ਸ਼ੁਰੂਆਤੀ ਕਾਰੋਬਾਰ ''ਚ ਰੁਪਿਆ 2 ਪੈਸੇ ਦੀ ਮਜ਼ਬੂਤੀ ਨਾਲ 83.96 ਪ੍ਰਤੀ ਡਾਲਰ ''ਤੇ

Wednesday, Sep 04, 2024 - 10:41 AM (IST)

ਮੁੰਬਈ- ਪ੍ਰਮੁੱਖ ਵਿਦੇਸ਼ੀ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੇ ਕਮਜ਼ੋਰ ਰੁਖ ਅਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਕਾਰਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਦੋ ਪੈਸੇ ਮਜ਼ਬੂਤ ​​ਹੋ ਕੇ 83.96 ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਰੁਪਿਆ 83.96 ਪ੍ਰਤੀ ਡਾਲਰ 'ਤੇ ਖੁੱਲ੍ਹਿਆ, ਜੋ ਕਿ ਉਸ ਦੇ ਪਿਛਲੀ ਬੰਦ ਭਾਅ  ਨਾਲੋਂ ਦੋ ਪੈਸੇ ਵੱਧ ਦਰਸਾਉਂਦਾ ਹੈ।
ਮੰਗਲਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 83.98 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਮਜ਼ਬੂਤੀ ਦਾ ਅੰਦਾਜ਼ਾ ਲਗਾਉਣ ਵਾਲਾ ਡਾਲਰ ਸੂਚਕ ਅੰਕ 0.14 ਫੀਸਦੀ ਡਿੱਗ ਕੇ 101.67 ਅੰਕ 'ਤੇ ਆ ਗਿਆ।
ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.62 ਫੀਸਦੀ ਦੀ ਗਿਰਾਵਟ ਦੇ ਨਾਲ 73.29 ਅਮਰੀਕੀ ਡਾਲਰ  ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐੱਫਆਈਆਈ) ਮੰਗਲਵਾਰ ਨੂੰ ਪੂੰਜੀ ਬਾਜ਼ਾਰ ਵਿੱਚ ਖਰੀਦਦਾਰ ਸਨ ਅਤੇ ਉਨ੍ਹਾਂ ਨੇ ਸ਼ੁੱਧ 1,029.25 ਕਰੋੜ ਰੁਪਏ ਦੇ ਸ਼ੇਅਰ ਖਰੀਦੇ।


Aarti dhillon

Content Editor

Related News