ਬੈਂਕ ਮੁਲਾਜ਼ਮਾਂ ਦੀ ਹੜਤਾਲ ਟਲੀ, ਸਹਿਮਤੀ ਦੇ ਬਾਅਦ ਲਿਆ ਗਿਆ ਇਹ ਫ਼ੈਸਲਾ
Saturday, Nov 19, 2022 - 10:47 AM (IST)
ਨਵੀਂ ਦਿੱਲੀ — ਦੇਸ਼ ਦੇ ਕਰੋੜਾਂ ਬੈਂਕ ਗਾਹਕਾਂ ਲਈ ਖੁਸ਼ਖਬਰੀ ਹੈ। ਬੈਂਕ ਮੁਲਾਜ਼ਮਾਂ ਦੀ 19 ਨਵੰਬਰ 2022 ਨੂੰ ਹੋਣ ਵਾਲੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਇਹ ਹੜਤਾਲ ਸ਼ਨੀਵਾਰ ਨੂੰ ਨਹੀਂ ਹੋਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (AIBEA) ਨੇ ਇੰਡੀਅਨ ਬੈਂਕਸ ਐਸੋਸੀਏਸ਼ਨ (IBA) ਅਤੇ ਬੈਂਕ ਪ੍ਰਬੰਧਨ ਵਿਚਾਲੇ ਸਮਝੌਤਾ ਹੋਣ ਤੋਂ ਬਾਅਦ 19 ਨਵੰਬਰ ਨੂੰ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ।
ਇਹ ਵੀ ਪੜ੍ਹੋ : ਪਾਕਿਸਤਾਨ : ਸਿਰਫ਼ 20 ਲੱਖ ਰੁਪਏ 'ਚ ਵੇਚੀ ਗਈ ਇਮਰਾਨ ਨੂੰ ਸਾਊਦੀ ਪ੍ਰਿੰਸ ਤੋਂ ਤੋਹਫੇ ਵਜੋਂ ਮਿਲੀ ਦੁਰਲੱਭ ਘੜੀ!
ਇੰਡੀਅਨ ਬੈਂਕਸ ਐਸੋਸੀਏਸ਼ਨ ਵੱਲੋਂ ਜ਼ਿਆਦਾਤਰ ਮੰਗਾਂ ਮੰਨਣ ਲਈ ਸਹਿਮਤੀ ਦੇਣ ਤੋਂ ਬਾਅਦ AIBEA ਵੱਲੋਂ ਹੜਤਾਲ ਵਾਪਸ ਲੈ ਲਈ ਗਈ ਹੈ। ਇਸ ਫੈਸਲੇ ਤੋਂ ਬਾਅਦ ਸਾਰੇ ਬੈਂਕਾਂ ਵਿੱਚ ਕੰਮਕਾਜ ਆਮ ਵਾਂਗ ਚੱਲੇਗਾ ਅਤੇ ਲੈਣ-ਦੇਣ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇਗਾ। ਏਆਈਬੀਈਏ ਦੇ ਜਨਰਲ ਸਕੱਤਰ ਸੀਐਚ ਵੈਂਕਟਚਲਮ ਦੇ ਅਨੁਸਾਰ, ਸਾਰੇ ਮੁੱਦਿਆਂ 'ਤੇ ਸਹਿਮਤੀ ਬਣ ਗਈ ਹੈ। IBA ਅਤੇ ਬੈਂਕ ਇਸ ਮੁੱਦੇ ਨੂੰ ਦੁਵੱਲੇ ਤੌਰ 'ਤੇ ਹੱਲ ਕਰਨ ਲਈ ਸਹਿਮਤ ਹੋਏ ਹਨ। ਇਸੇ ਲਈ ਸਾਡੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (AIBEA) ਨੇ 19 ਨਵੰਬਰ 2022 ਨੂੰ ਦੇਸ਼ ਵਿਆਪੀ ਬੈਂਕ ਹੜਤਾਲ ਕੀਤੀ ਸੀ। ਮੁਲਾਜ਼ਮਾਂ ਦੀ ਸੁਰੱਖਿਆ ਲਈ ਹੜਤਾਲ 'ਤੇ ਜਾਣ ਅਤੇ ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ 'ਚ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ। ਲੋਕਾਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਬੈਂਕ ਮੁਲਾਜ਼ਮਾਂ ਦੀ ਹੜਤਾਲ ਕਾਰਨ ਕਈ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਹੁਣ ਹੜਤਾਲ ਮੁਲਤਵੀ ਹੋਣ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।
ਬੈਂਕ ਆਫ ਬੜੌਦਾ ਵੱਲੋਂ ਜਾਰੀ ਇੱਕ ਰੈਗੂਲੇਟਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਨੇ ਭਾਰਤੀ ਬੈਂਕ ਐਸੋਸੀਏਸ਼ਨ ਨੂੰ ਹੜਤਾਲ ਦਾ ਨੋਟਿਸ ਦਿੱਤਾ ਹੈ। ਇਸ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਮੈਂਬਰਾਂ ਨੇ 19 ਨਵੰਬਰ ਨੂੰ ਬੈਂਕ ਹੜਤਾਲ 'ਤੇ ਜਾਣ ਦਾ ਪ੍ਰਸਤਾਵ ਦਿੱਤਾ ਹੈ। ਬੈਂਕ ਨੇ ਬਿਆਨ ਵਿੱਚ ਅੱਗੇ ਕਿਹਾ ਸੀ ਕਿ ਹਾਲਾਂਕਿ ਬੈਂਕ ਹੜਤਾਲ ਵਾਲੇ ਦਿਨ ਬੈਂਕ ਸ਼ਾਖਾਵਾਂ ਦੇ ਸੁਚਾਰੂ ਕੰਮਕਾਜ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਹਾਲਾਂਕਿ ਹੜਤਾਲ ਦੀ ਸਥਿਤੀ ਵਿੱਚ ਸ਼ਾਖਾਵਾਂ ਅਤੇ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ। ਇਸ ਵਿਆਹ ਦੇ ਸੀਜ਼ਨ ਵਿੱਚ ਬੈਂਕ ਹੜਤਾਲ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੁਣ ਹੜਤਾਲ ਨਾ ਹੋਣ ਕਾਰਨ ਲੋਕਾਂ ਨੂੰ ਰਾਹਤ ਮਹਿਸੂਸ ਕੀਤੀ ਹੈ।
ਇਹ ਵੀ ਪੜ੍ਹੋ : ਐਮਾਜ਼ੋਨ ਨੇ ਸ਼ੁਰੂ ਕੀਤੀ ਇਤਿਹਾਸ ਦੀ ਸਭ ਤੋਂ ਵੱਡੀ ਛਾਂਟੀ, ਜਾਣੋ ਭਾਰਤ ’ਤੇ ਕੀ ਹੋਵੇਗਾ ਅਸਰ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।