ਉਜਵਲਾ ਯੋਜਨਾ : ਹੁਣ ਤੱਕ 3 ਕਰੋੜ ਤੋਂ ਜ਼ਿਆਦਾ ਔਰਤਾਂ ਨੂੰ ਗੈਸ ਕੁਨੈਕਸ਼ਨ ਮੁਹੱਈਆ : ਪ੍ਰਧਾਨ
Wednesday, Oct 04, 2017 - 12:59 AM (IST)

ਨਵੀਂ ਦਿੱਲੀ-ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਧਰਮਿੰਦਰ ਪ੍ਰਧਾਨ ਨੇ ਮੰਗਲਵਾਰ ਨੂੰ ਕਿਹਾ ਕਿ ਗਰੀਬ ਪਰਿਵਾਰਾਂ ਨੂੰ ਮੁਫਤ ਰਸੋਈ ਗੈਸ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਹੁਣ ਤੱਕ 3 ਕਰੋੜ ਤੋਂ ਜ਼ਿਆਦਾ ਔਰਤਾਂ ਨੂੰ ਗੈਸ ਕੁਨੈਕਸ਼ਨ ਮੁਹੱਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ 3 ਕਰੋੜ ਔਰਤਾਂ ਨੂੰ ਪ੍ਰੰਪਰਿਕ ਚੁੱਲ੍ਹੇ ਤੋਂ ਉਠਣ ਵਾਲੇ ਧੂੰਏਂ ਤੋਂ ਨਿਜਾਤ ਮਿਲੀ ਹੈ, ਜਿਸ ਨਾਲ ਉਨ੍ਹਾਂ ਦੇ ਸਿਹਤ ਦੀ ਰੱਖਿਆ ਕੀਤੀ ਜਾ ਸਕੇਗੀ।
ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਗਰੀਬਾਂ ਦੇ ਲਈ ਲਗਾਤਾਰ ਕੰਮ ਕਰ ਰਹੀ ਹੈ। ਗਰੀਬਾਂ ਨੂੰ ਮੁਫਤ ਰਸੋਈ ਗੈਸ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਇਕ ਅਜਿਹੀ ਯੋਜਨਾ ਹੈ, ਜਿਸ ਨੇ ਦੇਸ਼ ਦੀਆਂ 3 ਕਰੋੜ ਔਰਤਾਂ ਨੂੰ ਪ੍ਰੰਪਰਿਕ ਚੁੱਲ੍ਹੇ ਤੋਂ ਨਿਕਲਣ ਵਾਲੇ ਧੂੰਏਂ ਤੋਂ ਨਿਜਾਤ ਦਿਵਾਈ ਹੈ।