ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਹੋਇਆ ਮਜ਼ਬੂਤ
Tuesday, Nov 29, 2022 - 10:33 AM (IST)
ਮੁੰਬਈ (ਭਾਸ਼ਾ) - ਵਿਦੇਸ਼ੀ ਪੂੰਜੀ ਪ੍ਰਵਾਹ ਅਤੇ ਘਰੇਲੂ ਸ਼ੇਅਰ ਬਾਜ਼ਾਰ ਵਿੱਚ ਮਜ਼ਬੂਤੀ ਦੇ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਅੱਠ ਪੈਸੇ ਦੀ ਮਜ਼ਬੂਤੀ ਨਾਲ 81.60 ਦੇ ਪੱਧਰ ਉੱਤੇ ਪਹੁੰਚ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਵਿਦੇਸ਼ੀ ਬਾਜ਼ਾਰ 'ਚ ਅਮਰੀਕੀ ਕਰੰਸੀ 'ਚ ਕਮਜ਼ੋਰੀ ਨੇ ਵੀ ਸਥਾਨਕ ਕਰੰਸੀ ਨੂੰ ਸਹਾਰਾ ਦਿੱਤਾ ਹੈ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 81.58 'ਤੇ ਮਜ਼ਬੂਤ ਹੋਇਆ ਅਤੇ ਫਿਰ ਇਸ ਦੇ ਪਿਛਲੇ ਬੰਦ ਮੁੱਲ ਨਾਲੋਂ 8 ਪੈਸੇ ਦਾ ਵਾਧਾ ਦਰਜ ਕਰਦੇ ਹੋਏ 81.60 'ਤੇ ਆ ਗਿਆ। ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 3 ਪੈਸੇ ਦੇ ਵਾਧੇ ਨਾਲ 81.68 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੀ ਟੋਕਰੀ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਦਾ ਮੁਲਾਂਕਣ ਕਰਦਾ ਡਾਲਰ ਸੂਚਕਾਂਕ 0.38 ਫੀਸਦੀ ਡਿੱਗ ਕੇ 106.28 'ਤੇ ਆ ਗਿਆ। ਗਲੋਬਲ ਆਇਲ ਇੰਡੈਕਸ ਬ੍ਰੈਂਟ ਕਰੂਡ ਫਿਊਚਰਜ਼ 1.39 ਫੀਸਦੀ ਵਧ ਕੇ 84.35 ਡਾਲਰ ਪ੍ਰਤੀ ਬੈਰਲ 'ਤੇ ਰਿਹਾ।