UPI ਗਲੋਬਲ ਹੋਣ ਦੀ ਰਾਹ ''ਤੇ, ਹੁਣ ਸ਼੍ਰੀਲੰਕਾ ਅਤੇ ਮਾਰੀਸ਼ਸ ''ਚ ਵੀ ਮਿਲਣਗੀਆਂ ਸੇਵਾਵਾਂ
Monday, Feb 12, 2024 - 03:32 PM (IST)
ਨਵੀਂ ਦਿੱਲੀ (ਭਾਸ਼ਾ) - ਭਾਰਤ ਦੀ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂ.ਪੀ.ਆਈ.) ਸੇਵਾਵਾਂ ਸੋਮਵਾਰ ਨੂੰ ਸ਼੍ਰੀਲੰਕਾ ਅਤੇ ਮਾਰੀਸ਼ਸ ਵਿਚ ਲਾਂਚ ਕੀਤੀਆਂ ਗਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ ਨੇ ਵੀ ਇਸ ਔਨਲਾਈਨ ਪ੍ਰੋਗਰਾਮ ਵਿੱਚ ਹਿੱਸਾ ਲਿਆ।
ਇਹ ਵੀ ਪੜ੍ਹੋ : ਇਟਲੀ 'ਚ ਕਾਰੋਬਾਰ ਕਰਨ ਵਾਲਿਆ ਲਈ ਵੱਡੀ ਰਾਹਤ, ਹੁਣ ਪੰਜਾਬੀ ਭਾਸ਼ਾ ’ਚ ਹੋ ਸਕੇਗਾ ਪੇਪਰ ਵਰਕ
ਸ਼੍ਰੀਲੰਕਾ ਅਤੇ ਮਾਰੀਸ਼ਸ ਵਿੱਚ ਭਾਰਤੀ ਸੇਵਾਵਾਂ ਦੀ ਸ਼ੁਰੂਆਤ ਦੋਵਾਂ ਦੇਸ਼ਾਂ ਦੇ ਨਾਲ ਭਾਰਤ ਦੇ ਵਧ ਰਹੇ ਦੁਵੱਲੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ। ਇਸ ਨਾਲ ਸ਼੍ਰੀਲੰਕਾ ਅਤੇ ਮਾਰੀਸ਼ਸ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਦੇ ਨਾਲ-ਨਾਲ ਭਾਰਤ ਦੀ ਯਾਤਰਾ ਕਰਨ ਵਾਲੇ ਇਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਨੂੰ UPI ਸੇਵਾ ਉਪਲਬਧ ਹੋਵੇਗੀ।
ਇਹ ਵੀ ਪੜ੍ਹੋ : 76 ਸਾਲਾਂ ਦੇ ਇਤਿਹਾਸ ’ਚ ਪਾਕਿਸਤਾਨ ਨੂੰ ਮਿਲੇ 29 PM, ਕੋਈ ਵੀ ਪੂਰਾ ਨਹੀਂ ਕਰ ਸਕਿਆ ਆਪਣਾ ਕਾਰਜਕਾਲ
ਮੋਦੀ ਨੇ ਮਾਰੀਸ਼ਸ ਵਿੱਚ RuPay ਕਾਰਡ ਸੇਵਾ ਵੀ ਸ਼ੁਰੂ ਕੀਤੀ
ਪੀਐਮ ਮੋਦੀ ਨੇ ਮਾਰੀਸ਼ਸ ਵਿੱਚ UPI ਸੇਵਾ ਦੇ ਨਾਲ RuPay ਕਾਰਡ ਸੇਵਾ ਵੀ ਸ਼ੁਰੂ ਕੀਤੀ ਹੈ। ਹੁਣ ਮਾਰੀਸ਼ਸ ਦੇ ਬੈਂਕ RuPay ਵਿਧੀ ਦੇ ਆਧਾਰ 'ਤੇ ਕਾਰਡ ਜਾਰੀ ਕਰ ਸਕਣਗੇ। ਇਸ ਨਾਲ ਦੋਵਾਂ ਦੇਸ਼ਾਂ ਦੇ ਲੋਕ ਆਪਣੇ-ਆਪਣੇ ਦੇਸ਼ ਦੇ ਨਾਲ-ਨਾਲ ਇਕ-ਦੂਜੇ ਦੇ ਸਥਾਨਾਂ 'ਤੇ ਵੀ ਇਨ੍ਹਾਂ ਕਾਰਡਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਦੀ ਵਰਤੋਂ ਕਰ ਸਕਣਗੇ।
ਇਹ ਵੀ ਪੜ੍ਹੋ : ਹੋਲੀ ਮੌਕੇ ਘਰ ਜਾਣ ਦੀ ਬਣਾ ਰਹੇ ਹੋ ਯੋਜਨਾ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਇਨ੍ਹਾਂ ਰੂਟਾਂ 'ਤੇ ਨਹੀਂ
ਦੁਨੀਆ ਭਰ ਦੇ ਇਨ੍ਹਾਂ ਦੇਸ਼ਾਂ ਵਿਚ ਉਪਲੱਬਧ ਹਨ UPI ਸੇਵਾਵਾਂ
ਭੂਟਾਨ
ਸਿੰਗਾਪੁਰ
ਮਲੇਸ਼ੀਆ
ਥਾਈਲੈਂਡ
ਫਿਲੀਪੀਨਜ਼
ਵੀਅਤਨਾਮ
ਕੰਬੋਡੀਆ
ਹਾਂਗਕਾਂਗ
ਤਾਈਵਾਨ
ਦੱਖਣੀ ਕੋਰੀਆ
ਜਾਪਾਨ
ਯੂਏਈ
ਨੇਪਾਲ
ਫਰਾਂਸ
ਨੀਦਰਲੈਂਡ
ਬੈਲਜੀਅਮ
ਲਕਸਮਬਰਗ
ਸਵਿਟਜ਼ਰਲੈਂਡ
ਓਮਾਨ
ਇਹ ਵੀ ਪੜ੍ਹੋ : ਰਿਟਾਇਰਡ ਇੰਸ਼ੋਰਡ ਵਿਅਕਤੀਆਂ ਲਈ ਵੱਡੀ ਖ਼ਬਰ, ਰਿਟਾਇਰਮੈਂਟ ਤੋਂ ਬਾਅਦ ਵੀ ਮਿਲੇਗਾ ਮੈਡੀਕਲ ਲਾਭ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8