ਮਹਿੰਗਾਈ ਦਾ ਵੱਡਾ ਝਟਕਾ: Amul ਤੇ Mother dairy ਸਮੇਤ ਇਨ੍ਹਾਂ ਕੰਪਨੀਆਂ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ
Thursday, May 14, 2026 - 02:15 PM (IST)
ਬਿਜ਼ਨੈੱਸ ਡੈਸਕ : ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਧਣ ਤੋਂ ਬਾਅਦ ਹੁਣ ਦੁੱਧ ਨੇ ਵੀ ਆਮ ਜਨਤਾ ਦੀ ਜੇਬ 'ਤੇ ਹਮਲਾ ਕਰ ਦਿੱਤਾ ਹੈ। ਅਮੂਲ (Amul) ਦੇ ਨਾਲ-ਨਾਲ ਮਦਰ ਡੇਅਰੀ (Mother Dairy) ਅਤੇ ਪਰਾਗ ਮਿਲਕ ਫੂਡਜ਼ (Parag Milk Foods) ਨੇ ਦੁੱਧ ਦੀਆਂ ਕੀਮਤਾਂ ਵਿੱਚ ਪ੍ਰਤੀ ਲੀਟਰ ਲਗਭਗ 2 ਰੁਪਏ ਤੱਕ ਦਾ ਵਾਧਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼
ਅਮੂਲ ਵੱਲੋਂ ਵਧਾਈਆਂ ਗਈਆਂ ਨਵੀਆਂ ਕੀਮਤਾਂ ਅੱਜ (14 ਮਈ) ਤੋਂ ਲਾਗੂ ਹੋ ਚੁੱਕੀਆਂ ਹਨ, ਜਦਕਿ ਪਰਾਗ ਦੀਆਂ ਨਵੀਆਂ ਦਰਾਂ 15 ਮਈ ਤੋਂ ਲਾਗੂ ਹੋਣ ਦੀ ਉਮੀਦ ਹੈ।
ਜਾਣੋ ਹੁਣ ਕੀ ਹੋਣਗੀਆਂ ਨਵੀਆਂ ਕੀਮਤਾਂ
ਅਮੂਲ ਤਾਜ਼ਾ (ਟੋਂਡ) ਦਾ 500 ਮਿਲੀਲੀਟਰ ਵਾਲਾ ਪੈਕੇਟ ਹੁਣ 29 ਰੁਪਏ ਦੀ ਬਜਾਏ 30 ਰੁਪਏ ਵਿੱਚ ਮਿਲੇਗਾ।
ਅਮੂਲ ਗੋਲਡ ਦੇ ਇੱਕ ਲੀਟਰ ਦੇ ਪੈਕੇਟ ਦੀ ਕੀਮਤ 69 ਰੁਪਏ ਤੋਂ ਵਧ ਕੇ 72 ਰੁਪਏ ਹੋ ਗਈ ਹੈ।
ਮਦਰ ਡੇਅਰੀ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਇਸੇ ਤਰ੍ਹਾਂ ਦਾ ਵਾਧਾ ਕੀਤਾ ਹੈ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਲੋਕਾਂ ਵਿੱਚ ਭਾਰੀ ਰੋਸ
ਦੁੱਧ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਵਾਰਾਣਸੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੇ ਭਾਰੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਤਾਂ ਅੰਤਰਰਾਸ਼ਟਰੀ ਹਾਲਾਤਾਂ ਨਾਲ ਜੋੜਿਆ ਜਾ ਰਿਹਾ ਸੀ, ਪਰ ਦੁੱਧ ਮਹਿੰਗਾ ਕਰਨ ਦਾ ਕੋਈ ਸਪੱਸ਼ਟ ਕਾਰਨ ਨਜ਼ਰ ਨਹੀਂ ਆਉਂਦਾ।
ਇਹ ਵੀ ਪੜ੍ਹੋ : EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ
ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
ਗੁਣਵੱਤਾ 'ਤੇ ਵੀ ਉੱਠੇ ਸਵਾਲ
ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਮਹਿੰਗਾਈ ਦਾ ਬੋਝ ਲਗਾਤਾਰ ਵਧ ਰਿਹਾ ਹੈ। ਕੁਝ ਲੋਕਾਂ ਨੇ ਦੋਸ਼ ਲਗਾਇਆ ਹੈ ਕਿ ਦੁੱਧ ਦੇ ਭਾਅ ਤਾਂ ਵਧਾ ਦਿੱਤੇ ਗਏ ਹਨ ਪਰ ਇਸ ਦੀ ਗੁਣਵੱਤਾ ਪਹਿਲਾਂ ਵਰਗੀ ਨਹੀਂ ਰਹੀ। ਲੋਕਾਂ ਮੁਤਾਬਕ ਇਸ ਫੈਸਲੇ ਦਾ ਸਭ ਤੋਂ ਵੱਧ ਮਾਰੂ ਅਸਰ ਮੱਧ ਵਰਗੀ ਪਰਿਵਾਰਾਂ ਦੇ ਬਜਟ 'ਤੇ ਪਵੇਗਾ।
ਇਹ ਵੀ ਪੜ੍ਹੋ : 8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ
ਇਹ ਵੀ ਪੜ੍ਹੋ : ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
