70 ਰੁਪਏ ਕਿਲੋ ਵਿਕੇਗਾ ਟਮਾਟਰ! ਕੀਮਤਾਂ ਨੂੰ ਕੰਟਰੋਲ ਕਰਨ ਲਈ ਸਰਕਾਰ ਚੁੱਕ ਰਹੀ ਇਹ ਵੱਡਾ ਕਦਮ
Friday, Aug 11, 2023 - 04:25 PM (IST)
ਬਿਜ਼ਨੈੱਸ ਡੈਸਕ— ਪਿਛਲੇ ਕੁਝ ਮਹੀਨਿਆਂ ਤੋਂ ਟਮਾਟਰਾਂ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਇਸ ਨਾਲ ਆਮ ਲੋਕਾਂ ਦੀ ਥਾਲੀ ਵਿੱਚੋਂ ਟਮਾਟਰ ਗਾਇਬ ਹੋ ਗਿਆ ਹੈ। ਇਸ ਤੋਂ ਬਾਅਦ ਸਰਕਾਰ ਨੇ ਦਿੱਲੀ ਐੱਨਸੀਆਰ ਸਮੇਤ ਕਈ ਰਾਜਾਂ ਵਿੱਚ ਸਸਤੇ ਟਮਾਟਰ ਵੇਚਣ ਦਾ ਫ਼ੈਸਲਾ ਕੀਤਾ ਹੈ। ਲੋਕਾਂ ਨੂੰ ਰਾਹਤ ਦੇਣ ਲਈ ਨੈਸ਼ਨਲ ਕੋਆਪ੍ਰੇਟਿਵ ਕੰਜ਼ਿਊਮਰਸ ਫੈਡਰੇਸ਼ਨ ਆਫ ਇੰਡੀਆ ਲਿਮਟਿਡ (ਐੱਨ.ਸੀ.ਸੀ.ਐੱਫ.) ਦਿੱਲੀ NCR 'ਚ ਕਈ ਥਾਵਾਂ 'ਤੇ 70 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਟਮਾਟਰ ਵੇਚ ਰਹੀ ਹੈ।
ਇਹ ਵੀ ਪੜ੍ਹੋ : ਕਰਜ਼ ਲੈਣ ਵਾਲਿਆਂ ਲਈ ਵੱਡੀ ਖ਼ਬਰ : RBI ਨੇ ਜਾਰੀ ਕੀਤੀ ਅਹਿਮ ਜਾਣਕਾਰੀ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਦੱਸਿਆ ਕਿ ਗਾਹਕਾਂ ਨੂੰ ਰਾਹਤ ਦੇਣ ਲਈ ਸਰਕਾਰ ਇਸ ਹਫ਼ਤੇ ਸਸਤੇ ਭਾਅ 'ਤੇ ਟਮਾਟਰ ਵੇਚਣਾ ਜਾਰੀ ਕਰੇਗੀ। ਇਸ ਦੇ ਨਾਲ ਹੀ ਹੁਣ ਸਰਕਾਰ ਗੁਆਂਢੀ ਦੇਸ਼ ਨੇਪਾਲ ਤੋਂ ਵੀ ਟਮਾਟਰ ਦੀ ਦਰਾਮਦ ਕਰੇਗੀ। ਵੀਰਵਾਰ ਨੂੰ ਵਿੱਤ ਮੰਤਰੀ ਨੇ ਸੰਸਦ ਵਿੱਚ ਦੱਸਿਆ ਕਿ ਕੇਂਦਰ ਸਰਕਾਰ ਟਮਾਟਰ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇਪਾਲ ਤੋਂ ਟਮਾਟਰ ਦੀ ਦਰਾਮਦ ਕਰ ਰਿਹਾ ਹੈ, ਜਿਸ ਨਾਲ ਇਸ ਦੀਆਂ ਕੀਮਤਾਂ ਵਿੱਚ ਕੁਝ ਕਮੀ ਹੋ ਸਕਦੀ ਹੈ। ਆਪਣੇ ਭਾਸ਼ਣ ਦੌਰਾਨ ਨਿਰਮਲਾ ਸੀਤਾਰਮਨ ਨੇ ਦੱਸਿਆ ਕਿ ਨੇਪਾਲ ਤੋਂ ਟਮਾਟਰਾਂ ਦੀ ਪਹਿਲੀ ਖੇਪ ਸ਼ੁੱਕਰਵਾਰ ਨੂੰ ਲਖਨਊ, ਵਾਰਾਣਸੀ ਅਤੇ ਕਾਨਪੁਰ ਵਰਗੇ ਸ਼ਹਿਰਾਂ ਵਿੱਚ ਪਹੁੰਚ ਜਾਵੇਗੀ।
ਇਹ ਵੀ ਪੜ੍ਹੋ : RBI Monetary Policy: ਕਰਜ਼ਦਾਰਾਂ ਨੂੰ ਨਹੀਂ ਲੱਗਾ ਝਟਕਾ, ਗਵਰਨਰ ਦਾਸ ਦੇ ਸੰਬੋਧਨ ਦੀਆਂ ਜਾਣੋ 12 ਵੱਡੀਆਂ ਗੱਲਾਂ
ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਸਰਕਾਰ ਨੇ ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਵਰਗੇ ਰਾਜਾਂ ਤੋਂ 9 ਲੱਖ ਕਿਲੋ ਤੋਂ ਵੱਧ ਟਮਾਟਰ ਖਰੀਦ ਕੇ ਦੇਸ਼ ਦੇ ਵੱਖ-ਵੱਖ ਐੱਨਸੀਸੀਐੱਫ ਕੇਂਦਰਾਂ ਰਾਹੀਂ ਗਾਹਕਾਂ ਨੂੰ ਸਸਤੀਆਂ ਦਰਾਂ 'ਤੇ ਪਹੁੰਚਾਏ ਹਨ। ਇਸ ਦੇ ਨਾਲ ਹੀ ਦਿੱਲੀ ਵਰਗੇ ਸ਼ਹਿਰਾਂ ਵਿੱਚ ਆਨਲਾਈਨ ਮਾਧਿਅਮ ਰਾਹੀਂ ਸਸਤੇ ਟਮਾਟਰ ਵੇਚੇ ਜਾ ਰਹੇ ਹਨ। ਧਿਆਨ ਯੋਗ ਹੈ ਕਿ ਪਿਛਲੇ ਦੋ-ਤਿੰਨ ਮਹੀਨਿਆਂ ਵਿੱਚ ਟਮਾਟਰ ਦੀ ਕੀਮਤ ਵਿੱਚ 1400 ਫ਼ੀਸਦੀ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਅਜਿਹੇ 'ਚ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਟਮਾਟਰ 140 ਤੋਂ 400 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੇ ਹਨ। ਘੱਟ ਪੈਦਾਵਾਰ ਨੂੰ ਇਸ ਦੀਆਂ ਵਧਦੀਆਂ ਕੀਮਤਾਂ ਦਾ ਕਾਰਨ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਟਮਾਟਰ ਤੋਂ ਬਾਅਦ ਦਾਲ, ਚੌਲ, ਆਟੇ ਦੀਆਂ ਕੀਮਤਾਂ 'ਚ ਹੋਇਆ ਵਾਧਾ, ਇਕ ਸਾਲ 'ਚ 30 ਫ਼ੀਸਦੀ ਹੋਏ ਮਹਿੰਗੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8