ਜੰਮੂ-ਕਸ਼ਮੀਰ ’ਚ 1000 ਕਰੋਡ਼ ਰੁਪਏ ਦਾ ਨਿਵੇਸ਼ ਕਰੇਗਾ ਟਰਾਈਡੈਂਟ ਗਰੁੱਪ

Thursday, Aug 08, 2019 - 10:39 PM (IST)

ਜੰਮੂ-ਕਸ਼ਮੀਰ ’ਚ 1000 ਕਰੋਡ਼ ਰੁਪਏ ਦਾ ਨਿਵੇਸ਼ ਕਰੇਗਾ ਟਰਾਈਡੈਂਟ ਗਰੁੱਪ

ਬਰਨਾਲਾ (ਸਿੰਧਵਾਨੀ)— ਟਰਾਈਡੈਂਟ ਗਰੁੱਪ ਜੰਮੂ ਅਤੇ ਕਸ਼ਮੀਰ ’ਚ 1000 ਕਰੋਡ਼ ਰੁਪਏ ਦਾ ਨਿਵੇਸ਼ ਕਰੇਗਾ। ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੇ ਇਕ ਇੰਟਰਵਿਊ ’ਚ ਕਿਹਾ ਕਿ ਉਹ ਰਾਜ ਦੇ ਵਿਕਾਸ ’ਚ ਮਦਦ ਕਰਨ ਲਈ ਜੰਮੂ ਅਤੇ ਕਸ਼ਮੀਰ ’ਚ 1000 ਕਰੋਡ਼ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ।

ਗੁਪਤਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਇਕ ਬਲਿਊ ਪ੍ਰਿੰਟ ਤਿਆਰ ਕੀਤਾ ਹੈ, ਜਿਸ ’ਚ ਉਨ੍ਹਾਂ ਖੇਤਰਾਂ ਅਤੇ ਲਘੂ ਉਦਯੋਗਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ’ਚ ਉਹ ਨਿਵੇਸ਼ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪਹਿਲ ’ਚ ਮਹਿਲਾ ਸਸ਼ਕਤੀਕਰਨ ਨੂੰ ਪਹਿਲ ਹੈ। ਨਿਵੇਸ਼ ਕਰਨ ਨਾਲ 10,000 ਪਰਿਵਾਰਾਂ ਨੂੰ ਫਾਇਦਾ ਹੋਣ ਦੀ ਉਮੀਦ ਹੈ।

ਦੱਸਣਯੋਗ ਹੈ ਕਿ ਜੰਮੂ ਅਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਦੇ ਆਰਟੀਕਲ 370 ਦੀਆਂ ਕੁਝ ਵਿਵਸਥਾਵਾਂ ਨੂੰ 5 ਅਗਸਤ ਨੂੰ ਖਤਮ ਕਰ ਦਿੱਤਾ ਗਿਆ ਸੀ। ਇਸ ਆਰਟੀਕਲ ਅਨੁਸਾਰ ਰੱਖਿਆ, ਵਿਦੇਸ਼ੀ ਮਾਮਲਿਆਂ, ਵਿੱਤ ਅਤੇ ਸੰਚਾਰ ਨੂੰ ਛੱਡ ਕੇ ਸੰਸਦ ਨੂੰ ਹੋਰ ਸਾਰੇ ਕਾਨੂੰਨਾਂ ਨੂੰ ਲਾਗੂ ਕਰਨ ਲਈ ਰਾਜ ਸਰਕਾਰ ਦੀ ਸਹਿਮਤੀ ਦੀ ਲੋੜ ਹੁੰਦੀ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸੰਸਦ ’ਚ ਕਿਹਾ ਸੀ ਕਿ ਇਸ ਆਰਟੀਕਲ ਨੂੰ ਰੱਦ ਕਰਨ ਦਾ ਇਕ ਵੱਡਾ ਕਾਰਨ ਰਾਜ ’ਚ ਵਿਦੇਸ਼ੀ ਨਿਵੇਸ਼ ਅਤੇ ਸੈਰ-ਸਪਾਟੇ ਨੂੰ ਉਤਸ਼ਾਹ ਦੇਣਾ ਹੈ।


author

Inder Prajapati

Content Editor

Related News