Tiktok ’ਤੇ ਭਾਰਤ ’ਚ ਸਦਾ ਲਈ ਲੱਗੇਗੀ ਪਾਬੰਦੀ! 58 ਹੋਰ ਚੀਨੀ ਮੋਬਾਈਲ ਐਪਸ ’ਤੇ ਵੀ ਹੋਵੇਗੀ ਸਥਾਈ ਪਾਬੰਦੀ
Tuesday, Jan 26, 2021 - 06:19 PM (IST)
ਨਵੀਂ ਦਿੱਲੀ — ਸੂਚਨਾ ਅਤੇ ਤਕਨਾਲੋਜੀ ਮੰਤਰਾਲੇ (Ministry of Electronics and Information Technology) ਨੇ ਟਿਕਟਾਕ ਸਮੇਤ ਚੀਨ ਦੇ 59 ਐਪਸ ’ਤੇ ਸਥਾਈ ਲਗਾਉਣ ਲਈ ਨੋਟਿਸ ਜਾਰੀ ਕੀਤਾ ਹੈ। ਇਸ ਕੇਸ ਨਾਲ ਜੁੜੇ ਇਕ ਅਧਿਕਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਚੀਨੀ ਐਪ ਕੰਪਨੀਆਂ ਵੱਲੋਂ ਦਿੱਤੇ ਸਪਸ਼ਟੀਕਰਨ ਤੋਂ ਸੰਤੁਸ਼ਟ ਨਹੀਂ ਹੈ। ਇਸ ਲਈ, ਭਾਰਤ ਵਿਚ ਇਨ੍ਹਾਂ 59 ਐਪਸ (ਸਥਾਈ ਬਾਨ) ਨੂੰ ਸਦਾ ਲਈ ਬੰਦ ਕਰਨ ਦਾ ਫੈਸਲਾ ਲਿਆ ਜਾ ਰਿਹਾ ਹੈ।
ਕੰਪਨੀਆਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਦਿੱਤਾ ਗਿਆ ਸੀ ਮੌਕਾ
ਚੀਨੀ ਐਪਸ ਉੱਤੇ ਪੱਕੇ ਤੌਰ ’ਤੇ ਪਾਬੰਦੀ ਮਾਮਲੇ ਨਾਲ ਜੁੜੇ ਅਧਿਕਾਰੀ ਨੇ ਕਿਹਾ ਕਿ ਇਹ ਨੋਟਿਸ ਪਿਛਲੇ ਹਫ਼ਤੇ ਜਾਰੀ ਕੀਤਾ ਗਿਆ ਸੀ। ਕੇਂਦਰੀ ਸੂਚਨਾ ਅਤੇ ਤਕਨਾਲੋਜੀ ਮੰਤਰਾਲੇ ਨੇ ਜੂਨ 2020 ਵਿਚ ਹੀ ਇਨ੍ਹਾਂ 59 ਐਪਸ ਉੱਤੇ ਪਾਬੰਦੀ ਲਗਾ ਦਿੱਤੀ ਸੀ। ਇਨ੍ਹਾਂ ਵਿਚ ਅਲੀਬਾਬਾ ਦਾ ਯੂਸੀ ਬਰਾੳੂਜ਼ਰ(UC Browser) ਅਤੇ ਟੈਨਸੈਂਟ ਦਾ ਵੀਚੈਟ(WeChat) ਐਪ ਵੀ ਸ਼ਾਮਲ ਹੈ। ਕੇਂਦਰ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੇ ਨਾਲ-ਨਾਲ ਸੁਰੱਖਿਆ ਨੂੰ ਖ਼ਤਰਾ ਦੱਸਦੇ ਹੋਏ ਇਨ੍ਹਾਂ ਐਪਸ ’ਤੇ ਪਾਬੰਦੀ ਲਗਾਈ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਨ੍ਹਾਂ ਕੰਪਨੀਆਂ ਨੂੰ ਸਥਾਈ ਪਾਬੰਦੀ ਲਗਾਉਣ ਤੋਂ ਪਹਿਲਾਂ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਸੀ।
ਇਹ ਵੀ ਪੜ੍ਹੋ- ਜਰਮਨ ਕੰਪਨੀ ਅਤੇ Dove ਸਾਬਣ ਦੇ ਵਿਗਿਆਪਨ ਨੂੰ ਲੈ ਕੇ ਹੋਈ ਤਕਰਾਰ, ਜਾਣੋ ਪੂਰਾ ਮਾਮਲਾ
ਕੰਪਨੀਆਂ ਨੂੰ ਦਿੱਤੀ ਗਈ ਸੀ ਪ੍ਰਸ਼ਨਾਂ ਦੀ ਸੂਚੀ
