TVS ਸਪਲਾਈ ਚੇਨ-Z. TE ਵਿਵਾਦ ਸੁਲਝਿਆ, NCLAT ਤੋਂ ਅਪੀਲ ਵਾਪਸ ਲਈ

Monday, Apr 20, 2026 - 05:33 PM (IST)

TVS ਸਪਲਾਈ ਚੇਨ-Z. TE ਵਿਵਾਦ ਸੁਲਝਿਆ, NCLAT ਤੋਂ ਅਪੀਲ ਵਾਪਸ ਲਈ

ਬਿਜ਼ਨੈੱਸ ਡੈਸਕ - ਟੀ. ਵੀ. ਐੱਸ. ਸਪਲਾਈ ਚੇਨ ਸਾਲਿਊਸ਼ਨਜ਼ ਨੇ ਜ਼ੈੱਡ. ਟੀ. ਈ. ਟੈਲੀਕਾਮ ਇੰਡੀਆ ਦੇ ਨਾਲ ਆਪਣਾ ਕਰਜ਼ਾ ਵਿਵਾਦ ਸੁਲਝਾ ਲਿਆ ਹੈ ਅਤੇ ਇਸ ਤੋਂ ਬਾਅਦ ਨੈਸ਼ਨਲ ਕੰਪਨੀ ਲਾਅ ਅਪੀਲੀ ਟ੍ਰਿਬਿਊਨਲ (ਐੱਨ. ਸੀ. ਐੱਲ. ਏ. ਟੀ.) ’ਚ ਦਾਇਰ ਆਪਣੀ ਅਪੀਲ ਵਾਪਸ ਲੈ ਲਈ ਹੈ। ਕੰਪਨੀ ਨੇ ਪਹਿਲਾਂ ਜ਼ੈੱਡ. ਟੀ. ਈ. ਖ਼ਿਲਾਫ਼ ਦੀਵਾਲਾ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਐੱਨ. ਸੀ. ਐੱਲ. ਏ. ਟੀ. ਦਾ ਰੁਖ ਕੀਤਾ ਸੀ ਪਰ ਹੁਣ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋਣ ਤੋਂ ਬਾਅਦ ਮਾਮਲਾ ਖਤਮ ਹੋ ਗਿਆ ਹੈ।

ਇਹ ਵੀ ਪੜ੍ਹੋ :    ਅਕਸ਼ੈ ਤ੍ਰਿਤੀਆ ਦੇ ਤਿਉਹਾਰ ਮੌਕੇ ਘਰ ਬੈਠੇ ਖ਼ਰੀਦੋ ਸਿਰਫ਼ 1 ਰੁਪਏ 'ਚ Gold, ਜਾਣੋ ਨਿਵੇਸ਼ ਦੇ ਤਰੀਕੇ
ਇਹ ਵੀ ਪੜ੍ਹੋ :    ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ

ਇਸ ਹਫ਼ਤੇ ਦੀ ਸ਼ੁਰੂਆਤ ’ਚ ਟੀ. ਵੀ. ਐੱਸ. ਸਪਲਾਈ ਚੇਨ ਦੇ ਵਕੀਲ ਨੇ ਐੱਨ. ਸੀ. ਐੱਲ. ਏ. ਟੀ. ਨੂੰ ਸੂਚਿਤ ਕੀਤਾ ਕਿ ਵਿਵਾਦ ਸੁਲਝ ਚੁੱਕਾ ਹੈ ਅਤੇ ਅਪੀਲ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ। ਨੈਸ਼ਨਲ ਕੰਪਨੀ ਲਾਅ ਅਪੀਲੀ ਟ੍ਰਿਬਿਊਨਲ (ਐੱਨ. ਸੀ. ਐੱਲ. ਏ. ਟੀ.) ਦੀ ਬੈਂਚ ਨੇ ਇਸ ਨੂੰ ਸਵੀਕਾਰ ਕਰਦੇ ਹੋਏ ਅਪੀਲ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ।

ਇਹ ਵੀ ਪੜ੍ਹੋ :   10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
ਇਹ ਵੀ ਪੜ੍ਹੋ :  ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ, ਜੇਬਖ਼ਰਚ 'ਤੇ ਵੀ ਰਹੇਗੀ ਨਜ਼ਰ, ਲਾਂਚ ਹੋਇਆ ਨਵਾਂ ਫ਼ੀਚਰ

ਐੱਨ. ਸੀ. ਐੱਲ. ਏ. ਟੀ. ਨੇ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਸਮਝੌਤੇ ਤੋਂ ਬਾਅਦ ਅਪੀਲ ਨੂੰ ਅੱਗੇ ਵਧਾਉਣ ਦੀ ਲੋੜ ਨਹੀਂ ਹੈ। ਇਸ ਤੋਂ ਪਹਿਲਾਂ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (ਐੱਨ. ਸੀ. ਐੱਲ. ਟੀ.) ਦੀ ਚੰਡੀਗੜ੍ਹ ਬੈਂਚ ਨੇ ਇਸ ਮਾਮਲੇ ’ਚ ਦੀਵਾਲਾ ਪਟੀਸ਼ਨ ਇਹ ਕਹਿੰਦੇ ਹੋਏ ਖਾਰਿਜ ਕਰ ਦਿੱਤੀ ਸੀ ਕਿ ਦਾਅਵਾ ਵਿਵਾਦਿਤ ਹੈ ਅਤੇ ਲੰਬੇ ਸਮੇਂ ਤੋਂ ਸੁਲ੍ਹਾ ਪ੍ਰਕਿਰਿਆ ’ਚ ਹੈ। ਇਹ ਵਿਵਾਦ ਜੂਨ 2012 ਤੋਂ ਫਰਵਰੀ 2019 ਵਿਚਕਾਰ ਦੇ ਬਕਾਇਆ ਭੁਗਤਾਨ ਨਾਲ ਜੁੜਿਆ ਸੀ।

ਇਹ ਵੀ ਪੜ੍ਹੋ :  LPG ਸੰਕਟ ਦਰਮਿਆਨ ਸਰਕਾਰ ਦਾ ਵੱਡਾ ਐਲਾਨ; ਹੁਣ ਇਨ੍ਹਾਂ ਲੋਕਾਂ ਨੂੰ ਮਿਲਣਗੇ ਡਬਲ ਸਿਲੰਡਰ
ਇਹ ਵੀ ਪੜ੍ਹੋ :  ਵਿਦੇਸ਼ਾਂ ਤੋਂ ਪੈਸਾ ਮੰਗਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, RBI ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ
ਇਹ ਵੀ ਪੜ੍ਹੋ
Lenskart 'ਤੇ ਲੱਗੇ ਧਾਰਮਿਕ ਵਿਤਕਰੇ ਦੇ ਇਲਜ਼ਾਮ: ਹਿਜਾਬ ਨੂੰ ਇਜਾਜ਼ਤ ਪਰ ਬਿੰਦੀ-ਤਿਲਕ 'ਤੇ ਪਾਬੰਦੀ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News