ਸ਼ੁਰੂਆਤੀ ਕਾਰੋਬਾਰ ''ਚ ਰੁਪਿਆ ਤਿੰਨ ਪੈਸੇ ਵਧ ਕੇ 83.37 ਪ੍ਰਤੀ ਅਮਰੀਕੀ ਡਾਲਰ ''ਤੇ ਪੁੱਜਾ

Monday, Dec 11, 2023 - 10:40 AM (IST)

ਸ਼ੁਰੂਆਤੀ ਕਾਰੋਬਾਰ ''ਚ ਰੁਪਿਆ ਤਿੰਨ ਪੈਸੇ ਵਧ ਕੇ 83.37 ਪ੍ਰਤੀ ਅਮਰੀਕੀ ਡਾਲਰ ''ਤੇ ਪੁੱਜਾ

ਨਵੀਂ ਦਿੱਲੀ (ਭਾਸ਼ਾ) - ਵਿਦੇਸ਼ੀ ਫੰਡਾਂ ਦੀ ਲਗਾਤਾਰ ਆਮਦ ਅਤੇ ਘਰੇਲੂ ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇ ਵਿਚਕਾਰ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ ਤਿੰਨ ਪੈਸੇ ਵਧ ਕੇ 83.37 'ਤੇ ਪਹੁੰਚ ਗਿਆ। ਹਾਲਾਂਕਿ, ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਭਾਰਤੀ ਮੁਦਰਾ 'ਤੇ ਅਸਰ ਪਿਆ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 83.39 'ਤੇ ਖੁੱਲ੍ਹਿਆ। ਬਾਅਦ 'ਚ ਇਹ 83.37 'ਤੇ ਪਹੁੰਚ ਗਿਆ, ਜੋ ਪਿਛਲੀ ਬੰਦ ਕੀਮਤ ਤੋਂ ਤਿੰਨ ਪੈਸੇ ਦਾ ਵਾਧਾ ਹੈ। 

ਇਹ ਵੀ ਪੜ੍ਹੋ - ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 10 ਗ੍ਰਾਮ ਸੋਨੇ ਦਾ ਅੱਜ ਦਾ ਭਾਅ

ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 83.40 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.03 ਫ਼ੀਸਦੀ ਵੱਧ ਕੇ 103.66 'ਤੇ ਕਾਰੋਬਾਰ ਕਰ ਰਿਹਾ ਸੀ। ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ 0.59 ਫ਼ੀਸਦੀ ਵਧ ਕੇ 76.29 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 3,632.30 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News