ਭਾਰਤ 'ਚ 50 ਅਰਬ ਡਾਲਰ ਦਾ ਨਿਵੇਸ਼ ਕਰਨ 'ਤੇ ਵਿਚਾਰ ਕਰ ਰਿਹਾ UAE
Friday, Nov 03, 2023 - 04:19 PM (IST)
ਨਵੀਂ ਦਿੱਲੀ - ਯੂਏਈ ਭਾਰਤ ਵਿੱਚ 50 ਅਰਬ ਡਾਲਰ ਦਾ ਨਿਵੇਸ਼ ਕਰਨ ਦਾ ਵਿਚਾਰ ਕਰ ਰਿਹਾ ਹੈ। ਯੂਏਈ ਦਾ ਦੂਜਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਭਾਰਤ ਹੈ, ਕਿਉਂਕਿ ਭਾਰਤ ਦੀ ਆਰਥਿਕਤਾ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਯੂਏਈ ਅਗਲੇ ਸਾਲ ਦੇ ਸ਼ੁਰੂ ਵਿੱਚ ਆਪਣੀਆਂ ਯੋਜਨਾਵਾਂ ਦਾ ਐਲਾਨ ਕਰ ਸਕਦਾ ਹੈ। ਜੁਲਾਈ ਦੇ ਮਹੀਨੇ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਹ ਭਾਰਤ ਵਿੱਚ ਹੋਰ ਨਿਵੇਸ਼ ਕਰਨ ਦੇ ਬਾਰੇ ਸੋਚ ਰਹੇ ਹਨ।
ਇਹ ਵੀ ਪੜ੍ਹੋ - ਸੰਕਟ 'ਚ ਜੈੱਟ ਏਅਰਵੇਜ਼ ਦੇ ਮਾਲਕ ਨਰੇਸ਼ ਗੋਇਲ, 538 ਕਰੋੜ ਦੀ ਜਾਇਦਾਦ ਜ਼ਬਤ, ਜਾਣੋ ਪੂਰਾ ਮਾਮਲਾ
ਦੱਸ ਦੇਈਏ ਕਿ ਪਿਛਲੇ 10 ਸਾਲਾਂ ਵਿੱਚ ਦੋਵੇਂ ਦੇਸ਼ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ ਅਤੇ ਤੇਲ ਤੋਂ ਇਲਾਵਾ ਹੋਰ ਵਪਾਰ ਨੂੰ 100 ਅਰਬ ਡਾਲਰ ਤੱਕ ਵਧਾਉਣਾ ਚਾਹੁੰਦੇ ਹਨ। ਮੋਦੀ ਨੇ ਹਾਲ ਹੀ ਵਿੱਚ ਅਬੂਧਾਬੀ ਦਾ ਦੌਰਾ ਕੀਤਾ ਸੀ, ਜੋ 2014 ਵਿੱਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਖਾੜੀ ਦੇਸ਼ ਦਾ ਉਨ੍ਹਾਂ ਦਾ ਪੰਜਵਾਂ ਦੌਰਾ ਸੀ। ਉਨ੍ਹਾਂ ਤੋਂ ਪਹਿਲਾਂ ਯੂਏਈ ਦਾ ਆਖਰੀ ਦੌਰਾ ਕਰਨ ਵਾਲੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ। ਜਿਨ੍ਹਾਂ ਸੌਦਿਆਂ 'ਤੇ ਚਰਚਾ ਕੀਤੀ ਜਾ ਰਹੀ ਹੈ, ਉਨ੍ਹਾਂ ਵਿੱਚ ਪ੍ਰਮੁੱਖ ਭਾਰਤੀ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਅਤੇ ਸਰਕਾਰੀ ਮਾਲਕੀ ਵਾਲੀਆਂ ਜਾਇਦਾਦਾਂ ਵਿੱਚ ਹਿੱਸੇਦਾਰੀ ਸ਼ਾਮਲ ਹੈ। ਇਨ੍ਹਾਂ ਦਾ ਅਗਲੇ ਸਾਲ ਚੋਣਾਂ ਤੋਂ ਪਹਿਲਾਂ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 400 ਕਰੋੜ ਦੀ ਫਿਰੌਤੀ
ਸੂਤਰਾਂ ਨੇ ਕਿਹਾ ਕਿ ਕੁਝ ਨਿਵੇਸ਼ਾਂ ਵਿੱਚ ਅਬੂ ਧਾਬੀ ਇਨਵੈਸਟਮੈਂਟ ਅਥਾਰਟੀ, ਮੁਬਾਦਾਲਾ ਇਨਵੈਸਟਮੈਂਟ ਕੰਪਨੀ ਅਤੇ ਏਡੀਕਿਊ ਵਰਗੇ ਸੰਪੱਤੀ ਫੰਡ ਸ਼ਾਮਲ ਹੋ ਸਕਦੇ ਹਨ। ਨਿਵੇਸ਼ ਦੇ ਇੱਕ ਮਹੱਤਵਪੂਰਨ ਹਿੱਸੇ ਲਈ ਖ਼ਾਸ ਸਮਾਂ-ਸੀਮਾਵਾਂ ਅਜੇ ਨਿਰਧਾਰਤ ਨਹੀਂ ਕੀਤੀਆਂ ਗਈਆਂ ਹਨ, ਅਤੇ ਘੋਸ਼ਣਾਵਾਂ ਦੇ ਆਕਾਰ ਜਾਂ ਸਮੇਂ 'ਤੇ ਕੋਈ ਠੋਸ ਫ਼ੈਸਲੇ ਨਹੀਂ ਲਏ ਗਏ ਹਨ। ਸ਼ੇਖ ਤਹਨੂਨ ਬਿਨ ਜਾਏਦ ਅਲ ਨਾਹਯਾਨ ਭਾਰਤ 'ਚ ਅਰਬਾਂ ਦਾ ਨਿਵੇਸ਼ ਕਰਨ 'ਤੇ ਵਿਚਾਰ ਕਰ ਰਹੇ ਹਨ। ਉਨ੍ਹਾਂ ਦੀ ਸ਼ੁਰੂਆਤੀ ਗੱਲਬਾਤ ਹੋ ਚੁੱਕੀ ਹੈ, ਪਰ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ ਹੈ।
ਇਹ ਵੀ ਪੜ੍ਹੋ - ਨਵੰਬਰ ਮਹੀਨੇ ਬੈਂਕਾਂ 'ਚ ਬੰਪਰ ਛੁੱਟੀਆਂ, 15 ਦਿਨ ਰਹਿਣਗੇ ਬੰਦ, ਜਾਣੋ ਛੁੱਟੀਆਂ ਦੀ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8