ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਵਧ ਕੇ 82.56 ''ਤੇ ਪਹੁੰਚਿਆ

Tuesday, Jun 06, 2023 - 10:37 AM (IST)

ਮੁੰਬਈ (ਭਾਸ਼ਾ) - ਵਿਦੇਸ਼ਾਂ 'ਚ ਅਮਰੀਕੀ ਮੁਦਰਾ 'ਚ ਆਈ ਕਮਜ਼ੋਰੀ ਦੇ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸੱਤ ਪੈਸੇ ਮਜ਼ਬੂਤ ​​ਹੋ ਕੇ 82.56 'ਤੇ ਪਹੁੰਚ ਗਿਆ। ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਆਪਣੀ ਪਿਛਲੀ ਬੰਦ ਕੀਮਤ ਨਾਲੋਂ ਸੱਤ ਪੈਸੇ ਵੱਧ ਕੇ 82.56 'ਤੇ ਖੁੱਲ੍ਹਿਆ। ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.63 ਦੇ ਪੱਧਰ 'ਤੇ ਬੰਦ ਹੋਇਆ ਸੀ। 

ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.04 ਫ਼ੀਸਦੀ ਡਿੱਗ ਕੇ 103.96 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.20 ਫ਼ੀਸਦੀ ਡਿੱਗ ਕੇ 76.56 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ ਸ਼ੁੱਧ ਆਧਾਰ 'ਤੇ 700.98 ਕਰੋੜ ਰੁਪਏ ਦੇ ਸ਼ੇਅਰ ਵੇਚੇ।
 


rajwinder kaur

Content Editor

Related News