ਅਮਰੀਕਾ ਤੇ ਚੀਨ ਦਰਮਿਆਨ ਵਪਾਰ ਸਮਝੌਤੇ ਨੂੰ ਲੈ ਕੇ ਗੱਲਬਾਤ ਆਖਰੀ ਦੌਰ 'ਚ

02/22/2019 5:29:29 PM

ਵਾਸ਼ਿੰਗਟਨ— ਅਮਰੀਕਾ ਤੇ ਚੀਨ ਦੇ ਵਪਾਰ ਨਾਲ ਜੁੜੇ ਉੱਚ ਅਧਿਕਾਰੀਆਂ ਨੇ ਦੋਵਾਂ ਦੇਸ਼ਾਂ ਦਰਮਿਆਨ ਵਪਾਰ ਸਮਝੌਤੇ ਨੂੰ ਲੈ ਕੇ ਅੰਤਿਮ ਦੌਰ ਦੀ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਦੋਵਾਂ ਦੇਸ਼ਾਂ ਨੇ 1 ਮਾਰਚ ਤੱਕ ਸਮਝੌਤਾ ਕਰਨ ਦੀ ਡੈੱਡਲਾਈਨ ਤੈਅ ਕੀਤੀ ਹੋਈ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਚੀਨੀ ਹਮਅਹੁਦਾ ਸ਼ੀ ਜਿਨਪਿੰਗ ਨੇ ਪਿਛਲੇ ਸਾਲ 1 ਦਸੰਬਰ ਨੂੰ ਅਰਜਨਟੀਨਾ ਦੀ ਰਾਜਧਾਨੀ ਬਿਊਨਸ ਆਇਰਸ 'ਚ ਇਕ ਸੰਮੇਲਨ ਦੌਰਾਨ ਦੋਵਾਂ ਦੇਸ਼ਾਂ ਦਰਮਿਆਨ ਵਪਾਰ ਜੰਗ ਨੂੰ ਅਸਥਾਈ ਰੂਪ ਨਾਲ 1 ਮਾਰਚ ਤੱਕ ਲਈ ਰੋਕ ਦਿੱਤਾ ਸੀ ਅਤੇ 1 ਮਾਰਚ ਤੱਕ ਹੀ ਵਪਾਰ ਸਮਝੌਤਾ ਕਰਨ ਦਾ ਫੈਸਲਾ ਕੀਤਾ ਸੀ। ਵਪਾਰ ਸਮਝੌਤੇ ਲਈ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਟਰੰਪ ਨੇ ਚੀਨੀ ਉਤਪਾਦਾਂ ਦੇ ਦਰਾਮਦ 'ਤੇ ਨਵੀਂ ਡਿਊਟੀ ਲਾਉਣ ਦੀ ਗੱਲ ਕਹੀ ਸੀ।


Related News