ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਫਿਸਲ ਕੇ 82.26 ''ਤੇ ਆਇਆ
Wednesday, Mar 29, 2023 - 11:45 AM (IST)
ਮੁੰਬਈ- ਵਿਦੇਸ਼ੀ ਬਾਜ਼ਾਰਾਂ 'ਚ ਅਮਰੀਕੀ ਡਾਲਰ ਦੀ ਮਜ਼ਬੂਤੀ ਅਤੇ ਕੱਚੇ ਤੇਲ ਦੀ ਕੀਮਤ ਵਧਣ ਦੌਰਾਨ ਰੁਪਿਆ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ 10 ਪੈਸੇ ਫਿਸਲ ਕੇ 82.26 ਰੁਪਏ ਦੇ ਪੱਧਰ 'ਤੇ ਆ ਗਿਆ ਹੈ। ਹਾਲਾਂਕਿ ਸ਼ੁਰੂਆਤੀ ਕਾਰੋਬਾਰ 'ਚ ਘਰੇਲੂ ਸ਼ੇਅਰ ਬਾਜ਼ਾਰ 'ਚ ਤੇਜ਼ੀ ਨਾਲ ਰੁਪਏ ਦੀ ਗਿਰਾਵਟ ਸੀਮਿਤ ਰਹੀ।
ਇਹ ਵੀ ਪੜ੍ਹੋ- ਸੂਬੇ 'ਚ ਦੁੱਗਣਾ ਹੋਵੇਗਾ ਬਾਸਮਤੀ ਦਾ ਰਕਬਾ, ਵਿਦੇਸ਼ਾਂ ਤੱਕ ਪਹੁੰਚੇਗਾ ਪੰਜਾਬ ਦਾ ਬ੍ਰਾਂਡ
ਕੌਮਾਤਰੀ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਬੁੱਧਵਾਰ ਨੂੰ ਰੁਪਿਆ 82.26 'ਤੇ ਖੁੱਲ੍ਹਿਆ। ਰੁਪਿਆ ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 82.16 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.15 ਫ਼ੀਸਦੀ ਦੇ ਵਾਧੇ ਨਾਲ 102.58 'ਤੇ ਆ ਗਿਆ।
ਇਹ ਵੀ ਪੜ੍ਹੋ- LPG Subsidy: ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡੀ ਰਾਹਤ, ਕੀਤਾ ਇਹ ਐਲਾਨ
ਗਲੋਬਲ ਤੇਲ ਮਾਨਕ ਬ੍ਰੈਂਟ ਕਰੂਡ ਵਾਇਦਾ 0.19 ਫ਼ੀਸਦੀ ਦੀ ਮਜ਼ਬੂਤੀ ਦੇ ਨਾਲ 78.80 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਸੀ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਦੇ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 1,531,13 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ- ਭਾਰਤ ਦਾ ਵਸਤੂ ਅਤੇ ਸੇਵਾ ਨਿਰਯਾਤ 2022-23 'ਚ 760 ਅਰਬ ਡਾਲਰ ਨੂੰ ਪਾਰ ਕਰੇਗਾ : ਪੀਊਸ਼ ਗੋਇਲ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।