14 ਜੁਲਾਈ ਨੂੰ ਸਸਤੇ ਹੋਣਗੇ ਟਮਾਟਰ! ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਕੇਂਦਰ ਸਰਕਾਰ
Wednesday, Jul 12, 2023 - 06:53 PM (IST)
ਬਿਜ਼ਨੈੱਸ ਡੈਸਕ - ਟਮਾਟਰ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਬਹੁਤ ਜਲਦੀ ਘੱਟ ਹੋ ਸਕਦੀਆਂ ਹਨ। ਇਸ ਦੇ ਲਈ ਕੇਂਦਰ ਸਰਕਾਰ ਨੇ ਇੱਕ ਸੁਪਰ ਯੋਜਨਾ ਤਿਆਰ ਕੀਤੀ ਹੈ। ਸਰਕਾਰ ਨੇ ਆਪਣੀ ਇਸ ਯੋਜਨਾ ਵਿੱਚ ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਯਾਨੀ ਨੈਫੇਡ ਅਤੇ ਨੈਸ਼ਨਲ ਕਾਰਪੋਰੇਟ ਕੰਜ਼ਿਊਮਰ ਫੋਰਮ ਯਾਨੀ ਐੱਨ.ਸੀ.ਸੀ.ਐੱਫ ਨੂੰ ਵੀ ਸ਼ਾਮਲ ਕੀਤਾ ਹੈ। ਦੋਵਾਂ ਸੰਸਥਾਵਾਂ ਨੂੰ ਸਰਕਾਰ ਨੇ ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਮਹਾਰਾਸ਼ਟਰ ਦੀਆਂ ਮੰਡੀਆਂ ਤੋਂ ਟਮਾਟਰਾਂ ਦੀ ਖਰੀਦ ਕਰਨ ਅਤੇ ਵੱਡੇ ਖਪਤਕਾਰ ਕੇਂਦਰਾਂ ਵਿੱਚ ਵੰਡਣ ਦੇ ਨਿਰਦੇਸ਼ ਦਿੱਤੇ ਹਨ, ਜਿੱਥੇ ਪ੍ਰਚੂਨ ਵਿਕਰੀ ਜ਼ਿਆਦਾ ਹੈ।
ਇਹ ਵੀ ਪੜ੍ਹੋ : 15 ਰੁਪਏ ਲਿਟਰ ਮਿਲੇਗਾ ਪੈਟਰੋਲ! ਨਿਤਿਨ ਗਡਕਰੀ ਨੇ ਦੱਸਿਆ ਫਾਰਮੂਲਾ, ਕਿਸਾਨ ਵੀ ਹੋਣਗੇ ਖ਼ੁਸ਼ਹਾਲ
ਖਪਤਕਾਰ ਮਾਮਲਿਆਂ ਦੇ ਵਿਭਾਗ ਨੇ ਇਕ ਬਿਆਨ 'ਚ ਕਿਹਾ ਕਿ ਪਿਛਲੇ ਇਕ ਮਹੀਨੇ 'ਚ ਟਮਾਟਰ ਦੀਆਂ ਕੀਮਤਾਂ 'ਚ ਸਭ ਤੋਂ ਜ਼ਿਆਦਾ ਵਾਧਾ ਦੇਖਿਆ ਗਿਆ ਹੈ। 14 ਜੁਲਾਈ ਦਿਨ ਸ਼ੁੱਕਰਵਾਰ ਨੂੰ ਟਮਾਟਰ ਦੀਆਂ ਕੀਮਤਾਂ ਘੱਟ ਹੋ ਸਕਦੀਆਂ ਹਨ। ਸ਼ੁੱਕਰਵਾਰ ਤੋਂ ਦਿੱਲੀ-ਐੱਨਸੀਆਰ ਖੇਤਰ ਵਿੱਚ ਪ੍ਰਚੂਨ ਦੁਕਾਨਾਂ ਰਾਹੀਂ ਖਪਤਕਾਰਾਂ ਨੂੰ ਟਮਾਟਰ ਘੱਟ ਦਰਾਂ 'ਤੇ ਦਿੱਤੇ ਜਾਣਗੇ। ਸਰਕਾਰ ਦੇ ਆਪਣੇ ਅੰਕੜਿਆਂ ਅਨੁਸਾਰ ਪਿਛਲੇ ਇੱਕ ਮਹੀਨੇ ਵਿੱਚ ਟਮਾਟਰ ਦੀਆਂ ਕੀਮਤਾਂ ਵਿੱਚ 326.13 ਫ਼ੀਸਦੀ ਦਾ ਵਾਧਾ ਹੋਇਆ ਹੈ। ਪਿਛਲੇ ਕੁਝ ਦਿਨ ਪਹਿਲਾਂ ਟਮਾਟਰ 10-20 ਰੁਪਏ ਕਿਲੋ ਮਿਲ ਰਹੇ ਸਨ, ਜੋ ਹੁਣ 150-200 ਹੋ ਗਏ ਹਨ।
ਇਹ ਵੀ ਪੜ੍ਹੋ : ਭਾਰਤੀ ਹਵਾਈ ਖੇਤਰ ’ਚ ਬੇਯਕੀਨੀ ਦਾ ਮਾਹੌਲ, ਅਰਸ਼ ਤੇ ਫਰਸ਼ ਵਿਚਾਲੇ ਝੂਲ ਰਹੀਆਂ ਇਹ 3 ਏਅਰਲਾਈਨਜ਼
