IRCTC ਦੇ ਵਿਸ਼ੇਸ਼ ਪੈਕੇਜ ਤਹਿਤ ਕਰੋ 4 ਧਾਮਾਂ ਦੀ ਯਾਤਰਾ, 3 ਸਟਾਰ ਹੋਟਲ ਵਰਗੀਆਂ ਮਿਲਣਗੀਆਂ ਸਹੂਲਤਾਂ

Thursday, Mar 25, 2021 - 06:26 PM (IST)

ਨਵੀਂ ਦਿੱਲੀ : ਆਈ.ਆਰ.ਸੀ.ਟੀ.ਸੀ. ਵਿਭਾਗ ਵਿਸ਼ੇਸ਼ ਯਾਤਰਾ ਪੈਕੇਜ ਤਹਿਤ ਚਾਰ ਧਾਮਾਂ ਦੀ ਯਾਤਰਾ ਦੀ ਪੇਸ਼ਕਸ਼ ਕਰ ਰਿਹਾ ਹੈ। ਇਸ ਯਾਤਰਾ ਲਈ ਪ੍ਰਤੀ ਯਾਤਰੀ ਸਿਰਫ 40,100 ਰੁਪਏ ਖ਼ਰਚ ਕਰਨੇ ਪੈਣਗੇ। ਇਸ ਯਾਤਰਾ ਦਰਮਿਆਨ ਯਾਤਰੀਆਂ ਨੂੰ 11 ਰਾਤਾਂ ਅਤੇ 12 ਦਿਨਾਂ ਦੀ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ। ਇਸ ਯਾਤਰਾ ਵਿਚ ਗੰਗੋਤਰੀ, ਯਮੁਨੋਤਰੀ, ਬਦਰੀਨਾਥ ਅਤੇ ਕੇਦਾਰਨਾਥ ਧਾਮਾਂ ਦੇ ਦਰਸ਼ਨ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਜੇ ਤੁਸੀਂ ਸਿਰਫ 2 ਧਾਮਾਂ ਦੀ ਹੀ ਯਾਤਰਾ ਕਰਨਾ ਚਾਹੁੰਦੇ ਹੋ, ਤਾਂ ਇਸ ਦੇ ਲਈ ਤੁਹਾਨੂੰ 34,650 ਰੁਪਏ ਖਰਚ ਕਰਨੇ ਪੈਣਗੇ। ਆਈ.ਆਰ.ਸੀ.ਟੀ.ਸੀ. ਦੇ ਇਸ ਯਾਤਰਾ ਪੈਕੇਜ ਦਾ ਨਾਮ ਹੈ ‘ਹਿਮਾਲੀਅਨ ਚਾਰ ਧਾਮ ਯਾਤਰਾ -2021’ ਹੈ। ਇਸ ਪੈਕੇਜ ਦੇ ਤਹਿਤ ਤੁਸੀਂ ਕੇਦਾਰਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ਧਾਮ ਦੀ ਯਾਤਰਾ ਕਰ ਸਕੋਗੇ। ਹਰਿਦੁਆਰ ਤੋਂ ਚਾਰ ਧਾਮ ਤੱਕ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ 40,100 ਰੁਪਏ ਦੇਣੇ ਪੈਣਗੇ। 

ਇਹ ਵੀ ਪੜ੍ਹੋ :  ਇਲਾਜ ਹੋਵੇਗਾ ਹੋਰ ਮਹਿੰਗਾ, ਪੈਟਰੋਲ-ਡੀਜ਼ਲ ਮਗਰੋਂ ਹੁਣ ਵਧ ਸਕਦੀਆਂ ਨੇ ਦਵਾਈਆਂ ਦੀਆਂ ਕੀਮਤਾਂ

ਕੋਰੋਨਾ ਵਾਇਰਸ ਕਾਰਨ ਤੀਰਥ ਯਾਤਰੀਆਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ 

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਵਿਭਾਗ ਵਲੋਂ ਇਸ ਪੈਕੇਜ ਵਿਚ ਯਾਤਰੀਆਂ ਨੂੰ ਵਿਸ਼ੇਸ਼ ਸਹੂਲਤਾਂ ਦੇਣ ਦੀ ਵਿਵਸਥਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਯਾਤਰਾ ਦਰਮਿਆਨ ਸਰਕਾਰ ਵੱਲੋਂ ਜਾਰੀ ਕੀਤੀ ਗਏ ਦਿਸ਼ਾ-ਨਿਰਦੇਸ਼ ਦੀ ਵੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਏਗੀ, ਤਾਂ ਜੋ ਯਾਤਰੀਆਂ ਦੀ ਯਾਤਰਾ ਸੁਰੱਖਿਅਤ ਬਣੀ ਰਹੇ।

  • ਇੱਕ ਸਮੂਹ ਵਿਚ ਸਿਰਫ 20 ਯਾਤਰੀਆਂ ਨੂੰ ਚਾਰ ਧਾਮ ਦੀ ਯਾਤਰਾ 'ਤੇ ਲਿਜਾਇਆ ਜਾ ਰਿਹਾ ਹੈ।
  • ਰਹਿਣ ਦੀ ਵਿਵਸਥਾ ਲਈ 3 ਸਟਾਰ ਹੋਟਲ ਵਿਚ ਬੁਕਿੰਗ ਕੀਤੀ ਜਾਏਗੀ ਤਾਂ ਜੋ ਤੁਹਾਨੂੰ ਸਾਰੀਆਂ ਸਹੂਲਤਾਂ ਮਿਲ ਸਕਣ।
  • ਭੋਜਨ ਦਾ ਹੋਵੇਗਾ ਪੂਰਾ ਪ੍ਰਬੰਧ 

ਇਹ ਵੀ ਪੜ੍ਹੋ :  ਕੋਰੋਨਾ ਰਿਟਰਨ : ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ DGCA ਸਖ਼ਤ, ਨਵੇਂ ਦਿਸ਼ਾ ਨਿਰਦੇਸ਼ ਜਾਰੀ

ਯਾਤਰਾ ਸਬੰਧੀ ਵਧੇਰੇ ਜਾਣਕਾਰੀ ਲਈ 

ਯਾਤਰਾ ਨੂੰ ਲੈ ਕੇ ਵਧੇਰੇ ਜਾਣਕਾਰੀ ਲਈ ਤੁਸੀਂ irctctourism.com 'ਤੇ ਜਾ ਸਕਦੇ ਹੋ। ਇਸ ਤੋਂ ਇਲਾਵਾ ਇਨ੍ਹਾਂ ਨੰਬਰਾਂ 'ਤੇ ਸੰਪਰਕ ਕਰ ਸਕਦੇ ਹੋ। 
ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਆਈ.ਆਰ.ਸੀ.ਟੀ.ਸੀ. ਦੁਆਰਾ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ 8287930910, 9717641764, 8287930909, 8595930981 ਅਤੇ 8287930908 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਇਕ ਸਾਲ ’ਚ ਭਾਰਤੀ ਪਰਿਵਾਰਾਂ ’ਤੇ ਕਰਜ਼ਾ ਵਧਿਆ, ਤਨਖਾਹ ਘਟੀ ਅਤੇ ਲੱਖਾਂ ਲੋਕ ਹੋਏ ਬੇਰੁਜ਼ਗਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News