੇਂਦਰ ਨੇ 9 ਸਾਲਾਂ ’ਚ ਸਮਾਪਤ ਕਰ ਦਿੱਤੇ ਪੁਰਾਣੇ 2000 ਨਿਯਮ-ਕਾਨੂੰਨ
ਬੁੱਧਵਾਰ ਨੂੰ ਰੁਪਿਆ 82.11 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਵਿਦੇਸ਼ੀ ਮੁਦਰਾਵਾਂ ਦੀ ਤੁਲਨਾ 'ਚ ਅਮਰੀਕੀ ਮੁਦਰਾ ਦੀ ਸਥਿਤੀ ਦਾ ਆਕਲਨ ਕਰਨ ਵਾਲਾ ਡਾਲਰ ਸੂਚਕਾਂਕ 0.06 ਫ਼ੀਸਦੀ ਦੇ ਵਾਧੇ ਨਾਲ 101.55 'ਤੇ ਪਹੁੰਚ ਗਿਆ। ਬ੍ਰੈਂਟ ਕੱਚਾ ਤੇਲ ਵਾਇਦਾ 0.22 ਫ਼ੀਸਦੀ ਦੇ ਨੁਕਸਾਨ ਨਾਲ 87.14 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ। 

ਇਹ ਵੀ ਪੜ੍ਹੋ- ਮਹਿੰਦਰਾ ਗਰੁੱਪ ਦੇ ਸਾਬਕਾ ਚੇਅਰਮੈਨ ਕੇਸ਼ਬ ਮਹਿੰਦਰਾ ਦਾ ਦਿਹਾਂਤ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


Aarti dhillon

Content Editor

Related News