ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 21 ਪੈਸੇ ਹੋਇਆ ਮਜ਼ਬੂਤ
Tuesday, Mar 15, 2022 - 11:57 AM (IST)
ਮੁੰਬਈ (ਭਾਸ਼ਾ) - ਰੂਸ-ਯੂਕਰੇਨ ਸੰਕਟ ਦੇ ਹੱਲ ਦੀ ਉਮੀਦ ਦੇ ਵਿਚਕਾਰ ਵਿਸ਼ਵ ਪੱਧਰ 'ਤੇ ਕੱਚੇ ਤੇਲ 'ਚ ਨਰਮੀ ਆਉਣ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 21 ਪੈਸੇ ਚੜ੍ਹ ਕੇ 76.33 'ਤੇ ਪਹੁੰਚ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਵਿਦੇਸ਼ੀ ਪੂੰਜੀ ਦੇ ਲਗਾਤਾਰ ਬਾਹਰ ਆਉਣ ਅਤੇ ਘਰੇਲੂ ਸ਼ੇਅਰ ਬਾਜ਼ਾਰ 'ਚ ਅਸਥਿਰ ਰੁਖ ਕਾਰਨ ਰੁਪਏ ਦੇ ਵਾਧੇ 'ਤੇ ਰੋਕ ਲੱਗੀ ਹੈ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 76.40 'ਤੇ ਮਜ਼ਬੂਤ ਹੋਇਆ। ਫਿਰ ਇਹ ਪਿਛਲੀ ਬੰਦ ਕੀਮਤ ਦੇ ਮੁਕਾਬਲੇ 21 ਪੈਸੇ ਦਾ ਵਾਧਾ ਦਰਜ ਕਰਦੇ ਹੋਏ 76.33 ਦੇ ਪੱਧਰ 'ਤੇ ਆ ਗਿਆ।
ਪਿਛਲੇ ਸੈਸ਼ਨ 'ਚ ਰੁਪਿਆ 76.54 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ।
ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.13 ਫੀਸਦੀ ਡਿੱਗ ਕੇ 98.89 'ਤੇ ਆ ਗਿਆ।
ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ 4.63 ਫੀਸਦੀ ਡਿੱਗ ਕੇ 101.95 ਡਾਲਰ ਪ੍ਰਤੀ ਬੈਰਲ 'ਤੇ ਰਿਹਾ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।