ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਵਧ ਕੇ 81.70 ''ਤੇ ਪੁੱਜਾ

Monday, May 08, 2023 - 10:36 AM (IST)

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਵਧ ਕੇ 81.70 ''ਤੇ ਪੁੱਜਾ

ਮੁੰਬਈ (ਭਾਸ਼ਾ) - ਵਿਦੇਸ਼ੀ ਬਾਜ਼ਾਰ 'ਚ ਅਮਰੀਕੀ ਮੁਦਰਾ ਦੀ ਕਮਜ਼ੋਰੀ ਦੇ ਵਿਚਕਾਰ ਰੁਪਿਆ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ 8 ਪੈਸੇ ਤੋਂ ਵੱਧ ਕੇ 81.70 'ਤੇ ਪਹੁੰਚ ਗਿਆ ਹੈ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦਾ ਪ੍ਰਵਾਹ ਵੱਧਣ ਅਤੇ ਕੱਚੇ ਤੇਲ ਦੇ 75 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆਉਣ ਨਾਲ ਸਥਾਨਕ ਮੁਦਰਾ ਨੂੰ ਸਮਰਥਨ ਮਿਲਿਆ ਹੈ। ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 81.76 'ਤੇ ਮਜ਼ਬੂਤੀ ਨਾਲ ਖੁੱਲ੍ਹਿਆ ਅਤੇ ਫਿਰ ਵਾਧਾ ਦਰਜ ਕਰਦੇ ਹੋਏ ਆਪਣੇ ਪਿਛਲੇ ਬੰਦ ਭਾਅ ਨਾਲੋਂ ਅੱਠ ਪੈਸੇ ਦੀ ਤੇਜ਼ੀ ਨਾਲ 81.70 'ਤੇ ਪਹੁੰਚ ਗਿਆ। 

ਦੱਸ ਦੇਈਏ ਕਿ ਵੀਰਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 81.78 ਦੇ ਪੱਧਰ 'ਤੇ ਬੰਦ ਹੋਇਆ ਸੀ। ਬੁੱਧ ਪੂਰਨਿਮਾ ਦੇ ਕਾਰਨ ਸ਼ੁੱਕਰਵਾਰ ਨੂੰ ਵਿਦੇਸ਼ੀ ਮੁਦਰਾ ਬਾਜ਼ਾਰ ਬੰਦ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.07 ਫ਼ੀਸਦੀ ਡਿੱਗ ਕੇ 101.14 'ਤੇ ਆ ਗਿਆ। ਗਲੋਬਲ ਤੇਲ ਮਾਨਕ ਬ੍ਰੈਂਟ ਕਰੂਡ ਵਾਅਦਾ 0.07 ਫ਼ੀਸਦੀ ਵਧ ਕੇ 75.35 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 777.68 ਕਰੋੜ ਰੁਪਏ ਦੇ ਸ਼ੇਅਰ ਖਰੀਦੇ।


author

rajwinder kaur

Content Editor

Related News