ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ''ਚ 20 ਫ਼ੀਸਦੀ ਤੱਕ ਦਾ ਆਇਆ ਉਛਾਲ

Tuesday, Dec 05, 2023 - 03:01 PM (IST)

ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ''ਚ 20 ਫ਼ੀਸਦੀ ਤੱਕ ਦਾ ਆਇਆ ਉਛਾਲ

ਨਵੀਂ ਦਿੱਲੀ (ਭਾਸ਼ਾ) - ਮੰਗਲਵਾਰ ਦੁਪਹਿਰ ਨੂੰ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ 20 ਫ਼ੀਸਦੀ ਤੱਕ ਦਾ ਉਛਾਲ ਆਇਆ ਹੈ। ਇੱਕ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਕੰਪਨੀ ਦੇ ਸ਼ੇਅਰਾਂ ਵਿੱਚ ਵਾਧਾ ਹੋਇਆ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਹੈਂਡਰਬਰਗ ਰਿਸਰਚ ਦੁਆਰਾ ਸਮੂਹ ਦੇ ਖ਼ਿਲਾਫ਼ ਧੋਖਾਧੜੀ ਦੇ ਦੋਸ਼ ਢੁਕਵੇਂ ਨਹੀਂ ਸਨ। ਰਿਪੋਰਟਾਂ ਦੇ ਅਨੁਸਾਰ ਯੂਐੱਸ ਇੰਟਰਨੈਸ਼ਨਲ ਡਿਵੈਲਪਮੈਂਟ ਫਾਈਨਾਂਸ ਕਾਰਪੋਰੇਸ਼ਨ ਜਾਂ ਡੀਐੱਫਸੀ ਨੇ ਸ਼੍ਰੀਲੰਕਾ ਵਿੱਚ ਭਾਰਤੀ ਸਮੂਹ ਦੇ ਬੰਦਰਗਾਹ ਪ੍ਰਾਜੈਕਟ ਲਈ ਕਰਜ਼ਾ ਦੇਣ ਤੋਂ ਪਹਿਲਾਂ ਅਡਾਨੀ ਸਮੂਹ ਦੇ ਖ਼ਿਲਾਫ਼ ਦੋਸ਼ਾਂ ਦੀ ਜਾਂਚ ਕੀਤੀ। 

ਇਹ ਵੀ ਪੜ੍ਹੋ - ਚੱਕਰਵਾਤੀ ਤੂਫਾਨ ਮਿਚੌਂਗ ਕਾਰਨ ਹਵਾਈ ਸੇਵਾ ਪ੍ਰਭਾਵਿਤ, 171 ਫ਼ੀਸਦੀ ਤੱਕ ਵਧਿਆ ਕਿਰਾਇਆ

ਅਡਾਨੀ ਗਰੁੱਪ ਦੀਆਂ ਸਾਰੀਆਂ 10 ਸੂਚੀਬੱਧ ਕੰਪਨੀਆਂ ਨੇ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਨਾਲ ਕਾਰੋਬਾਰ ਕੀਤਾ। ਸਮੂਹ ਦੀਆਂ ਸਾਰੀਆਂ ਸੂਚੀਬੱਧ ਕੰਪਨੀਆਂ ਦਾ ਸੰਯੁਕਤ ਬਾਜ਼ਾਰ ਪੂੰਜੀਕਰਣ 13 ਲੱਖ ਕਰੋੜ ਰੁਪਏ ਦੇ ਅੰਕੜੇ 'ਤੇ ਪਹੁੰਚ ਗਿਆ। ਬੀਐੱਸਈ 'ਤੇ ਅਡਾਨੀ ਐਨਰਜੀ ਦੇ ਸ਼ੇਅਰ 20 ਫ਼ੀਸਦੀ, ਅਡਾਨੀ ਐਨਰਜੀ ਸਲਿਊਸ਼ਨਜ਼ 16.38 ਫ਼ੀਸਦੀ, ਅਡਾਨੀ ਟੋਟਲ ਗੈਸ 15.81 ਫ਼ੀਸਦੀ, ਅਡਾਨੀ ਐਂਟਰਪ੍ਰਾਈਜ਼ਿਜ਼ ਦੇ ਸ਼ੇਅਰ 10.90 ਫ਼ੀਸਦੀ ਵਧੇ। 

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਇਸ ਦੇ ਨਾਲ ਹੀ ਅਡਾਨੀ ਪੋਰਟਸ ਅਤੇ ਸਪੈਸ਼ਲ ਇਕਨਾਮਿਕ ਜ਼ੋਨ (ਏਪੀਐਸਈਜ਼ੈੱਡ) ਦੇ ਸ਼ੇਅਰ 9.47 ਫ਼ੀਸਦੀ, ਐੱਨਡੀਟੀਵੀ 8.49 ਫ਼ੀਸਦੀ, ਅਡਾਨੀ ਵਿਲਮਰ 7.71 ਫ਼ੀਸਦੀ, ਅਡਾਨੀ ਪਾਵਰ 6.68 ਫ਼ੀਸਦੀ, ਅੰਬੂਜਾ ਸੀਮੈਂਟਸ 6.17 ਫ਼ੀਸਦੀ ਅਤੇ ਏਸੀਸੀ 5.65 ਫ਼ੀਸਦੀ ਵਧੇ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 245.75 ਅੰਕ ਜਾਂ 0.36 ਫ਼ੀਸਦੀ ਵੱਧ ਕੇ 69,110.87 'ਤੇ ਕਾਰੋਬਾਰ ਕਰ ਰਿਹਾ ਸੀ, ਜਦੋਂ ਕਿ ਐੱਨਐੱਸਈ ਨਿਫਟੀ 0.56 ਫ਼ੀਸਦੀ ਵਧ ਕੇ 20,801.90 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ - ਇੰਡੀਗੋ, ਸਪਾਈਸ ਜੈੱਟ ਸਣੇ ਕਈ ਏਅਰਲਾਈਨਜ਼ ਦੀਆਂ 33 ਉਡਾਣਾਂ ਨੂੰ ਬੈਂਗਲੁਰੂ ਵੱਲ ਕੀਤਾ ਡਾਇਵਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News