ਮੰਤਰਾਲੇ ਨੇ ਸਾਰੀਆਂ ਕੰਪਨੀਆਂ ਨੂੰ ਕੁਝ ਪ੍ਰਸ਼ਨਾਂ ਦੀ ਸੂਚੀ ਵੀ ਭੇਜੀ ਸੀ, ਜਿਸ ਦਾ ਉਨ੍ਹਾਂ ਨੂੰ ਵਿਸਥਾਰ ਨਾਲ ਜਵਾਬ ਦੇਣਾ ਪਿਆ ਸੀ। ਕੇਂਦਰ ਸਰਕਾਰ ਨੇ ਇਨਫਾਰਮੇਸ਼ਨ ਟੈਕਨਾਲੌਜੀ ਐਕਟ ਦੀ ਧਾਰਾ-69ਏ ਦੇ ਤਹਿਤ ਇਨ੍ਹਾਂ ਚੀਨੀ ਮੋਬਾਈਲ ਐਪਸ ਉੱਤੇ ਪਾਬੰਦੀ ਲਗਾ ਦਿੱਤੀ ਸੀ। ਇਸਦੇ ਬਾਅਦ ਪਿਛਲੇ 6 ਮਹੀਨਿਆਂ ਵਿਚ ਸਰਕਾਰ ਨੇ 208 ਹੋਰ ਚੀਨੀ ਐਪਸ ’ਤੇ ਪਾਬੰਦੀ ਲਗਾਈ। ਤੁਹਾਨੂੰ ਦੱਸ ਦੇਈਏ ਕਿ ਲੱਦਾਖ ਸਰਹੱਦ ’ਤੇ ਭਾਰਤ ਅਤੇ ਚੀਨ ਦੇ ਫੌਜੀਆਂ ਦਰਮਿਆਨ ਹੋਈ ਹਿੰਸਕ ਝੜਪ ਤੋਂ ਬਾਅਦ ਸ਼ੁਰੂ ਹੋਏ ਤਣਾਅ ਵਿਚਕਾਰ ਮੋਦੀ ਸਰਕਾਰ ਨੇ ਚੀਨੀ ਐਪਸ ਉੱਤੇ ਪਾਬੰਦੀ ਲਗਾ ਦਿੱਤੀ। ਇਸ ਤੋਂ ਬਾਅਦ ਦੋਵਾਂ ਦਰਮਿਆਨ ਡਿਪਲੋਮੈਟਿਕ ਅਤੇ ਸੈਨਿਕ ਪੱਧਰੀ ਗੱਲਬਾਤ ਦੇ ਕਈ ਦੌਰ ਚੱਲੇ, ਪਰ ਸਰਹੱਦੀ ਵਿਵਾਦ ਦਾ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ।
ਇਹ ਵੀ ਪੜ੍ਹੋ- ਅੱਜ ਫਿਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ , 86 ਰੁਪਏ ਪ੍ਰਤੀ ਲੀਟਰ ਦੇ ਪਾਰ ਹੋਈ ਕੀਮਤ
ਅਸੀਂ ਭਾਰਤ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ - ਟਿਕਟਾਕ
ਟਿਕਟਾਕ ਦੇ ਬੁਲਾਰੇ ਨੇ ਕਿਹਾ ਕਿ ਨੋਟਿਸ ਪੜ੍ਹਨ ਤੋਂ ਬਾਅਦ ਹੀ ਅਸੀਂ ਕੋਈ ਜਵਾਬ ਦੇਣ ਦੇ ਯੋਗ ਹੋਵਾਂਗੇ। ਉਨ੍ਹਾਂ ਕਿਹਾ ਕਿ ਟਿਕਟਾਕ ਪਹਿਲੀ ਕੰਪਨੀ ਹੈ ਜਿਸ ਨੇ 29 ਜੂਨ 2020 ਨੂੰ ਭਾਰਤ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕੀਤੀ ਸੀ। ਅਸੀਂ ਨਿਰੰਤਰ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਲਈ ਵਚਨਬੱਧ ਹਾਂ। ਇਸ ਦੇ ਨਾਲ ਹੀ ਸਰਕਾਰ ਵਲੋਂ ਜ਼ਾਹਰ ਕੀਤੀ ਗਈ ਕਿਸੇ ਵੀ ਚਿੰਤਾ ਦਾ ਤੁਰੰਤ ਹੱਲ ਲੱਭਣ ਲਈ ਤਿਆਰ ਰਹਿੰਦੇ ਹਾਂ। ਉਪਭੋਗਤਾਵਾਂ ਦੀ ਗੋਪਨੀਯਤਾ ਅਤੇ ਡੇਟਾ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ।
ਇਹ ਵੀ ਪੜ੍ਹੋ- ਮੁਕੇਸ਼ ਅੰਬਾਨੀ ਨੂੰ ਅਰਬਾਂ ਡਾਲਰ ਦਾ ਝਟਕਾ, ਦੁਨੀਆ ਦੇ ਅਰਬਪਤੀਆਂ ਦੀ ਲਿਸਟ ’ਚ ਇਕ ਪੜਾਅ ਹੋਰ ਤਿਲਕੇ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।