ਅੱਜ ਫਿਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ , 86 ਰੁਪਏ ਪ੍ਰਤੀ ਲੀਟਰ ਦੇ ਪਾਰ ਹੋਈ ਕੀਮਤ

01/26/2021 10:42:49 AM

ਨਵੀਂ ਦਿੱਲੀ - ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤ ਵਿਚ ਵਾਧਾ ਜਾਰੀ ਹੈ। ਜਿਸ ਕਾਰਨ ਦੋਵਾਂ ਬਾਲਣਾਂ ਦੀਆਂ ਕੀਮਤਾਂ ਰਿਕਾਰਡ ਪੱਧਰ ਤੱਕ ਪਹੁੰਚ ਗਈਆਂ ਹਨ। ਪਿਛਲੇ ਦੋ ਦਿਨਾਂ ਤੋਂ ਬਾਅਦ ਅੱਜ ਤੇਲ ਕੰਪਨੀਆਂ ਨੇ ਫਿਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਜ਼ਿਆਦਾਤਰ ਸ਼ਹਿਰਾਂ ਵਿਚ ਪੈਟਰੋਲ ਦੀਆਂ ਕੀਮਤਾਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਹਨ। ਰਾਸ਼ਟਰੀ ਰਾਜਧਾਨੀ ਵਿਚ ਅੱਜ ਪੈਟਰੋਲ ਦੀ ਕੀਮਤ ਵਿਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਦਕਿ ਡੀਜ਼ਲ ਦੀ ਕੀਮਤ ਵਿਚ ਵੀ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਪੈਟਰੋਲ 86.05 ਰੁਪਏ ਅਤੇ ਡੀਜ਼ਲ ਦੇ 76.23 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਹੈ।

ਇਸ ਸਾਲ 26 ਦਿਨਾਂ ਵਿਚ ਤੇਲ ਦੀਆਂ ਕੀਮਤਾਂ ਵਿਚ 9 ਦਿਨ ਵਾਧਾ ਦੇਖਣ ਨੂੰ ਮਿਲਿਆ , ਪਰ ਇਸ ਸਮੇਂ ਦੌਰਾਨ ਪੈਟਰੋਲ ਦੀ ਕੀਮਤ ਵਿਚ 2.34 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ। ਇਸ ਸਾਲ ਡੀਜ਼ਲ ਦੀ ਕੀਮਤ ਵਿਚ ਵੀ 02.10 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਹ ਕਈਂ ਸ਼ਹਿਰਾਂ ਵਿਚ ਉੱਚੇ ਪੱਧਰ 'ਤੇ ਵੀ ਹੈ।

ਇਹ ਵੀ ਪਡ਼੍ਹੋ : ਵੱਡੀ ਖ਼ਬਰ! ਨਵੀਂ ਕਾਰ ਖਰੀਦਣ ਵਾਲਿਆਂ ਲਈ ਬਦਲ ਸਕਦੇ ਹਨ ਇਹ ਨਿਯਮ

ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲਿਟਰ ਰੁਪਿਆ ਵਿਚ

ਸ਼ਹਿਰ              ਪੈਟਰੋਲ                        ਡੀਜ਼ਲ

ਦਿੱਲੀ                86.05                        76.23 
ਮੁੰਬਈ                92.62                        83.03
ਕੋਲਕਾਤਾ            87.45                        79.83 
ਚੇਨਈ               88.60                         81.47
ਨੋਇਡਾ              85.48                         76.68 
ਰਾਂਚੀ                84.61                         80.65 
ਬੰਗਲੌਰ            88.95                         80.84 
ਪਟਨਾ              88.95                         80.84 
ਲਖਨਊ            85.40                         76.60 

ਇਹ ਵੀ ਪਡ਼੍ਹੋ : ਕੋਰੋਨਾ ਟੀਕੇ ਦੇ ਨਾਮ ’ਤੇ ਧੋਖਾਧੜੀ ਤੋਂ ਬਚੋ! ਫ਼ੋਨ ਕਾਲ ਆਉਣ ’ਤੇ ਇਸ ਤਰ੍ਹਾਂ ਰਹੋ ਸੁਚੇਤ

ਹਰ ਰੋਜ਼ ਸਵੇਰੇ 6 ਵਜੇ ਬਦਲਦੀ ਹੈ ਕੀਮਤ

ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਬਦਲਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਦਿਨ ਬਦਲਦੀਆਂ ਹਨ ਇਹ ਇਸ ਗੱਲ ਤੇ ਨਿਰਭਰ ਕਰਦਾ ਹੈ ਕਿ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਦੀਆਂ ਕੀਮਤਾਂ ਕੀ ਹਨ।

ਇਹ ਵੀ ਪਡ਼੍ਹੋ : ਤਾਲਾਬੰਦੀ ਦਰਮਿਆਨ ਅਰਬਪਤੀਆਂ ਦੀ ਦੌਲਤ 35 ਪ੍ਰਤੀਸ਼ਤ ਵਧੀ, ਗਰੀਬਾਂ ਨੂੰ ਰੋਜ਼ੀ-ਰੋਟੀ ਦੇ ਲਾਲੇ: ਆਕਸਫੈਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Harinder Kaur

This news is Content Editor Harinder Kaur