ਸਰਕਾਰ ਦਾ ਫੈਸਲਾ, ਘਰ ਬੈਠੇ 20 ਕਰੋੜ ਲੋਕਾਂ ਨੂੰ ਹਰ ਮਹੀਨੇ ਮਿਲਣਗੇ ਪੈਸੇ

Friday, Mar 27, 2020 - 12:20 AM (IST)

ਸਰਕਾਰ ਦਾ ਫੈਸਲਾ, ਘਰ ਬੈਠੇ 20 ਕਰੋੜ ਲੋਕਾਂ ਨੂੰ ਹਰ ਮਹੀਨੇ ਮਿਲਣਗੇ ਪੈਸੇ

ਨਵੀਂ ਦਿੱਲੀ : ਕੋਰੋਨਾ ਵਾਇਰਸ ਲਾਕਡਾਊਨ ਵਿਚਕਾਰ ਸਰਕਾਰ 20 ਕਰੋੜ ਮਹਿਲਾਵਾਂ ਦੇ ਖਾਤੇ ਵਿਚ ਹਰ ਮਹੀਨੇ 500 ਰੁਪਏ ਪਾਉਣ ਜਾ ਰਹੀ ਹੈ। ਮਹਿਲਾ ਜਨਧਨ ਖਾਤਾ ਧਾਰਕਾਂ ਨੂੰ ਅਗਲੇ ਤਿੰਨ ਮਹੀਨਿਆਂ ਤੱਕ ਇਹ ਰਾਸ਼ੀ ਸਿੱਧੇ ਉਨ੍ਹਾਂ ਦੇ ਜਨਧਨ ਬੈਂਕ ਖਾਤੇ ਵਿਚ ਮਿਲੇਗੀ।

PunjabKesari

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਗਰੀਬਾਂ ਦੀ ਵਿੱਤੀ ਸਹਾਇਤਾ ਲਈ 1.7 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਹੈ, ਜਿਸ ਵਿਚ ਮਹਿਲਾ ਜਨਧਨ ਖਾਤਾ ਧਾਰਕਾਂ ਲਈ ਇਹ ਫੈਸਲਾ ਕੀਤਾ ਗਿਆ ਹੈ।

PunjabKesari

ਦੇਸ਼ ਦੇ ਗਰੀਬ ਲੋਕਾਂ ਨੂੰ ਬੈਂਕਿੰਗ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਜਨਧਨ ਯੋਜਨਾ (ਪੀ. ਐੱਮ. ਜੇ. ਡੀ. ਵਾਈ.) ਅਗਸਤ, 2014 ਵਿਚ ਸ਼ੁਰੂ ਕੀਤੀ ਗਈ ਸੀ।

PunjabKesari
ਇੰਨਾ ਹੀ ਨਹੀਂ ਕੇਂਦਰ ਸਰਕਾਰ ਨਵੀਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਘੱਟ ਆਮਦਨੀ ਵਾਲੇ ਪਰਿਵਾਰਾਂ ਨੂੰ ਮੁਫਤ ਅਨਾਜ ਤੇ ਦਾਲਾਂ ਵੀ ਦੇਣ ਜਾ ਰਹੀ ਹੈ। ਉਜਵਲਾ ਯੋਜਨਾ ਤਹਿਤ ਸਰਕਾਰ ਅਗਲੇ ਤਿੰਨ ਮਹੀਨਿਆਂ ਤੱਕ 8.3 ਕਰੋੜ ਮਹਿਲਾਵਾਂ ਨੂੰ ਮੁਫਤ ਰਸੋਈ ਗੈਸ ਸਿਲੰਡਰ ਵੀ ਮੁਹੱਈਆ ਕਰਵਾਏਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਨੇ ਇਸ ਪੈਕੇਜ ਦੀ ਘੋਸ਼ਣਾ ਇਸ ਲਈ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤ ਦੇ 80 ਕਰੋੜ ਗਰੀਬ ਲੋਕ ਲਾਕਡਾਊਨ ਹੋਣ ਨਾਲ ਪ੍ਰਭਾਵਿਤ ਨਾ ਹੋਣ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਭਾਰਤ ਵਿਚ ਹੁਣ ਤਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਵਿਚ ਦੋ ਮੌਤਾਂ ਪੰਜਾਬ ਵਿਚ ਹੋਈਆਂ ਹਨ।

PunjabKesari


author

Sanjeev

Content Editor

Related News