ਸੋਨਾ ਖ਼ਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਆਉਣ ਵਾਲੇ ਦਿਨਾਂ 'ਚ ਮਿਲ ਸਕਦੈ ਵੱਡਾ ਫ਼ਾਇਦਾ

Thursday, Jun 15, 2023 - 12:04 PM (IST)

ਸੋਨਾ ਖ਼ਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਆਉਣ ਵਾਲੇ ਦਿਨਾਂ 'ਚ ਮਿਲ ਸਕਦੈ ਵੱਡਾ ਫ਼ਾਇਦਾ

ਬਿਜ਼ਨੈੱਸ ਡੈਸਕ - ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਸੋਨੇ ਦੇ ਗਹਿਣੇ ਖਰੀਦਣ ਦੇ ਸ਼ੌਕਿਨ ਹੁੰਦੇ ਹਨ। ਅੱਜ ਦੇ ਸਮੇਂ ਵਿੱਚ ਸੋਨੇ ਦਾ ਭਾਅ ਉੱਚਾਈਆਂ ਨੂੰ ਛੂਹ ਰਿਹਾ ਹੈ। ਇਸ ਸਮੇਂ ਜੇਕਰ ਤੁਸੀਂ ਸੋਨਾ ਖਰੀਦਣ ਦੇ ਬਾਰੇ ਸੋਚ ਰਹੇ ਹੋ ਤਾਂ ਇਸ ਦੌਰਾਨ ਸੋਨਾ ਖਰੀਦਣ ਨਾਲ ਤੁਹਾਨੂੰ ਲਾਭ ਹੋਵੇਗਾ। ਇਸ ਦਾ ਕਾਰਨ ਇਹ ਹੈ ਕਿ 2023 ਦੇ ਆਉਣ ਵਾਲੇ ਦਿਨਾਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ। 

ਇਹ ਵੀ ਪੜ੍ਹੋ : ਕਾਕਪਿਟ 'ਚ ਮਹਿਲਾ ਦੋਸਤ ਨੂੰ ਬੁਲਾਉਣਾ ਪਿਆ ਮਹਿੰਗਾ, ਏਅਰ ਇੰਡੀਆ ਦੇ ਦੋ ਪਾਇਲਟਾਂ ਖ਼ਿਲਾਫ਼ ਸਖ਼ਤ ਕਾਰਵਾਈ

ਸੂਤਰਾਂ ਅਨੁਸਾਰ ਪਿਛਲੇ ਹਫ਼ਤਿਆਂ ਵਿੱਚ ਸੋਨੇ ਦੀਆਂ ਕੀਮਤਾਂ ਵਧੇਰੇ ਦਬਾਅ ਵਿੱਚ ਆ ਰਹੀਆਂ ਹਨ, ਜਿਸ ਨਾਲ ਗਲੋਬਲ ਸਪਾਟ ਕੀਮਤ $2,000 (Dh7,345) ਪ੍ਰਤੀ ਔਂਸ ਤੋਂ ਹੇਠਾਂ ਰਹੀ ਹੈ। ਪਿਛਲੇ ਛੇ ਮਹੀਨਿਆਂ ਤੋਂ ਕੀਮਤ $1,940-$1,970 (Dh7,125-Dh7,235) ਦੇ ਵਿਚਕਾਰ ਵੱਡੇ ਪੱਧਰ 'ਤੇ ਉਤਰਾਅ-ਚੜ੍ਹਾਅ ਰਹੀ ਹੈ। ਸੰਯੁਕਤ ਅਰਬ ਅਮੀਰਾਤ 'ਚ ਬੁੱਧਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ 236 ਰੁਪਏ ਪ੍ਰਤੀ ਗ੍ਰਾਮ ਸੀ। ਇਸ ਦੌਰਾਨ ਯੂਏਈ 'ਚ 22 ਕੈਰੇਟ ਸੋਨੇ ਦੀ ਕੀਮਤ 218.50 ਰੁਪਏ ਪ੍ਰਤੀ ਗ੍ਰਾਮ, 21 ਕੈਰੇਟ ਦੀ ਕੀਮਤ 211.50 ਰੁਪਏ ਅਤੇ 18 ਕੈਰੇਟ ਸੋਨੇ ਦੀ ਕੀਮਤ 181.25 ਰੁਪਏ ਪ੍ਰਤੀ ਗ੍ਰਾਮ ਰਹੀ।  

ਇਹ ਵੀ ਪੜ੍ਹੋ : MRF ਨੇ ਬਣਾਇਆ ਰਿਕਾਰਡ, 1 ਲੱਖ ਰੁਪਏ ਦਾ ਅੰਕੜਾ ਪਾਰ ਕਰਨ ਵਾਲਾ ਭਾਰਤ ਦਾ ਪਹਿਲਾ ਸਟਾਕ ਬਣਿਆ

ਦੱਸ ਦੇਈਏ ਕਿ ਕਈ ਵਿਸ਼ਲੇਸ਼ਕਾਂ ਅਤੇ ਏਜੰਸੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ 2023 ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ। ਇਹ ਵਾਧਾ 10  ਫ਼ੀਸਦੀ ਤੋਂ 15 ਫ਼ੀਸਦੀ ਜਾਂ ਇਸ ਤੋਂ ਵੀ ਵੱਧ ਵੀ ਹੋ ਸਕਦਾ ਹੈ। ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਤੋਂ ਬਾਅਦ ਜੇਕਰ ਤੁਸੀਂ ਸੋਨੇ ਨੂੰ ਵੇਚਣ ਦੀ ਸੋਚ ਰਹੇ ਹੋ ਤਾਂ ਇਸ ਨਾਲ ਤੁਹਾਨੂੰ ਕਾਫ਼ੀ ਮੁਨਾਫਾ ਹੋ ਸਕਦਾ ਹੈ। 


author

rajwinder kaur

Content Editor

Related News