ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 24 ਪੈਸੇ ਚੜ੍ਹ ਕੇ 82.08 ''ਤੇ ਪਹੁੰਚਿਆ
Wednesday, Apr 05, 2023 - 12:03 PM (IST)
ਮੁੰਬਈ- ਵਿਦੇਸ਼ੀ ਪੂੰਜੀ ਦੀ ਆਵਕ ਅਤੇ ਅਮਰੀਕੀ ਡਾਲਰ 'ਚ ਕਮਜ਼ੋਰੀ ਦੇ ਚੱਲਦੇ ਰੁਪਿਆ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ 24 ਪੈਸੇ ਚੜ੍ਹ ਕੇ 82.08 ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 82.08 'ਤੇ ਮਜ਼ਬੂਤ ਖੁੱਲ੍ਹਿਆ। ਸ਼ੁਰੂਆਤੀ ਸੌਦਿਆਂ 'ਚ ਇਹ 82.04 ਤੋਂ 82.10 ਦੇ ਦਾਇਰੇ 'ਚ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ- Health Tips: ਬਦਲਦੇ ਮੌਸਮ 'ਚ ਨਹੀਂ ਹੋਵੋਗੇ ਬੀਮਾਰ, ਖੁਰਾਕ 'ਚ ਸ਼ਾਮਲ ਕਰੋ 'ਹਰਬਲ ਟੀ' ਸਣੇ ਇਹ ਚੀਜ਼ਾਂ
ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਦੀ ਗਿਰਾਵਟ ਦੇ ਨਾਲ 82.32 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਮਹਾਵੀਰ ਜਯੰਤੀ ਦੇ ਮੌਕੇ 'ਤੇ ਮੰਗਲਵਾਰ ਨੂੰ ਬਾਜ਼ਾਰ ਬੰਦ ਸਨ। ਇਸ ਵਿਚਾਲੇ ਛੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਣ ਵਾਲਾ ਡਾਲਰ ਸੂਚਕਾਂਕ 0.03 ਫ਼ੀਸਦੀ ਦੀ ਗਿਰਾਵਟ ਦੇ ਨਾਲ 105.56 'ਤੇ ਆ ਗਿਆ।
ਇਹ ਵੀ ਪੜ੍ਹੋ- ਕੱਚੇ ਤੇਲ ਦੇ ਉਤਪਾਦਨ ’ਚ ਰੋਜ਼ਾਨਾ ਹੋਵੇਗੀ 1.16 ਮਿਲੀਅਨ ਬੈਰਲ ਉਤਪਾਦਨ ਦੀ ਕਟੌਤੀ, ਭੜਕੇਗੀ ਮਹਿੰਗਾਈ ਦੀ ਅੱਗ
ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਸੋਮਵਾਰ ਨੂੰ ਵਿਦੇਸ਼ ਪੋਰਟਫੋਲੀਓ ਨਿਵੇਸ਼ਕਾਂ ਨੇ 321.93 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ- ਮਲੇਸ਼ੀਆ ਤੋਂ ਹੁਣ ਰੁਪਏ 'ਚ ਵੀ ਵਪਾਰ ਕਰ ਸਕੇਗਾ ਭਾਰਤ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।