ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਪੰਜ ਪੈਸੇ ਚੜ੍ਹਿਆ

Thursday, Sep 15, 2022 - 10:58 AM (IST)

ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਪੰਜ ਪੈਸੇ ਚੜ੍ਹਿਆ

ਮੁੰਬਈ (ਭਾਸ਼ਾ) - ਅਮਰੀਕੀ ਕਰੰਸੀ ਦੀ ਮਜ਼ਬੂਤੀ ਅਤੇ ਫੈਡਰਲ ਰਿਜ਼ਰਵ ਦੇ ਸਖ਼ਤ ਰੁਖ ਦੇ ਖ਼ਦਸ਼ੇ ਦਰਮਿਆਨ ਘਰੇਲੂ ਮੁਦਰਾ ਨੂੰ ਇਕੁਇਟੀ ਬਾਜ਼ਾਰਾਂ ਵਿੱਚ ਸਕਾਰਾਤਮਕ ਸ਼ੁਰੂਆਤ ਦਾ ਫਾਇਦਾ ਨਹੀਂ ਮਿਲ ਸਕਿਆ ਅਤੇ ਰੁਪਿਆ ਵੀਰਵਾਰ ਨੂੰ ਸ਼ੁਰੂਆਤੀ ਵਪਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਇੱਕ ਤੰਗ ਸੀਮਾ ਵਿੱਚ ਵਪਾਰ ਕਰ ਰਿਹਾ ਸੀ।

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਡਾਲਰ ਦੇ ਮੁਕਾਬਲੇ 79.53 'ਤੇ ਖੁੱਲ੍ਹਿਆ ਅਤੇ ਸ਼ੁਰੂਆਤੀ ਸੌਦਿਆਂ ਵਿਚ 79.47 'ਤੇ ਚਲਾ ਗਿਆ, ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਪੰਜ ਪੈਸੇ ਦਾ ਵਾਧਾ ਦਰਸਾਉਂਦਾ ਹੈ। ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 35 ਪੈਸੇ ਕਮਜ਼ੋਰ ਹੋ ਕੇ 79.52 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.06 ਫੀਸਦੀ ਵਧ ਕੇ 109.72 'ਤੇ ਪਹੁੰਚ ਗਿਆ। ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ 0.11 ਫੀਸਦੀ ਡਿੱਗ ਕੇ 94 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦਾ ਅਸਥਾਈ ਅੰਕੜਿਆਂ ਦੇ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਬੁੱਧਵਾਰ ਨੂੰ ਸ਼ੁੱਧ 1,397.51 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News