ਡਾਲਰ ਦੇ ਮੁਕਾਬਲੇ 10 ਪੈਸੇ ਮਜ਼ਬੂਤ ਹੋਇਆ ਰੁਪਿਆ
Tuesday, May 02, 2023 - 12:02 PM (IST)

ਮੁੰਬਈ ( ਭਾਸ਼ਾ ) - ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ ਸ਼ੁਰੂਆਤੀ ਕਾਰੋਬਾਰ ਵਿਚ 10 ਪੈਸੇ ਦੇ ਵਾਧੇ ਨਾਲ 81.72 ਦੇ ਪੱਧਰ 'ਤੇ ਖੁੱਲ੍ਹਿਆ। ਹੋਰ ਗਲੋਬਲ ਮੁਦਰਾਵਾਂ ਦੇ ਮੁਕਾਬਲੇ ਵਿੱਚ ਡਾਲਰ ਦੇ ਕਮਜ਼ੋਰ ਹੋਣ ਅਤੇ ਘਰੇਲੂ ਸ਼ੇਅਰ ਬਾਜ਼ਾਰਾਂ ਦੇ ਮਜ਼ਬੂਤ ਰੁਝਾਨ ਨਾਲ ਰੁਪਏ ਵਿੱਚ ਮਜ਼ਬੂਤੀ ਆਈ ਹੈ।
ਵਿਦੇਸ਼ੀ ਮੁਦਰਾ ਕਾਰੋਬਾਰੀਆਂ ਦੇ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਦੇ ਪੂੰਜੀ ਨਿਵੇਸ਼ ਅਤੇ ਕੱਚੇ ਤੇਲ ਦੀਆਂ ਕੀਮਤਾਂ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਡਿੱਗਣ ਨਾਲ ਵੀ ਰੁਪਏ ਨੂੰ ਸਮਰਥਨ ਮਿਲਿਆ। ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਦੀ ਮਜ਼ਬੂਤੀ ਨਾਲ 81.72 'ਤੇ ਖੁੱਲ੍ਹਿਆ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 81.82 'ਤੇ ਬੰਦ ਹੋਇਆ ਸੀ। ਵਿਦੇਸ਼ੀ ਮੁਦਰਾ ਬਾਜ਼ਾਰ ਅਤੇ ਸ਼ੇਅਰ ਬਾਜ਼ਾਰ ਮਹਾਰਾਸ਼ਟਰ ਦਿਵਸ ਦੇ ਕਾਰਨ ਸੋਮਵਾਰ ਨੂੰ ਬੰਦ ਸਨ।