ਕੇਂਦਰੀ ਮੰਤਰੀ ਮੰਡਲ ਦਾ ਵੱਡਾ ਫੈਸਲਾ, ਅੰਤੋਦਿਆ ਅੰਨ ਯੋਜਨਾ ਅਧੀਨ ਖੰਡ ’ਤੇ ਸਬਸਿਡੀ ਦੀ ਮਿਆਦ ਵਧੀ
Friday, Feb 02, 2024 - 10:18 AM (IST)
ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਮੰਤਰੀ ਮੰਡਲ ਨੇ ਵੀਰਵਾਰ ‘ਅੰਤੋਦਿਆ ਅੰਨ ਯੋਜਨਾ’ (ਏ. ਏ. ਵਾਈ.) ਅਧੀਨ 1.89 ਕਰੋੜ ਪਰਿਵਾਰਾਂ ਨੂੰ ਰਾਸ਼ਨ ਦੀਆਂ ਦੁਕਾਨਾਂ ਰਾਹੀਂ ਵੰਡੀ ਜਾਣ ਵਾਲੀ ਖੰਡ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਨੂੰ ਹੋਰ 2 ਸਾਲਾਂ ਲਈ ਵਧਾ ਦਿੱਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ’ਚ ਜਨਤਕ ਵੰਡ ਯੋਜਨਾ (ਪੀ. ਡੀ. ਐੱਸ.) ਰਾਹੀਂ ਵੰਡੀ ਜਾਣ ਵਾਲੀ ਖੰਡ ’ਤੇ ਸਬਸਿਡੀ ਦੀ ਯੋਜਨਾ 31 ਮਾਰਚ, 2026 ਤੱਕ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ।
ਇਹ ਵੀ ਪੜ੍ਹੋ : Budget 2024 : ਵਿੱਤ ਮੰਤਰੀ ਨੇ ਕੀਤਾ ਵੱਡਾ ਐਲਾਨ, ਇਕ ਕਰੋੜ ਘਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ
ਇੱਕ ਅਧਿਕਾਰਤ ਬਿਆਨ ਅਨੁਸਾਰ ਸਬਸਿਡੀ ਯੋਜਨਾ ਅਧੀਨ ਕੇਂਦਰ ਸਰਕਾਰ ਰੂਬਿਆਂ ਵਿੱਚ ਏ. ਏ. ਵਾਈ. ਪਰਿਵਾਰਾਂ ਨੂੰ ਖੰਡ ’ਤੇ ਪ੍ਰਤੀ ਮਹੀਨਾ 18.50 ਰੁਪਏ ਪ੍ਰਤੀ ਕਿਲੋ ਦੀ ਸਬਸਿਡੀ ਪ੍ਰਦਾਨ ਕਰਦੀ ਹੈ। ਇਸ ਖੰਡ ਨੂੰ ਖਰੀਦਣਾ ਅਤੇ ਵੰਡਣਾ ਸੂਬਿਆਂ ਦੀ ਜ਼ਿੰਮੇਵਾਰੀ ਹੈ। ਕੇਂਦਰੀ ਮੰਤਰੀ ਮੰਡਲ ਨੇ ਲੰਘੇ 1 ਮਈ, 2009 ਤੋਂ 17 ਨਵੰਬਰ, 2015 ਤਕ ਦੇ ਸਮੇ ਲਈ ਖਾਦ (ਯੂਰੀਆ) ਇਕਾਈਆਂ ਨੂੰ ਘਰੇਲੂ ਗੈਸ ਦੀ ਸਪਲਾਈ 'ਤੇ ਮਾਰਕੀਟਿੰਗ ਮਾਰਜਿਨ ਦੇ ਨਿਰਧਾਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : Budget 2024 : ਅੰਤਰਿਮ ਬਜਟ 'ਚ FM ਸੀਤਾਰਮਨ ਨੇ ਔਰਤਾਂ ਲਈ ਕੀਤੇ ਇਹ ਵੱਡੇ ਐਲਾਨ
ਯੂ. ਏ. ਈ. ਨਾਲ ਨਿਵੇਸ਼ ਸਮਝੌਤੇ ਨੂੰ ਮਨਜ਼ੂਰੀ
ਕੇਂਦਰੀ ਮੰਤਰੀ ਮੰਡਲ ਨੇ ਸੰਯੁਕਤ ਅਰਬ ਅਮੀਰਾਤ (ਯੂ. ਏ. ਈ. ) ਨਾਲ ਇੱਕ ਨਿਵੇਸ਼ ਸਮਝੌਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਅਧੀਨ ਨਿਰਮਾਣ ਅਤੇ ਸਿੱਧੇ ਵਿਦੇਸ਼ੀ ਨਿਵੇਸ਼ ਸਮੇਤ ਕਈ ਖੇਤਰਾਂ ਵਿੱਚ ਦੁਵੱਲੇ ਆਰਥਿਕ ਸਬੰਧਾਂ ਨੂੰ ਹੁਲਾਰਾ ਮਿਲਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਮਹੀਨੇ ਸੰਯੁਕਤ ਅਰਬ ਅਮੀਰਾਤ ਦੀ ਸੰਭਾਵਿਤ ਯਾਤਰਾ ਤੋਂ ਪਹਿਲਾਂ ਅਭਿਲਾਸ਼ੀ ਨਿਵੇਸ਼ ਸਮਝੌਤੇ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਵੰਦੇ ਭਾਰਤ ਸਟੈਂਡਰਡ ਦੇ ਬਣਾਏ ਜਾਣਗੇ 40 ਹਜ਼ਾਰ ਰੇਲ ਕੋਚ, ਬਣਾਏ ਜਾਣਗੇ 3 ਹੋਰ ਰੇਲਵੇ ਕੋਰੀਡੋਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8