RBI ਦੇ ਰੈਪੋ ਰੇਟ ਨੂੰ ਵਧਾਉਣ ਤੋਂ ਬਾਅਦ ਇਨ੍ਹਾਂ 5 ਬੈਂਕਾਂ ਨੇ ਵੀ ਕੀਤਾ ਵਿਆਜ ਦਰਾਂ 'ਚ ਵਾਧਾ

Friday, May 06, 2022 - 06:24 PM (IST)

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 4 ਮਈ ਨੂੰ ਵਿਆਜ ਦਰਾਂ ਵਿੱਚ ਵਾਧੇ ਦਾ ਐਲਾਨ ਕੀਤਾ ਸੀ। ਰਿਜ਼ਰਵ ਬੈਂਕ ਵਲੋਂ ਰੇਪੋ ਰੇਟ ’ਚ ਵਾਧੇ ਤੋਂ ਬਾਅਦ ਬੈਂਕਾਂ ਵਲੋਂ ਲੋਨ ਮਹਿੰਗਾ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਇਸ ਅਨਿਯਮਿਤ ਘੋਸ਼ਣਾ ਤੋਂ ਤੁਰੰਤ ਬਾਅਦ, ਬੈਂਕਾਂ ਦੇ ਇੱਕ ਸਮੂਹ ਨੇ ਫਿਕਸਡ ਡਿਪਾਜ਼ਿਟ 'ਤੇ ਆਪਣੀ ਵਿਆਜ ਦਰਾਂ ਵਿੱਚ ਵਾਧਾ ਕੀਤਾ। ਇਹ ਬੈਂਕ ਹਨ- ਬੰਧਨ ਬੈਂਕ, ਕੋਟਕ ਮਹਿੰਦਰਾ ਬੈਂਕ, ਜਨ ਸਮਾਲ ਫਾਈਨਾਂਸ ਬੈਂਕ, ਬੈਂਕ ਆਫ ਬੜੌਦਾ ਅਤੇ ਆਈ.ਸੀ.ਆਈ.ਸੀ.ਆਈ. ਜਾਣਕਾਰੀ ਮੁਤਾਬਕ ਇਨ੍ਹਾਂ ਬੈਂਕਾਂ ਨੇ ਗਾਹਕਾਂ ਲਈ ਕਈ ਟੈਨਰ ਬਾਸਕੇਟ 'ਚ ਜਮ੍ਹਾ ਦਰਾਂ 'ਚ ਵਾਧਾ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : SpiceJet ਦੀ ਮੁੰਬਈ-ਦੁਰਗਾਪੁਰ ਫਲਾਈਟ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਹੋਈ ਹਾਦਸੇ ਦਾ ਸ਼ਿਕਾਰ(Video)

ਇਸ ਦੇ ਨਾਲ ਹੀ ਜਨਤਕ ਖੇਤਰ ਦੇ ਬੈਂਕ ਆਫ ਬੜੌਦਾ ਅਤੇ ਨਿੱਜੀ ਖੇਤਰ ਦੇ ਆਈ. ਸੀ. ਆਈ. ਸੀ. ਆਈ. ਬੈਂਕ ਨੇ ਕਰਜ਼ੇ ਦੀਆਂ ਵਿਆਜ ਦਰਾਂ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਇਨ੍ਹਾਂ ਦੋਹਾਂ ਬੈਂਕ ਤੋਂ ਹੋਮ, ਆਟੋ ਅਤੇ ਨਿੱਜੀ ਲੋਨ ਸਮੇਤ ਸਭ ਤਰ੍ਹਾਂ ਦਾ ਕਰਜ਼ਾ ਲੈਣਾ ਮਹਿੰਗਾ ਹੋ ਗਿਆ ਹੈ।

ਕੋਟਕ ਮਹਿੰਦਰਾ ਬੈਂਕ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਸਨੇ 390 ਦਿਨਾਂ ਅਤੇ 23 ਮਹੀਨਿਆਂ ਦੇ ਕਾਰਜਕਾਲ ਲਈ ਫਿਕਸਡ ਡਿਪਾਜ਼ਿਟ 'ਤੇ ਵਿਆਜ ਦਰਾਂ ਵਿੱਚ ਕ੍ਰਮਵਾਰ 30 ਅਧਾਰ ਅੰਕ ਅਤੇ 35 ਅਧਾਰ ਅੰਕ ਦਾ ਵਾਧਾ ਕੀਤਾ ਹੈ।

ਬੰਧਨ ਬੈਂਕ ਨੇ ਵੀ ਇੱਕ ਸਾਲ ਤੋਂ 18 ਮਹੀਨੇ ਅਤੇ 18 ਮਹੀਨਿਆਂ ਤੋਂ ਵੱਧ ਪਰ 2 ਸਾਲ ਤੋਂ ਘੱਟ ਸਮੇਂ ਦੀ ਫਿਕਸਡ ਡਿਪਾਜ਼ਿਟ 'ਤੇ ਵਿਆਜ ਦਰ ਵਿੱਚ 50 ਅਧਾਰ ਅੰਕਾਂ ਦਾ ਵਾਧਾ ਕੀਤਾ ਹੈ। 

