ਬੈਂਕਾਂ ਦੇ ਰਲੇਵੇਂ ਨਾਲ ਕੋਈ ਨੌਕਰੀ ਨਹੀਂ ਜਾਵੇਗੀ : ਠਾਕੁਰ
Wednesday, Dec 04, 2019 - 02:10 AM (IST)

ਨਵੀਂ ਦਿੱਲੀ(ਏਜੰਸੀਆਂ)-ਜਨਤਕ ਖੇਤਰ ਦੇ ਵੱਖ-ਵੱਖ ਬੈਂਕਾਂ ਦੇ ਰਲੇਵੇਂ ’ਤੇ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਇਸ ਨਾਲ ਕਿਸੇ ਦੀ ਨੌਕਰੀ ਨਹੀਂ ਜਾਵੇਗੀ, ਸਗੋਂ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਹੋਵੇਗੀ ਅਤੇ ਗਾਹਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣਗੀਆਂ। ਵੱਖ-ਵੱਖ ਬੈਂਕਾਂ ਦੇ ਰਲੇਵੇਂ ਨਾਲ ਉਹ ਮਜ਼ਬੂਤ ਅਤੇ ਮੁਕਾਬਲੇਬਾਜ਼ ਹੋਣਗੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਕੀਤਾ ਗਿਆ ਹੈ ਕਿ ਕਿਸੇ ਵੀ ਕਰਮਚਾਰੀ ਦੀ ਨੌਕਰੀ ਨਾ ਖਤਮ ਹੋਵੇ।