TRAI ਨੇ ਵੋਡਾਫੋਨ ਆਈਡੀਆ 'ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ

09/30/2023 6:35:53 PM

ਨਵੀਂ ਦਿੱਲੀ : ਦੂਰਸੰਚਾਰ ਰੈਗੂਲੇਟਰੀ ਟਰਾਈ ਨੇ ਅਣਚਾਹੇ ਕਾਲਾਂ ਅਤੇ ਸੰਦੇਸ਼ਾਂ ਨੂੰ ਬਲਾਕ ਕਰਨ ਵਿੱਚ ਅਸਫਲ ਰਹਿਣ ਲਈ ਦੂਰਸੰਚਾਰ ਸੇਵਾ ਪ੍ਰਦਾਤਾ ਵੋਡਾਫੋਨ ਆਈਡੀਆ ਲਿਮਟਿਡ 'ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਵੋਡਾਫੋਨ ਆਈਡੀਆ ਨੇ ਸ਼ੁੱਕਰਵਾਰ ਨੂੰ ਸਟਾਕ ਐਕਸਚੇਂਜ ਨੂੰ ਦਿੱਤੀ ਜਾਣਕਾਰੀ 'ਚ ਕਿਹਾ ਕਿ ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟਰਾਈ) ਨੇ 28 ਸਤੰਬਰ ਨੂੰ ਉਸ 'ਤੇ ਇਹ ਜੁਰਮਾਨਾ ਲਗਾਇਆ ਹੈ।

ਇਹ ਵੀ ਪੜ੍ਹੋ :  LIC ਸਮੇਤ ਜਾਂਚ ਦੇ ਘੇਰੇ 'ਚ ਆਈਆਂ ਕਈ ਵੱਡੀਆਂ ਬੀਮਾ ਕੰਪਨੀਆਂ, 3000 ਕਰੋੜ ਰੁਪਏ ਦੇ ਨੋਟਿਸ ਹੋਏ ਜਾਰੀ

ਕੰਪਨੀ ਨੇ ਕਿਹਾ ਕਿ ਉਹ ਇਸ ਆਦੇਸ਼ ਦੀ ਸਮੀਖਿਆ ਕਰ ਰਹੀ ਹੈ ਅਤੇ ਇਸ ਸਬੰਧ 'ਚ ਹੋਰ ਕਦਮ ਚੁੱਕੇ ਜਾਣ 'ਤੇ ਵਿਚਾਰ ਕਰ ਰਹੀ ਹੈ। ਗਾਹਕਾਂ ਨੂੰ ਅਣਚਾਹੇ ਕਾਲਾਂ ਅਤੇ ਐਸਐਮਐਸ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਦੂਰਸੰਚਾਰ ਸੇਵਾ ਪ੍ਰਦਾਤਾ ਦੇ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ :  1 ਅਕਤੂਬਰ ਤੋਂ ਮਹਿੰਗੀ ਹੋ ਜਾਵੇਗੀ ਵਿਦੇਸ਼ ਯਾਤਰਾ, ਖ਼ਰਚੇ 'ਤੇ ਦੇਣਾ ਹੋਵੇਗਾ 20 ਫ਼ੀਸਦੀ ਟੈਕਸ

ਇਹ ਵੀ ਪੜ੍ਹੋ :   ਗਿਰਾਵਟ ਦੇ ਬਾਵਜੂਦ 17 ਦੇਸ਼ਾਂ ਦੀਆਂ ਮੁਦਰਾਵਾਂ ਦੇ ਮੁਕਾਬਲੇ ਰੁਪਏ ਦਾ ਪ੍ਰਦਰਸ਼ਨ ਸਭ ਤੋਂ ਬਿਹਤਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News