ਇਹ ਵੀ ਪੜ੍ਹੋ : ਕਾਰ ਲੋਨ ਲੈਣ ਵਾਲਿਆਂ ਲਈ ਵੱਡੀ ਰਾਹਤ, ਬੈਂਕ ਆਫ ਬੜੌਦਾ ਨੇ ਘਟਾਈਆਂ ਵਿਆਜ ਦਰਾਂ

ICICI ਬੈਂਕ ਨੇ ਬਾਹਰੀ ਬੈਂਚਮਾਰਕ ਉਧਾਰ ਦਰ ਨੂੰ 40 ਆਧਾਰ ਅੰਕ ਵਧਾ ਕੇ 8.10 ਫੀਸਦੀ ਕਰ ਦਿੱਤਾ ਹੈ। ICICI ਬੈਂਕ ਨੇ 5 ਕਰੋੜ ਰੁਪਏ ਤੋਂ ਘੱਟ ਦੀ ਫਿਕਸਡ ਡਿਪਾਜ਼ਿਟ 'ਤੇ ਵਿਆਜ ਦਰ 'ਚ 0.25 ਫੀਸਦੀ ਦਾ ਵਾਧਾ ਕੀਤਾ ਹੈ। FD ਵਿਆਜ ਦਰਾਂ ਵਿੱਚ ਵਾਧਾ 5 ਮਈ ਤੋਂ ਲਾਗੂ ਹੋ ਗਿਆ ਹੈ।

ਰਿਜ਼ਰਵ ਬੈਂਕ ਨੇ ਬੁੱਧਵਾਰ ਨੂੰ ਰੇਪੋ ਰੇਟ ’ਚ 40 ਬੇਸਿਸ ਪੁਆਇੰਟ ਦਾ ਵਾਧਾ ਕੀਤਾ ਸੀ। ਇਹ ਹੁਣ 4.4 ਫੀਸਦੀ ਹੋ ਗਿਆ ਹੈ। ਇਸੇ ਨੂੰ ਧਿਆਨ ’ਚ ਰੱਖਦੇ ਹੋਏ ਬੈਂਕ ਆਫ ਬੜੌਦਾ ਨੇ ਕਰਜ਼ੇ ਦੀਆਂ ਵਿਆਜ ਦਰਾਂ ਨੂੰ 40 ਬੇਸਿਸ ਪੁਆਇੰਟ ਵਧਾ ਦਿੱਤਾ ਹੈ। ਬੈਂਕ ਦਾ ਰੇਪੋ-ਲਿੰਕਡ ਲੈਂਡਿੰਗ ਰੇਟ ਹੁਣ 6.9 ਫੀਸਦੀ ਹੋ ਗਿਆ ਹੈ।

ਇਸ ਤਰ੍ਹਾਂ ਆਈ. ਸੀ. ਆਈ. ਸੀ. ਆਈ. ਬੈਂਕ ਨੇ ਵੀ ਐਕਸਟਰਨਲ ਬੈਂਚਮਾਰਕ ਲੈਂਡਿੰਗ ਰੇਟ ’ਚ 40 ਬੇਸਿਸ ਪੁਆਇੰਟ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਹੁਣ ਵਧ ਕੇ 8.1 ਫੀਸਦੀ ਹੋ ਗਿਆ ਹੈ। ਲੈਂਡਿੰਗ ਰੇਟ ’ਚ ਵਾਧੇ ਦਾ ਅਸਰ ਬੈਂਕ ਦੇ ਮੌਜੂਦਾ ਅਤੇ ਨਵੇਂ ਦੋਵੇਂ ਗਾਹਕਾਂ ’ਤੇ ਪਵੇਗਾ। ਇਸ ਦਾ ਸਿੱਧਾ ਮਤਲਬ ਇਹ ਹੋਇਆ ਕਿ ਗਾਹਕਾਂ ਨੂੰ ਹੁਣ ਲੋਨ ’ਤੇ ਜ਼ਿਆਦਾ ਈ. ਐੱਮ. ਆਈ. ਦੇਣੀ ਹੋਵੇਗੀ।

RBI ਨੇ ਦਿੱਤਾ ਜ਼ੋਰ ਦਾ ਝਟਕਾ 

ਇਸ ਤੋਂ ਪਹਿਲਾਂ 4 ਮਈ ਨੂੰ, ਭਾਰਤੀ ਰਿਜ਼ਰਵ ਬੈਂਕ ਨੇ 2020 ਵਿੱਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਲਗਭਗ ਦੋ ਸਾਲਾਂ ਵਿੱਚ ਪਹਿਲੀ ਵਾਰ ਰੈਪੋ ਦਰ ਨੂੰ 40 ਅਧਾਰ ਅੰਕ ਵਧਾ ਕੇ 4.4 ਪ੍ਰਤੀਸ਼ਤ ਕਰ ਦਿੱਤਾ ਸੀ। ਰਿਜ਼ਰਵ ਬੈਂਕ ਦਾ ਇਹ ਕਦਮ ਜਿੱਥੇ ਕਰਜ਼ਾ ਲੈਣ ਵਾਲਿਆਂ ਲਈ ਬੁਰੀ ਖ਼ਬਰ ਹੈ, ਉੱਥੇ ਹੀ ਫਿਕਸਡ ਡਿਪਾਜ਼ਿਟ ਵਿੱਚ ਨਿਵੇਸ਼ ਕਰਨ ਵਾਲਿਆਂ ਲਈ ਚੰਗੀ ਖ਼ਬਰ ਹੈ।

ਇਹ ਵੀ ਪੜ੍ਹੋ : ਅਡਾਨੀ ਵਿਲਮਰ ਨੇ 'ਕੋਹਿਨੂਰ' ਸਮੇਤ ਕਈ ਬ੍ਰਾਂਡ ਖਰੀਦੇ, ਫੂਡ ਕਾਰੋਬਾਰ ਨੂੰ ਮਜ਼ਬੂਤ ​​ਕਰਨ ਦਾ ਹੈ ਇਰਾਦਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


Harinder Kaur

Content Editor

Related News