ਰੁਪਏ ''ਚ ਗਿਰਾਵਟ ਨਾਲ ਵਧੇਗੀ ਆਮ ਆਦਮੀ ਦੀ ਚਿੰਤਾ, ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ

Monday, Jan 13, 2025 - 02:41 PM (IST)

ਰੁਪਏ ''ਚ ਗਿਰਾਵਟ ਨਾਲ ਵਧੇਗੀ ਆਮ ਆਦਮੀ ਦੀ ਚਿੰਤਾ, ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ

ਨਵੀਂ ਦਿੱਲੀ - ਰੁਪਏ ਦੀ ਗਿਰਾਵਟ ਹੁਣ ਸਰਕਾਰ ਲਈ ਹੀ ਨਹੀਂ ਸਗੋਂ ਆਮ ਆਦਮੀ ਲਈ ਵੀ ਚਿੰਤਾ ਦਾ ਵਿਸ਼ਾ ਬਣ ਗਈ ਹੈ। ਭਾਰਤੀ ਰੁਪਇਆ ਅਮਰੀਕੀ ਡਾਲਰ ਦੇ ਮੁਕਾਬਲੇ 86.31 ਦੇ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ, ਜਿਸ ਨਾਲ ਦੇਸ਼ ਦੀ ਆਰਥਿਕ ਸਥਿਤੀ 'ਤੇ ਦਬਾਅ ਵਧ ਰਿਹਾ ਹੈ। ਇਸ ਗਿਰਾਵਟ ਨਾਲ ਨਾ ਸਿਰਫ਼ ਸਰਕਾਰ ਦਾ ਤਣਾਅ ਵਧੇਗਾ, ਸਗੋਂ ਆਮ ਆਦਮੀ ਨੂੰ ਵੀ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਦਰਾਮਦ ਮਹਿੰਗੀ ਹੋ ਜਾਵੇਗੀ। ਇਸ ਸਥਿਤੀ ਦੇ ਮੱਦੇਨਜ਼ਰ, ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਕਿਸੇ ਵੀ ਸਮੇਂ ਕਾਰਵਾਈ ਕਰ ਸਕਦਾ ਹੈ। ਆਓ ਜਾਣਦੇ ਹਾਂ ਕਿ ਇਸ ਗਿਰਾਵਟ ਦਾ ਅਸਰ ਤੁਹਾਡੀ ਜੇਬ 'ਤੇ ਕਿਵੇਂ ਪਵੇਗਾ।

ਇਹ ਵੀ ਪੜ੍ਹੋ :     ਸਰਕਾਰੀ ਮੁਲਾਜ਼ਮਾਂ ਨੂੰ ਮਿਲਣਗੀਆਂ ਇਕੱਠੀਆਂ 42 ਦਿਨਾਂ ਦੀਆਂ ਛੁੱਟੀਆਂ

ਆਮ ਆਦਮੀ ਲਈ ਇਹ ਚੀਜ਼ਾਂ ਹੋ ਸਕਦੀਆਂ ਹਨ ਮਹਿੰਗੀਆਂ

ਪੈਟਰੋਲ-ਡੀਜ਼ਲ: ਭਾਰਤ ਆਪਣੀ ਕੱਚੇ ਤੇਲ ਦੀ ਲੋੜ ਦਾ 80 ਫੀਸਦੀ ਤੋਂ ਵੱਧ ਵਿਦੇਸ਼ੀ ਬਾਜ਼ਾਰਾਂ ਤੋਂ ਖਰੀਦਦਾ ਹੈ। ਰੁਪਏ ਦੀ ਗਿਰਾਵਟ ਨਾਲ ਪੈਟਰੋਲੀਅਮ ਪਦਾਰਥਾਂ ਦੀ ਦਰਾਮਦ ਮਹਿੰਗੀ ਹੋ ਜਾਵੇਗੀ। ਰੁਪਏ ਦੀ ਕਮਜ਼ੋਰੀ ਕਾਰਨ ਦਰਾਮਦ ਮਹਿੰਗੀ ਹੋਣ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦਾ ਖਤਰਾ ਹੈ, ਜਿਸ ਕਾਰਨ ਮਹਿੰਗਾਈ ਵਧ ਸਕਦੀ ਹੈ। ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਮਾਲ ਢੋਆ-ਢੁਆਈ ਵਧੇਗੀ, ਜਿਸ ਕਾਰਨ ਮਹਿੰਗਾਈ ਵਧ ਸਕਦੀ ਹੈ। 

ਇਹ ਵੀ ਪੜ੍ਹੋ :     HDFC ਬੈਂਕ ਦੇ ਖ਼ਾਤਾਧਾਰਕਾਂ ਲਈ ਖ਼ਾਸ ਖ਼ਬਰ, ਬੈਂਕ ਨੇ FD 'ਤੇ ਵਿਆਜ ਦਰਾਂ 'ਚ ਕੀਤਾ ਬਦਲਾਅ

