ਤਣਾਅ ਦੇ ਬਾਵਜੂਦ ਈਰਾਨ ਨਾਲ ਵਪਾਰਕ ਗਤੀਵਿਧੀਆਂ ''ਚ ਕੋਈ ਰੁਕਾਵਟ ਨਹੀਂ: ਪਾਕਿਸਤਾਨੀ ਅਧਿਕਾਰੀ
Saturday, Jan 20, 2024 - 04:03 PM (IST)
ਨਵੀਂ ਦਿੱਲੀ - ਪਾਕਿਸਤਾਨ ਅਤੇ ਈਰਾਨ ਦਰਮਿਆਨ ਤਣਾਅ ਦੇ ਬਾਵਜੂਦ ਅਸ਼ਾਂਤ ਬਲੋਚਿਸਤਾਨ ਸੂਬੇ ਦੇ ਸਾਰੇ ਸਰਹੱਦੀ ਲਾਂਘਿਆਂ 'ਤੇ ਵਪਾਰਕ ਗਤੀਵਿਧੀਆਂ ਆਮ ਤੌਰ 'ਤੇ ਜਾਰੀ ਹਨ। ਪਾਕਿਸਤਾਨੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ : ED ਦੇ ਚੌਥੇ ਸੰਮਨ 'ਤੇ ਵੀ ਨਹੀਂ ਪੇਸ਼ ਹੋਏ ਕੇਜਰੀਵਾਲ, ਬਿਆਨ ਜਾਰੀ ਕਰਕੇ ਦੱਸੀ ਵਜ੍ਹਾ
ਮਕਰਾਨ ਦੇ ਕਮਿਸ਼ਨਰ ਸਈਦ ਅਹਿਮਦ ਉਮਰਾਨੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਤਾਫਤਾਨ ਸਰਹੱਦ ਤੋਂ ਸਬਜ਼ੀਆਂ ਅਤੇ ਹੋਰ ਸਾਮਾਨ ਲੈ ਕੇ 100 ਤੋਂ ਵੱਧ ਟਰੱਕ ਈਰਾਨ ਭੇਜੇ ਗਏ ਸਨ। ਪਾਕਿਸਤਾਨ ਨੇ ਵੀਰਵਾਰ ਨੂੰ ਈਰਾਨ ਦੇ ਸਿਸਤਾਨ-ਬਲੂਚਿਸਤਾਨ ਸੂਬੇ 'ਚ ਕਥਿਤ ਅੱਤਵਾਦੀ ਟਿਕਾਣਿਆਂ 'ਤੇ ਸਟੀਕ ਫੌਜੀ ਹਮਲੇ ਕੀਤੇ, ਜਿਸ 'ਚ 9 ਲੋਕ ਮਾਰੇ ਗਏ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਈਰਾਨ ਨੇ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਸੁੰਨੀ ਬਲੋਚ ਅੱਤਵਾਦੀ ਸਮੂਹ ਜੈਸ਼ ਅਲ-ਅਦਲ ਦੇ ਦੋ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ।
ਇਹ ਵੀ ਪੜ੍ਹੋ : ਵਿਦਿਆਰਥੀਆਂ ਨੂੰ ਤਣਾਅ ਤੋਂ ਬਚਾਉਣ ਲਈ ਸਿੱਖਿਆ ਮੰਤਰਾਲੇ ਨੇ ਕੋਚਿੰਗ ਸੰਸਥਾਵਾਂ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼
ਉਮਰਾਨੀ ਨੇ ਅੱਗੇ ਕਿਹਾ ਕਿ ਸਕਾਰਾਤਮਕ ਗੱਲ ਇਹ ਹੈ ਕਿ ਦੋਵਾਂ ਪਾਸਿਆਂ ਦੀਆਂ ਸਰਕਾਰਾਂ ਹੁਣ ਬਲੋਚਿਸਤਾਨ ਦੇ ਤਾਫਤਾਨ, ਗਵਾਦਰ, ਕੇਚ, ਪੰਜਗੁਰ ਅਤੇ ਵਾਸ਼ੁਕ ਦੀਆਂ ਸਰਹੱਦੀ ਚੌਕੀਆਂ ਰਾਹੀਂ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਤਣਾਅ ਦੇ ਬਾਵਜੂਦ ਵਾਹਨਾਂ ਅਤੇ ਕੰਟੇਨਰਾਂ ਦੀ ਆਵਾਜਾਈ ਨਾਲ ਕਾਰੋਬਾਰ ਆਮ ਵਾਂਗ ਚੱਲ ਰਿਹਾ ਹੈ। ਪੰਜਗੁਰ ਦੇ ਡਿਪਟੀ ਕਮਿਸ਼ਨਰ ਮੁਮਤਾਜ਼ ਖੇਤਾਨ ਨੇ ਦੱਸਿਆ ਕਿ ਤਰਲ ਪੈਟਰੋਲੀਅਮ ਗੈਸ (ਐੱਲ.ਪੀ.ਜੀ.) ਅਤੇ ਹੋਰ ਪੈਟਰੋਲੀਅਮ ਪਦਾਰਥ ਈਰਾਨ ਨਾਲ ਲੱਗਦੀ ਸਰਹੱਦ ਰਾਹੀਂ ਪਾਕਿਸਤਾਨ ਪਹੁੰਚਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਪੈਟਰਨ ਬਦਲਿਆ ; ਵਿਦਿਆਰਥੀ ਤੇ ਅਧਿਆਪਕ ਪ੍ਰੇਸ਼ਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8