ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 17 ਪੈਸੇ ਹੋਇਆ ਮਜ਼ਬੂਤ ​​

Friday, Feb 04, 2022 - 12:13 PM (IST)

ਮੁੰਬਈ — ਅਮਰੀਕੀ ਕਰੰਸੀ ਦੇ ਕਮਜ਼ੋਰ ਹੋਣ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 17 ਪੈਸੇ ਚੜ੍ਹ ਕੇ 74.71 'ਤੇ ਪਹੁੰਚ ਗਿਆ। ਹਾਲਾਂਕਿ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਅਤੇ ਘਰੇਲੂ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਨੇ ਰੁਪਏ ਦੇ ਲਾਭ ਨੂੰ ਸੀਮਤ ਕਰ ਦਿੱਤਾ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 74.71 'ਤੇ ਖੁੱਲ੍ਹਿਆ, ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ 17 ਪੈਸੇ ਦਾ ਵਾਧਾ ਦਰਸਾਉਂਦਾ ਹੈ। ਪਿਛਲੇ ਸੈਸ਼ਨ 'ਚ ਡਾਲਰ ਦੇ ਮੁਕਾਬਲੇ ਰੁਪਿਆ 74.88 'ਤੇ ਬੰਦ ਹੋਇਆ ਸੀ। ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.25 ਫੀਸਦੀ ਡਿੱਗ ਕੇ 95.14 'ਤੇ ਰਿਹਾ।

ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ 0.49 ਫੀਸਦੀ ਵਧ ਕੇ 91.56 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕ ਵੀਰਵਾਰ ਨੂੰ ਪੂੰਜੀ ਬਾਜ਼ਾਰ ਵਿੱਚ ਸ਼ੁੱਧ ਵਿਕਰੇਤਾ ਸਨ, ਜਿਨ੍ਹਾਂ ਨੇ 1,597.54 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News