ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ''ਚ ਕਮਜ਼ੋਰ ਖੁੱਲ੍ਹਿਆ

Thursday, Apr 13, 2023 - 11:41 AM (IST)

ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ''ਚ ਕਮਜ਼ੋਰ ਖੁੱਲ੍ਹਿਆ

ਮੁੰਬਈ-ਮੰਦੀ ਨੂੰ ਲੈ ਕੇ ਨਵੇਂ ਸਿਰੇ ਤੋਂ ਚਿੰਤਾ ਪੈਂਦਾ ਹੋਣ ਦੇ ਵਿਚਾਲੇ ਵੀਰਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਗਿਰਾਵਟ ਦੇ ਰੁਖ਼ ਨਾਲ ਖੁੱਲ੍ਹੇ। ਇਸ ਤੋਂ ਪਿਛਲੇ ਅੱਠ ਕਾਰੋਬਾਰੀ ਸੈਸ਼ਨਾਂ 'ਚ ਬਾਜ਼ਾਰ ਚੜ੍ਹਿਆ ਹੈ। ਮੁੱਖ ਤੌਰ 'ਤੇ ਸੂਚਨਾ ਤਕਨਾਲੋਜੀ ਕੰਪਨੀਆਂ ਦੇ ਸ਼ੇਅਰਾਂ 'ਚ ਬਿਕਵਾਲੀ ਨਾਲ ਬਾਜ਼ਾਰ ਹੇਠਾਂ ਆਇਆ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 164.66 ਅੰਕ ਟੁੱਟ ਕੇ 60,228.11 ਅੰਕ ਤੋਂ ਹੇਠਾਂ ਆ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 44.45 ਅੰਕ ਦੇ ਨੁਕਸਾਨ ਨਾਲ 17,767.95 ਅੰਕ 'ਤੇ ਕਾਰੋਬਾਰ ਕਰ ਰਿਹਾ ਸੀ। 

 

ਇਹ ਵੀ ਪੜ੍ਹੋ- ਮਹਿੰਦਰਾ ਗਰੁੱਪ ਦੇ ਸਾਬਕਾ ਚੇਅਰਮੈਨ ਕੇਸ਼ਬ ਮਹਿੰਦਰਾ ਦਾ ਦਿਹਾਂਤ
ਸੈਂਸੈਕਸ ਦੀਆਂ ਕੰਪਨੀਆਂ 'ਚ ਇੰਫੋਸਿਸ, ਟੈੱਕ ਮਹਿੰਦਰਾ, ਐੱਚ.ਸੀ.ਐੱਲ. ਤਕਨਾਲੋਜੀ, ਟਾਟਾ ਕੰਸਲਟੈਂਸੀ ਸਰਵਿਸੇਜ਼, ਵਿਪਰੋ, ਐੱਨ.ਟੀ.ਪੀ.ਸੀ. ਅਤੇ ਕੋਟਕ ਮਹਿੰਦਰਾ ਬੈਂਕ ਦੇ ਸ਼ੇਅਰ ਨੁਕਸਾਨ 'ਚ ਸਨ। ਟੀ.ਸੀ.ਐੱਸ. ਦਾ ਮਾਰਚ ਤਿਮਾਹੀ ਦਾ ਸ਼ੁੱਧ ਲਾਭ 14.8 ਫ਼ੀਸਦੀ ਦੇ ਵਾਧੇ ਨਾਲ 11,392 ਕਰੋੜ ਰੁਪਏ ਰਿਹਾ ਹੈ। ਪਾਵਰ ਗ੍ਰਿਡ, ਬਜਾਜ ਫਿਨਸਰਵ, ਹਿੰਦੁਸਤਾਨ ਯੂਨੀਲੀਵਰ, ਨੈਸਲੇ, ਭਾਰਤੀ ਸਟੇਟ ਬੈਂਕ ਅਤੇ ਮਾਰੂਤੀ ਦੇ ਸ਼ੇਅਰ ਲਾਭ 'ਚ ਸਨ। 

ਇਹ ਵੀ ਪੜ੍ਹੋ-ਫਿਊਚਰ ਰਿਟੇਲ ਨੂੰ ਖਰੀਦਣ ਦੀ ਦੌੜ ’ਚ ਅੰਬਾਨੀ-ਅਡਾਨੀ, ਇਸ ਵਾਰ ਮੁਕਾਬਲੇ ’ਚ ਹੋਣਗੇ 47 ਹੋਰ ਨਵੇਂ ਖਿਡਾਰੀ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


author

Aarti dhillon

Content Editor

Related News