ਦਾਲਾਂ ਅਤੇ ਖਾਣ ਵਾਲੇ ਤੇਲ ਵੀ ਵਧਾਉਣਗੇ ਤਣਾਅ: 

ਤੁਹਾਨੂੰ ਦੱਸ ਦੇਈਏ ਕਿ ਭਾਰਤ ਵੱਡੇ ਪੱਧਰ 'ਤੇ ਖਾਣ ਵਾਲੇ ਤੇਲ ਅਤੇ ਦਾਲਾਂ ਦੀ ਦਰਾਮਦ ਵੀ ਕਰਦਾ ਹੈ। ਰੁਪਏ ਦੇ ਕਮਜ਼ੋਰ ਹੋਣ ਕਾਰਨ ਘਰੇਲੂ ਬਾਜ਼ਾਰ 'ਚ ਖਾਣ ਵਾਲੇ ਤੇਲ ਅਤੇ ਦਾਲਾਂ ਦੀਆਂ ਕੀਮਤਾਂ 'ਚ ਵਾਧਾ ਹੋ ਸਕਦਾ ਹੈ। ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਤੋਂ ਇਲਾਵਾ ਜ਼ਰੂਰੀ ਵਸਤਾਂ ਦੀਆਂ ਕੀਮਤਾਂ 'ਚ ਵੀ ਵਾਧਾ ਹੋ ਸਕਦਾ ਹੈ। ਦਾਲਾਂ ਅਤੇ ਖਾਣ ਵਾਲਾ ਤੇਲ ਮਹਿੰਗਾ ਹੋ ਸਕਦਾ ਹੈ।

ਇਹ ਵੀ ਪੜ੍ਹੋ :     ਗੈਰ-ਕਾਨੂੰਨੀ ਜਾਇਦਾਦ 'ਤੇ ਸਰਕਾਰ ਦਾ ਸ਼ਿਕੰਜਾ, ਇੰਟਰਪੋਲ ਨੇ ਜਾਰੀ ਕੀਤਾ ਪਹਿਲਾ ‘ਸਿਲਵਰ’ ਨੋਟਿਸ

ਸਿੱਖਿਆ ਵੀ ਹੋ ਸਕਦੀ ਹੈ ਮਹਿੰਗੀ :

ਰੁਪਏ ਦੀ ਗਿਰਾਵਟ ਕਾਰਨ ਵਿਦੇਸ਼ੀ ਸਿੱਖਿਆ ਮਹਿੰਗੀ ਹੋ ਸਕਦੀ ਹੈ ਕਿਉਂਕਿ ਹਰ ਡਾਲਰ ਦੇ ਬਦਲੇ ਜ਼ਿਆਦਾ ਰੁਪਏ ਦੇਣੇ ਪੈਣਗੇ। ਇਸ ਨਾਲ ਹਜ਼ਾਰਾਂ ਭਾਰਤੀ ਵਿਦਿਆਰਥੀ ਅਤੇ ਉਨ੍ਹਾਂ ਦੇ ਖਰਚੇ ਪ੍ਰਭਾਵਿਤ ਹੋਣਗੇ।

ਵਿਦੇਸ਼ ਯਾਤਰਾ ਹੋਵੇਗੀ ਸਸਤੀ : 

ਰੁਪਏ ਦੀ ਗਿਰਾਵਟ ਕਾਰਨ ਵਿਦੇਸ਼ੀ ਸੈਰ ਸਪਾਟਾ ਮਹਿੰਗਾ ਹੋ ਸਕਦਾ ਹੈ, ਜਿਸ ਨਾਲ ਯਾਤਰੀਆਂ ਨੂੰ ਫਾਇਦਾ ਹੋਵੇਗਾ। ਇਸ ਤੋਂ ਇਲਾਵਾ, ਭਾਰਤੀ ਨਿਰਯਾਤਕਾਂ ਨੂੰ ਵੀ ਵਧੇਰੇ ਮੁਨਾਫਾ ਮਿਲੇਗਾ ਕਿਉਂਕਿ ਉਨ੍ਹਾਂ ਦੇ ਉਤਪਾਦ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਵਧੇਰੇ ਪ੍ਰਤੀਯੋਗੀ ਬਣ ਜਾਣਗੇ।

ਇਹ ਵੀ ਪੜ੍ਹੋ :      ਰੱਦ ਹੋਣ ਜਾ ਰਿਹੈ 10 ਸਾਲ ਤੋਂ ਪੁਰਾਣਾ Aadhaar Card! ਸਰਕਾਰ ਨੇ ਜਾਰੀ ਕੀਤੀ ਵੱਡੀ ਜਾਣਕਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News