ਹਰੇ ਨਿਸ਼ਾਨ ''ਚ ਖੁੱਲ੍ਹਿਆ ਸ਼ੇਅਰ ਬਾਜ਼ਾਰ, ਸੈਂਸੈਕਸ ਤੇ ਨਿਫਟੀ ਨੇ ਮਾਮੂਲੀ ਵਾਧੇ ਨਾਲ ਕੀਤੀ ਸ਼ੁਰੂਆਤ
Monday, Aug 08, 2022 - 10:28 AM (IST)
ਮੁੰਬਈ - ਭਾਰਤੀ ਸ਼ੇਅਰ ਬਾਜ਼ਾਰ 'ਚ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਬਾਜ਼ਾਰ ਦੀ ਸ਼ੁਰੂਆਤ ਸਪਾਟ ਹੋਈ। ਸੈਂਸੈਕਸ 58311.09, ਨਿਫਟੀ 17374.90 ਅੰਕਾਂ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਸੋਮਵਾਰ (8 ਅਗਸਤ 2022) ਨੂੰ, ਹਫ਼ਤੇ ਦੇ ਪਹਿਲੇ ਵਪਾਰਕ ਦਿਨ, ਵਿਸ਼ਵ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤ ਮਿਲੇ ਹਨ।
ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰਾਂ 'ਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲਿਆ ਅਤੇ ਡਾਓ ਜੋਂਸ 75 ਅੰਕ ਚੜ੍ਹ ਕੇ ਬੰਦ ਹੋਇਆ। ਨੈਸਡੈਕ 'ਚ 0.5 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਏਸ਼ੀਆਈ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਇੱਥੇ ਕਮਜ਼ੋਰੀ ਦਾ ਰੁਝਾਨ ਦੇਖਣ ਨੂੰ ਮਿਲਿਆ। SGX ਨਿਫਟੀ 0.31 ਫੀਸਦੀ ਹੇਠਾਂ ਹੈ। ਜਾਪਾਨ ਦਾ ਨਿੱਕੇਈ ਵੀ ਹੇਠਾਂ ਕਾਰੋਬਾਰ ਕਰ ਰਿਹਾ ਹੈ।
ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ ਭਾਰਤੀ ਬਾਜ਼ਾਰ ਤੋਂ 1606 ਕਰੋੜ ਰੁਪਏ ਦੀ ਨਕਦੀ ਖਰੀਦੀ, ਜਦਕਿ ਘਰੇਲੂ ਨਿਵੇਸ਼ਕਾਂ ਨੇ 496 ਕਰੋੜ ਰੁਪਏ ਦੀ ਵਿਕਰੀ ਕੀਤੀ। ਕੱਚਾ ਤੇਲ 95 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਬਣਿਆ ਹੋਇਆ ਹੈ। ਕੱਚੇ ਤੇਲ 'ਚ 27 ਮਹੀਨਿਆਂ 'ਚ ਸਭ ਤੋਂ ਵੱਡੀ ਹਫਤਾਵਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ 'ਚ ਕਰੀਬ 14 ਫੀਸਦੀ ਦੀ ਗਿਰਾਵਟ ਆਈ ਹੈ।