ਸੋਨੇ-ਚਾਂਦੀ ਦੀਆਂ ਕੀਮਤਾਂ ''ਚ ਆਇਆ ਵੱਡਾ ਬਦਲਾਅ, ਚਾਂਦੀ ਪਹੁੰਚੀ 92,000 ਦੇ ਪਾਰ
Monday, Dec 09, 2024 - 10:42 AM (IST)
ਨਵੀਂ ਦਿੱਲੀ - ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਯਾਨੀ ਸੋਮਵਾਰ (9 ਦਸੰਬਰ) ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ। ਅੱਜ MCX 'ਤੇ ਸੋਨੇ ਦੀ ਫਿਊਚਰ ਕੀਮਤ 0.08 ਫੀਸਦੀ ਵਧ ਕੇ 76,681 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਹੈ, ਜਦਕਿ ਚਾਂਦੀ ਦੀ ਕੀਮਤ 0.34 ਫੀਸਦੀ ਡਿੱਗ ਕੇ 92,137 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ।
ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ
ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 79,150 ਰੁਪਏ ਪ੍ਰਤੀ 10 ਗ੍ਰਾਮ 'ਤੇ ਸਥਿਰ ਰਹੀ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ ਚਾਂਦੀ ਦੀ ਕੀਮਤ 300 ਰੁਪਏ ਡਿੱਗ ਕੇ 93,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਵੀਰਵਾਰ ਨੂੰ ਚਾਂਦੀ 93,800 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਵੀ ਸ਼ੁੱਕਰਵਾਰ ਨੂੰ 78,750 ਰੁਪਏ ਪ੍ਰਤੀ 10 ਗ੍ਰਾਮ 'ਤੇ ਸਥਿਰ ਰਹੀ।
HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਸੌਮਿਲ ਗਾਂਧੀ ਨੇ ਕਿਹਾ, "ਯੂਐਸ ਵਿੱਚ ਉਮੀਦ ਨਾਲੋਂ ਬਿਹਤਰ ਮੈਕਰੋ-ਆਰਥਿਕ ਅੰਕੜੇ ਫੈਡਰਲ ਰਿਜ਼ਰਵ ਨੂੰ ਇਸ ਮਹੀਨੇ ਵਿਆਜ ਦਰਾਂ ਵਿੱਚ ਕਟੌਤੀ ਰੋਕਣ ਲਈ ਮਜਬੂਰ ਕਰ ਸਕਦੇ ਹਨ, ਜਿਸਦਾ ਸੋਨੇ ਦੀਆਂ ਕੀਮਤਾਂ 'ਤੇ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ।" ਦੂਜੇ ਪਾਸੇ, ਉਮੀਦ ਤੋਂ ਘੱਟ ਆਰਥਿਕ ਅੰਕੜਿਆਂ ਨਾਲ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ।'' ਏਸ਼ੀਆਈ ਬਾਜ਼ਾਰ 'ਚ ਚਾਂਦੀ ਵੀ 0.62 ਫੀਸਦੀ ਵਧ ਕੇ 31.73 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ।