ਅਨੰਤ ਅੰਬਾਨੀ ਨੂੰ ਇਸ ਬੀਮਾਰੀ ਨੇ ਬਣਾਇਆ ਓਵਰ ਵੇਟ, ਨੀਤਾ ਅੰਬਾਨੀ ਨੇ ਸਿਹਤ ਨੂੰ ਲੈ ਕੇ ਦਿੱਤੀ ਜਾਣਕਾਰੀ

Thursday, Feb 29, 2024 - 06:31 PM (IST)

ਅਨੰਤ ਅੰਬਾਨੀ ਨੂੰ ਇਸ ਬੀਮਾਰੀ ਨੇ ਬਣਾਇਆ ਓਵਰ ਵੇਟ, ਨੀਤਾ ਅੰਬਾਨੀ ਨੇ ਸਿਹਤ ਨੂੰ ਲੈ ਕੇ ਦਿੱਤੀ ਜਾਣਕਾਰੀ

ਮੁੰਬਈ - ਨੀਤਾ ਅੰਬਾਨੀ ਨੇ ਕੁਝ ਦਿਨ ਪਹਿਲਾਂ ਆਪਣੇ ਪੁੱਤਰ ਅਨੰਤ ਅੰਬਾਨੀ ਦੀ ਸਿਹਤ ਨੂੰ ਲੈ ਕੇ ਕਈ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਅਨੰਤ ਬਚਪਨ ਤੋਂ ਹੀ ਇਕ ਬੀਮਾਰੀ ਦਾ ਸ਼ਿਕਾਰ ਹਨ। ਅਨੰਤ ਬਚਪਨ ਤੋਂ ਹੀ ਮੋਟਾਪਾ ਅਤੇ ਅਸਥਮਾ ਵਰਗੀ ਬੀਮਾਰੀ ਦਾ ਸਾਹਮਣਾ ਕਰ ਰਹੇ ਹਨ। ਅਸਥਮਾ ਦਾ ਇਲਾਜ ਕਰਨ ਲਈ ਅਨੰਤ ਨੂੰ ਬਹੁਤ ਜ਼ਿਆਦਾ ਸਟੇਰਾਇਡ ਦਾ ਸੇਵਨ ਕਰਨਾ ਪਿਆ ਜਿਸ ਕਾਰਨ ਉਸ ਦਾ ਭਾਰ ਬਹੁਤ ਜ਼ਿਆਦਾ ਵਧ ਗਿਆ ਹੈ। 

ਇਹ ਵੀ ਪੜ੍ਹੋ :    ਪੁੱਤਰ ਅਨੰਤ ਅੰਬਾਨੀ ਦੇ ਵਿਆਹ ਤੋਂ ਪਹਿਲਾਂ ਨੀਤਾ ਅੰਬਾਨੀ ਨੇ ਕਰਵਾਇਆ 14 ਮੰਦਿਰਾਂ ਦਾ ਨਿਰਮਾਣ, ਦੇਖੋ ਵੀਡੀਓ

ਜ਼ਿਕਰਯੋਗ ਹੈ ਕਿ ਸਟੇਰਾਇਡ ਗੋਲੀਆਂ , ਸਿਰਪ ਅਤੇ ਤਰਲ ਤਿੰਨ ਤਰ੍ਹਾਂ ਦੇ ਹੁੰਦੇ ਹਨ। ਸਟੇਰਾਇਡ ਇਕ ਤਰ੍ਹਾਂ ਦਾ ਹਾਰਮੋਨ ਹੁੰਦਾ ਹੈ ਜਿਹੜਾ ਸਰੀਰ ਵਿਚ ਕੁਦਰਤੀ ਢੰਗ ਨਾਲ ਬਣਦਾ ਹੈ। ਇਸ ਦਵਾਈ ਦਾ ਇਸਤੇਮਾਲ ਵੱਖ-ਵੱਖ ਬੀਮਾਰੀਆਂ ਦੇ ਇਲਾਜ ਲਈ ਕੀਤਾ ਜਾਂਦਾ ਹੈ। ਇਨ੍ਹਾਂ ਦਵਾਈਆਂ ਦਾ ਲਗਾਤਾਰ ਇਸਤੇਮਾਲ ਕਰਦੇ ਰਹਿਣ ਨਾਲ ਭਾਰ ਤੇਜ਼ੀ ਨਾਲ ਵਧ ਸਕਦਾ ਹੈ। ਇਸ ਦਾ ਕਾਰਨ ਇਹ ਹੈ ਕਿ ਇਸ ਦਵਾਈ ਨੂੰ ਖਾਣ ਨਾਲ ਭੁੱਖ ਬਹੁਤ ਜ਼ਿਆਦਾ ਲਗਦੀ ਹੈ ਜਿਸ ਕਾਰਨ ਭਾਰ ਵਧ ਜਾਂਦਾ ਹੈ। 

ਇਹ ਵੀ ਪੜ੍ਹੋ :    ਗੂਗਲ ਦੀ ਪੇਮੈਂਟ ਐਪ GPay ਹੋਵੇਗੀ ਬੰਦ, ਜੂਨ ਮਹੀਨੇ ਤੋਂ ਸਿਰਫ਼ ਇਨ੍ਹਾਂ ਦੇਸ਼ਾਂ 'ਚ ਹੀ ਮਿਲਣਗੀਆਂ ਸੇਵਾਵਾਂ

ਇਹ ਵੀ ਪੜ੍ਹੋ :    ਨਵਾਂ ਫਰਜ਼ੀਵਾੜਾ : ਲੱਖਾਂ ਕਮਾਉਣ ਦੇ ਚੱਕਰ ਵਿਚ ਟ੍ਰੈਵਲ ਏਜੰਟਾਂ ਨੇ ਕਈਆਂ ’ਤੇ ਲਗਵਾ ਦਿੱਤਾ 10 ਸਾਲ ਦਾ ਬੈਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Harinder Kaur

Content Editor

Related News