ਅੱਜ ਪੈਟਰੋਲ-ਡੀਜ਼ਲ ਦੇ ਭਾਅ ਰਹੇ ਸਥਿਰ

01/15/2020 9:46:48 AM

ਨਵੀਂ ਦਿੱਲੀ—ਅੱਜ ਪੂਰੇ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਭਾਵ ਕੱਲ ਦੇ ਭਾਅ ਨਾਲ ਹੀ ਅੱਜ ਪੈਟਰੋਲ ਅਤੇ ਡੀਜ਼ਲ ਵਿਕ ਰਿਹਾ ਹੈ। ਸਾਲ ਦੀ ਸ਼ੁਰੂਆਤ 'ਚ ਤੇਲ ਦੀਆਂ ਕੀਮਤਾਂ 'ਚ ਉਛਾਲ ਆਇਆ ਸੀ। ਇਸ ਦੇ ਬਾਅਦ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ। ਪਿਛਲੇ ਕੁਝ ਦਿਨਾਂ 'ਚ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਸੀ। ਕੱਲ ਪੈਟਰੋਲ 10 ਪੈਸੇ ਸਸਤਾ ਹੋਇਆ ਸੀ, ਜਦੋਂਕਿ ਡੀਜ਼ਲ ਦੇ ਭਾਅ ਸਥਿਰ ਸਨ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਬੁੱਧਵਾਰ ਭਾਵ ਅੱਜ 15 ਜਨਵਰੀ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ ਹਨ। ਪੈਟਰੋਲ ਦੇ ਭਾਅ 75.70 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਕੱਲ ਦੇ ਭਾਅ 69.06 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ 81.29 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 'ਚ ਬਿਨ੍ਹਾਂ ਬਦਲਾਅ ਹੋਏ 72.42 ਰੁਪਏ ਪ੍ਰਤੀ ਲੀਟਰ ਹਨ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ ਸਥਿਰ ਹਨ। ਪੈਟਰੋਲ ਦੀ ਕੀਮਤ 78.29 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 71.43 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ ਹਨ। ਪੈਟਰੋਲ ਦੀ ਕੀਮਤ 78.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 72.98 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।


Aarti dhillon

Content Editor

Related News