Ayodhya Ram Mandir : 22 ਜਨਵਰੀ ਨੂੰ ਦੁਪਹਿਰ 2.30 ਵਜੇ ਤੋਂ ਬਾਅਦ ਖੁੱਲ੍ਹੇਗਾ ਸ਼ੇਅਰ ਬਾਜ਼ਾਰ
Friday, Jan 19, 2024 - 06:15 PM (IST)
ਬਿਜ਼ਨੈੱਸ ਡੈਸਕ : ਅਯੁੱਧਿਆ ਦੇ ਰਾਮ ਮੰਦਰ 'ਚ ਭਗਵਾਨ ਰਾਮ ਦੀ ਮੂਰਤੀ ਸਥਾਪਿਤ ਕਰ ਦਿੱਤੀ ਗਈ ਹੈ। 22 ਜਨਵਰੀ ਨੂੰ ਸ਼੍ਰੀ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਦਾ ਸਮਾਗਮ ਹੋਵੇਗਾ। ਇਸ ਦੌਰਾਨ ਖ਼ਬਰ ਆ ਰਹੀ ਹੈ ਕਿ 22 ਜਨਵਰੀ ਨੂੰ ਦੁਪਹਿਰ 2.30 ਵਜੇ ਤੋਂ ਬਾਅਦ ਸ਼ੇਅਰ ਬਾਜ਼ਾਰ ਖੁੱਲ੍ਹਣਗੇ। ਇਸ ਤੋਂ ਪਹਿਲਾਂ ਸਰਕਾਰ ਨੇ ਸਾਰੇ ਸਰਕਾਰੀ ਬੈਂਕ ਅਤੇ ਬੀਮਾ ਕੰਪਨੀਆਂ ਦੁਪਹਿਰ 2.30 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ - ਰਾਮ ਦੇ ਰੰਗ 'ਚ ਰੰਗੇ ਕਈ ਸ਼ਹਿਰਾਂ ਦੇ ਬਾਜ਼ਾਰ, ਸੋਨਾ-ਚਾਂਦੀ ਸਣੇ ਇਨ੍ਹਾਂ ਚੀਜ਼ਾਂ ਦੀ ਹੋ ਰਹੀ ਕਰੋੜਾਂ 'ਚ ਵਿਕਰੀ
ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ 22 ਜਨਵਰੀ ਨੂੰ ਅਯੁੱਧਿਆ 'ਚ ਰਾਮ ਮੰਦਰ 'ਚ ਹੋਣ ਵਾਲੇ ਪਵਿੱਤਰ ਸੰਸਕਾਰ ਕਾਰਨ ਦੇਸ਼ ਭਰ 'ਚ ਸਾਰੇ ਕੇਂਦਰ ਸਰਕਾਰ ਦੇ ਦਫ਼ਤਰ ਅੱਧੇ ਦਿਨ ਲਈ ਬੰਦ ਰੱਖਣ ਦਾ ਐਲਾਨ ਕੀਤਾ ਹੈ। ਰਾਮ ਮੰਦਰ ਦੇ ਪਾਵਨ ਅਸਥਾਨ 'ਚ ਰਾਮ ਲਾਲਾ ਦੀ ਨਵੀਂ ਮੂਰਤੀ ਦੀ 'ਪ੍ਰਾਣ ਪ੍ਰਤਿਸ਼ਠਾ' ਰਸਮ ਸੋਮਵਾਰ ਨੂੰ ਹੋਣੀ ਹੈ। ਇਹ ਰਸਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਜਾਣੀ ਹੈ।
ਇਹ ਵੀ ਪੜ੍ਹੋ - ਹੁਣ ਡਾਕਟਰ ਦੀ ਪਰਚੀ ਤੋਂ ਬਿਨਾਂ ਨਹੀਂ ਮਿਲੇਗੀ 'ਐਂਟੀਬਾਇਓਟਿਕਸ', DGHS ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
ਮੰਤਰਾਲੇ ਨੇ ਕੇਂਦਰ ਸਰਕਾਰ ਦੇ ਸਾਰੇ ਮੰਤਰਾਲਿਆਂ/ਵਿਭਾਗਾਂ ਨੂੰ ਜਾਰੀ ਇੱਕ ਆਦੇਸ਼ ਵਿੱਚ ਕਿਹਾ ਕਿ, “ਅਯੁੱਧਿਆ ਵਿੱਚ ਰਾਮ ਲੱਲਾ ਦਾ ਪ੍ਰਾਣ ਪ੍ਰਤਿਸ਼ਠਾ ਦਾ ਸਮਾਗਮ 22 ਜਨਵਰੀ, 2024 ਨੂੰ ਪੂਰੇ ਭਾਰਤ ਵਿੱਚ ਮਨਾਇਆ ਜਾਵੇਗਾ। ਕਰਮਚਾਰੀ ਇਸ ਉਤਸਵ ਵਿਚ ਹਿੱਸਾ ਲੈ ਸਕਣ, ਦੇ ਲਈ ਇਹ ਫ਼ੈਸਲਾ ਲਿਆ ਗਿਆ ਹੈ ਕਿ ਪੂਰੇ ਭਾਰਤ ਵਿੱਚ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ, ਕੇਂਦਰੀ ਸੰਸਥਾਵਾਂ ਅਤੇ ਕੇਂਦਰੀ ਉਦਯੋਗਿਕ ਅਦਾਰੇ 22 ਜਨਵਰੀ 2024 ਨੂੰ ਦੁਪਹਿਰ 2.30 ਵਜੇ ਤੱਕ ਅੱਧੇ ਦਿਨ ਲਈ ਬੰਦ ਰਹਿਣਗੇ।"
ਇਹ ਵੀ ਪੜ੍ਹੋ - 10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਜਲਦੀ ਕੀਤਾ ਜਾਵੇਗਾ ਵੱਡਾ ਐਲਾਨ
ਕੇਂਦਰੀ ਅਮਲਾ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ, “ਇਸ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ ਵੱਲੋਂ ਕਾਫ਼ੀ ਮੰਗ ਕੀਤੀ ਗਈ ਸੀ। ਇਸੇ ਲਈ 22 ਜਨਵਰੀ ਨੂੰ ਅੱਧੇ ਦਿਨ ਲਈ ਕੇਂਦਰ ਸਰਕਾਰ ਦੇ ਦਫ਼ਤਰ ਬੰਦ ਰੱਖਣ ਦਾ ਫ਼ੈਸਲਾ ਜਨਤਾ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਇਹ ਵੀ ਪੜ੍ਹੋ - ਸੋਨਾ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8