ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 11 ਪੈਸੇ ਮਜ਼ਬੂਤ

11/27/2020 11:37:36 AM

ਮੁੰਬਈ — ਵਿਦੇਸ਼ੀ ਫੰਡਾਂ ਦੀ ਆਮਦ ਜਾਰੀ ਰਹਿਣ ਅਤੇ ਅਮਰੀਕੀ ਮੁਦਰਾ ਦੀ ਕਮਜ਼ੋਰੀ ਦੇ ਕਾਰਨ ਰੁਪਿਆ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਡਾਲਰ ਦੇ ਮੁਕਾਬਲੇ 11 ਪੈਸੇ ਵਧ ਕੇ 73.77 ਦੇ ਪੱਧਰ 'ਤੇ ਆ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 73.80 'ਤੇ ਖੁੱਲ੍ਹਿਆ ਅਤੇ ਮਜ਼ਬੂਤੀ ਹਾਸਲ ਕਰਦਾ ਹੋਇਆ 73.77 ਦੇ ਪੱਧਰ 'ਤੇ ਆ ਗਿਆ, ਜਿਹੜਾ ਕਿ ਪਿਛਲੇ ਬੰਦ ਭਾਅ ਦੇ ਮੁਕਾਬਲੇ 11 ਪੈਸੇ ਦਾ ਵਾਧਾ ਦਰਸਾਉਂਦਾ ਹੈ। ਰੁਪਿਆ ਵੀਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 3 ਪੈਸੇ ਵਧ ਕੇ 73.88 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ 6 ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕ ਅੰਕ 0.08 ਫ਼ੀਸਦੀ ਘੱਟ ਕੇ 91.92 'ਤੇ ਆ ਗਿਆ। ਕਾਰੋਬਾਰੀਆਂ ਨੇ ਕਿਹਾ ਕਿ ਮੁਦਰਾ ਬਾਜ਼ਾਰ ਦੀ ਨਜ਼ਰ ਸਤੰਬਰ ਤਿਮਾਹੀ ਦੇ ਜੀ.ਡੀ.ਪੀ. ਅੰਕੜਿਆਂ 'ਤੇ ਹੈ. ਜਿਨ੍ਹਾਂ ਨੂੰ ਅੱਜ ਜਾਰੀ ਕੀਤਾ ਜਾ ਸਕਦਾ ਹੈ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕ ਪੂੰਜੀ ਬਾਜ਼ਾਰ ਵਿਚ ਸ਼ੁੱਧ ਖਰੀਦਦਾਰ ਸਨ ਅਤੇ ਉਨ੍ਹਾਂ ਨੇ ਵੀਰਵਾਰ ਨੂੰ ਕੁੱਲ ਆਧਾਰ 'ਤੇ 2,027.31 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ: ਗ਼ਰੀਬਾਂ ਨੂੰ ਮੁਫ਼ਤ ਅਨਾਜ ਵੰਡਣ ਦੀ ਯੋਜਨਾ 30 ਨਵੰਬਰ ਨੂੰ ਹੋ ਜਾਵੇਗੀ ਖ਼ਤਮ, ਜਾਣੋ ਕਿਉਂ


Harinder Kaur

Content Editor

Related News