ਹਿਮਾਚਲ ਪ੍ਰਦੇਸ਼ ਵਰਗੇ ਪਹਾੜੀ ਰਾਜਾਂ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਸਥਿਤੀ ਵਿਗੜ ਗਈ ਹੈ, ਜੋ ਰਾਸ਼ਟਰੀ ਰਾਜਧਾਨੀ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਰਸੋਈ ਦੇ ਖ਼ਾਸ ਸਾਮਾਨ ਅਤੇ ਹੋਰ ਸਬਜ਼ੀਆਂ ਦਾ ਮੁੱਖ ਸਪਲਾਇਰ ਹੈ। ਟਮਾਟਰਾਂ ਉਨ੍ਹਾਂ ਖੇਤਰਾਂ ਵਿੱਚ ਵੰਡੇ ਜਾਣਗੇ, ਜਿੱਥੇ ਪ੍ਰਚੂਨ ਕੀਮਤਾਂ ਪਿਛਲੇ ਇੱਕ ਮਹੀਨੇ ਵਿੱਚ ਆਲ ਇੰਡੀਆ ਔਸਤ ਤੋਂ ਵੱਧ ਹਨ। ਅੱਜ ਦੇ ਸਮੇਂ ਵਿੱਚ ਟਮਾਟਰਾਂ ਦੀਆਂ ਕੀਮਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਾਲੋਂ ਵੱਧ ਹੋ ਗਈਆਂ ਹਨ।
ਇਹ ਵੀ ਪੜ੍ਹੋ : ਟਾਟਾ ਗਰੁੱਪ ਬਣ ਸਕਦਾ ਹੈ ਪਹਿਲਾ ਭਾਰਤੀ ਐਪਲ ਆਈਫੋਨ ਨਿਰਮਾਤਾ, ਅਗਸਤ ’ਚ ਹੋ ਸਕਦੀ ਹੈ ਡੀਲ
ਇਨ੍ਹਾਂ ਮਹੀਨਿਆਂ 'ਚ ਹੁੰਦੀ ਹੈ ਸਭ ਤੋਂ ਵੱਧ ਕਟਾਈ
ਭਾਰਤ ਵਿੱਚ ਟਮਾਟਰ ਦਾ ਉਤਪਾਦਨ ਵੱਖ-ਵੱਖ ਮਾਤਰਾ ਵਿੱਚ ਸਾਰੇ ਰਾਜਾਂ ਵਿੱਚ ਹੁੰਦਾ ਹੈ। ਸਭ ਤੋਂ ਵੱਧ ਉਤਪਾਦਨ ਭਾਰਤ ਦੇ ਦੱਖਣੀ ਅਤੇ ਪੱਛਮੀ ਖੇਤਰਾਂ ਵਿੱਚ ਹੁੰਦਾ ਹੈ, ਜਿਨ੍ਹਾਂ ਦਾ ਕੁੱਲ ਉਤਪਾਦਨ ਵਿੱਚ ਯੋਗਦਾਨ ਲਗਭਗ 56 ਤੋਂ 58 ਫ਼ੀਸਦੀ ਹੈ। ਦੱਖਣੀ ਅਤੇ ਪੱਛਮੀ ਖੇਤਰਾਂ ਵਿੱਚ ਵਾਧੂ ਉਤਪਾਦਨ ਦੇ ਕਾਰਨ ਉਹ ਉਤਪਾਦਨ ਦੇ ਮੌਸਮ ਦੇ ਅਧਾਰ 'ਤੇ ਦੇਸ਼ ਦੇ ਹੋਰ ਬਾਜ਼ਾਰਾਂ ਨੂੰ ਸਪਲਾਈ ਕਰਦੇ ਹਨ। ਜ਼ਿਆਦਾਤਰ ਟਮਾਟਰਾਂ ਦੀ ਕਟਾਈ ਦਸੰਬਰ ਤੋਂ ਫਰਵਰੀ ਤੱਕ ਕੀਤੀ ਜਾਂਦੀ ਹੈ। ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਜੁਲਾਈ-ਅਗਸਤ ਅਤੇ ਅਕਤੂਬਰ-ਨਵੰਬਰ ਦੌਰਾਨ ਟਮਾਟਰ ਦਾ ਉਤਪਾਦਨ ਘੱਟ ਹੁੰਦਾ ਹੈ। ਵਿਭਾਗ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜੁਲਾਈ ਮਹੀਨੇ ਵਿੱਚ ਮਾਨਸੂਨ ਸੀਜ਼ਨ ਕਾਰਨ ਟਮਾਟਰਾਂ ਦੀਆਂ ਕੀਮਤਾਂ ਬਹੁਤ ਜ਼ਿਆਦਾ ਹੁੰਦੀਆਂ ਹਨ, ਜਿਸ ਨਾਲ ਡਿਸਟ੍ਰੀਬਿਊਸ਼ਨ ਨੈੱਟਵਰਕ ਵਿੱਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਆਵਾਜਾਈ ਦੇ ਨੁਕਸਾਨ ਵਿੱਚ ਵਾਧਾ ਹੁੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8